ਹਸਾ-ਹਸਾ ਕੇ ਲੋਟ-ਪੋਟ ਕਰੇਗੀ ਫ਼ਿਲਮ ‘ਕੈਰੀ ਆਨ ਜੱਟਾ 3’
Wednesday, Jun 14, 2023 - 04:13 PM (IST)

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ 29 ਜੂਨ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਮੁੱਖ ਭੂਮਿਕਾਵਾਂ ’ਚ ਹਨ।
ਇਹ ਖ਼ਬਰ ਵੀ ਪੜ੍ਹੋ : ਸੁਸ਼ਾਂਤ ਸਿੰਘ ਰਾਜਪੂਤ ਦੇ ਉਹ 50 ਸੁਪਨੇ, ਜੋ ਰਹਿ ਗਏ ਅਧੂਰੇ, ਇਹ Wish List ਤੁਹਾਡੀਆਂ ਅੱਖਾਂ ’ਚ ਲਿਆ ਦੇਵੇਗੀ ਹੰਝੂ
ਫ਼ਿਲਮ ਨੂੰ ਲੈ ਕੇ ਗਿੱਪੀ ਗਰੇਵਾਲ ਦਾ ਕਹਿਣਾ ਹੈ ਕਿ ਇਸ ਫ਼ਿਲਮ ’ਚ ਪਹਿਲੀਆਂ ਦੋ ਨਾਲੋਂ ਜ਼ਿਆਦਾ ਹਾਸਾ ਹੈ, ਜੋ ਤੁਹਾਨੂੰ ਲੋਟ-ਪੋਟ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਫ਼ਿਲਮ ’ਚ ਇਕ ਮਿੰਟ ਵੀ ਤੁਸੀਂ ਬੋਰ ਨਹੀਂ ਹੋਵੋਗੇ।
ਦੱਸ ਦੇਈਏ ਕਿ ‘ਕੈਰੀ ਆਨ ਜੱਟਾ 1’ 2012 ’ਚ ਰਿਲੀਜ਼ ਹੋਈ ਹੈ, ਜਦਕਿ ‘ਕੈਰੀ ਆਨ ਜੱਟਾ 2’ 6 ਸਾਲਾਂ ਬਾਅਦ 2018 ’ਚ ਰਿਲੀਜ਼ ਹੋਈ। ਹੁਣ ‘ਕੈਰੀ ਆਨ ਜੱਟਾ 3’ 5 ਸਾਲਾਂ ਬਾਅਦ ਰਿਲੀਜ਼ ਹੋਣ ਜਾ ਰਹੀ ਹੈ। ਗਿੱਪੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਇਸ ਫ਼ਿਲਮ ਦੇ ਅਗਲੇ ਭਾਗ ਲਿਆਉਣ ’ਚ ਜ਼ਿਆਦਾ ਸਮਾਂ ਨਾ ਲਗਾਇਆ ਜਾਵੇ।
ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਨੂੰ ਸਮੀਪ ਕੰਗ ਵਲੋਂ ਡਾਇਰੈਕਟ ਕੀਤਾ ਗਿਆ ਹੈ, ਜੋ ਇਸ ਦੇ ਪਹਿਲੇ ਦੋ ਪਾਰਟਸ ਵੀ ਡਾਇਰੈਕਟ ਕਰ ਚੁੱਕੇ ਹਨ। ਇਸ ਫ਼ਿਲਮ ਦੀ ਕਹਾਣੀ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖੀ ਹੈ, ਜਦਕਿ ਡਾਇਲਾਗਸ ਨਰੇਸ਼ ਕਥੂਰੀਆ ਦੇ ਲਿਖੇ ਹੋਏ ਹਨ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।