ਹੋ ਜਾਓ ਤਿਆਰ! 30 ਮਈ ਨੂੰ ਰਿਲੀਜ਼ ਹੋਵੇਗਾ ‘ਕੈਰੀ ਆਨ ਜੱਟਾ 3’ ਦਾ ਟਰੇਲਰ

05/27/2023 1:18:28 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦੁਨੀਆ ਭਰ ’ਚ ਇਹ ਫ਼ਿਲਮ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਉਥੇ ਫ਼ਿਲਮ ਦੇ ਟਰੇਲਰ ਨੂੰ ਲੈ ਕੇ ਵੀ ਖ਼ਬਰ ਸਾਹਮਣੇ ਆਈ ਹੈ।

‘ਕੈਰੀ ਆਨ ਜੱਟਾ 3’ ਦਾ ਟਰੇਲਰ 30 ਮਈ ਨੂੰ ਸ਼ਾਮ 6 ਵਜੇ ਰਿਲੀਜ਼ ਹੋਣ ਜਾ ਰਿਹਾ ਹੈ। ਦੱਸ ਦੇਈਏ ਕਿ ਫ਼ਿਲਮ ਦਾ ਹੁਣ ਤਕ 1 ਟੀਜ਼ਰ ਤੇ 3 ਗੀਤ ਰਿਲੀਜ਼ ਹੋਏ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਭਰਵਾਂ ਪਿਆਰ ਮਿਲਿਆ ਹੈ।

ਇਹ ਖ਼ਬਰ ਵੀ ਪੜ੍ਹੋ : ਗੁਰਦਾਸ ਮਾਨ ਦੇ ਮੈਲਬੌਰਨ ਸ਼ੋਅ ਲਈ ਬੁੱਕ ਵੈਨਿਊ ਦੀਆਂ ਵੇਖੋ ਤਸਵੀਰਾਂ, ਬੈਠ ਸਕਦੇ ਨੇ 8 ਹਜ਼ਾਰ ਦਰਸ਼ਕ

ਦੱਸ ਦੇਈਏ ਕਿ ਫ਼ਿਲਮ ’ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰ ਨਿਭਾਅ ਰਹੇ ਹਨ।

PunjabKesari

ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਨੂੰ ਸਮੀਪ ਕੰਗ ਵਲੋਂ ਡਾਇਰੈਕਟ ਕੀਤਾ ਗਿਆ ਹੈ, ਜੋ ਇਸ ਦੇ ਪਹਿਲੇ ਦੋ ਪਾਰਟਸ ਵੀ ਡਾਇਰੈਕਟ ਕਰ ਚੁੱਕੇ ਹਨ। ਇਸ ਫ਼ਿਲਮ ਦੀ ਕਹਾਣੀ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖੀ ਹੈ, ਜਦਕਿ ਡਾਇਲਾਗਸ ਨਰੇਸ਼ ਕਥੂਰੀਆ ਦੇ ਲਿਖੇ ਹੋਏ ਹਨ।

ਨੋਟ– ਤੁਹਾਨੂੰ ‘ਕੈਰੀ ਆਨ ਜੱਟਾ 3’ ਦੀ ਕਿੰਨੀ ਉਡੀਕ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News