‘ਕੈਰੀ ਆਨ ਜੱਟਾ 3’ ਦੀ ਸਕਸੈੱਸ ਪਾਰਟੀ ’ਚ ਪਹੁੰਚੀ ਪੂਰੀ ਪੰਜਾਬੀ ਫ਼ਿਲਮ ਇੰਡਸਟਰੀ (ਵੀਡੀਓ)

08/01/2023 5:01:39 PM

ਐਂਟਰਟੇਨਮੈਂਟ ਡੈਸਕ– ਬੀਤੇ ਦਿਨੀਂ ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਦੀ ਸਕਸੈੱਸ ਪਾਰਟੀ ਕੀਤੀ ਗਈ। ਇਸ ਪਾਰਟੀ ’ਚ ਪੂਰੀ ਪੰਜਾਬੀ ਫ਼ਿਲਮ ਇੰਡਸਟਰੀ ਪਹੁੰਚੀ। ਇਸ ਦੀ ਵੀਡੀਓ ਹੰਬਲ ਮੋਸ਼ਨ ਪਿਕਚਰਜ਼ ਵਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਹੈ।

ਦੱਸ ਦੇਈਏ ਕਿ ਇਹ ਪਾਰਟੀ ਫ਼ਿਲਮ ਦੇ 100 ਕਰੋੜ ਰੁਪਏ ਦਾ ਅੰਕੜਾ ਪਾਰ ਕਰਨ ਦੇ ਚਲਦਿਆਂ ਰੱਖੀ ਗਈ ਹੈ। ‘ਕੈਰੀ ਆਨ ਜੱਟਾ 3’ ਪਹਿਲੀ ਪੰਜਾਬੀ ਫ਼ਿਲਮ ਹੈ, ਜਿਸ ਨੇ ਦੁਨੀਆ ਭਰ ’ਚ 100 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : 22 ਸਾਲਾਂ ਤੋਂ ਤਾਰਾ ਸਿੰਘ ਦੀ ‘ਗਦਰ’ ਦੇ ਨਾਂ ਹੈ ਇਹ ਰਿਕਾਰਡ, ਕੋਈ ਅਦਾਕਾਰ ਹੁਣ ਤਕ ਤੋੜ ਨਹੀਂ ਸਕਿਆ

ਫ਼ਿਲਮ ਸਿਨੇਮਾਘਰਾਂ ’ਚ ਆਪਣੇ ਪੰਜਵੇਂ ਹਫ਼ਤੇ ’ਚ ਦਾਖ਼ਲ ਹੋ ਚੁੱਕੀ ਹੈ। ਦਰਸ਼ਕਾਂ ਤੇ ਫ਼ਿਲਮ ਸਮੀਖਿਅਕਾਂ ਵਲੋਂ ਫ਼ਿਲਮ ਨੂੰ ਚੰਗਾ ਹੁੰਗਾਰਾ ਮਿਲਿਆ ਹੈ।

ਦੱਸ ਦੇਈਏ ਕਿ ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ।

ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh