ਬਲਾਤਕਾਰ ਮਾਮਲੇ ''ਚ ਮਸ਼ਹੂਰ ਫਿਲਮ ਨਿਰਦੇਸ਼ਕ ਨੂੰ ਰਾਹਤ, ਕੋਰਟ ਨੇ ਸੁਣਾਇਆ ਇਹ ਫੈਸਲਾ
Thursday, Oct 09, 2025 - 10:12 AM (IST)

ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਤਮਿਲ ਫਿਲਮ ਨਿਰਦੇਸ਼ਕ ਅਤੇ ਨੇਤਾ ਸੀਮਨ ਦੇ ਵਿਰੁੱਧ ਇਕ ਅਦਾਕਾਰਾ ਵੱਲੋਂ 2011 ਵਿਚ ਦਰਜ ਕਰਾਏ ਗਏ ਜਬਰ-ਜ਼ਨਾਹ ਦੇ ਮਾਮਲੇ ਨੂੰ ਦੋਵਾਂ ਧਿਰਾਂ ਵਿਚ ਹੋਈ ਸਹਿਮਤੀ ਦੇ ਬਾਅਦ ਖਾਰਿਜ ਕਰ ਦਿੱਤਾ। ਜਸਟਿਸ ਬੀ. ਵੀ. ਨਾਗਰਤਨਾ ਅਤੇ ਜਸਟਿਸ ਆਰ. ਮਹਾਦੇਵਨ ਦੀ ਬੈਂਚ ਨੇ ਕਿਹਾ ਕਿ ਅਦਾਕਾਰਾ ਨੇ ਸੀਮਨ ਦੇ ਵਿਰੁੱਧ ਆਪਣੀ ਸ਼ਿਕਾਇਤ ਵਾਪਸ ਲੈ ਲਈ ਹੈ।
ਇਹ ਵੀ ਪੜ੍ਹੋ: ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਆਖਰੀ ਇੰਸਟਾਗ੍ਰਾਮ ਪੋਸਟ ਹੋਈ ਵਾਇਰਲ
ਸੀਮਨ ਨੇ ਵੀ ਇਕ ਹਲਫਨਾਮਾ ਦਾਇਰ ਕੀਤਾ ਜਿਸ ਵਿਚ ਬਿਨਾਂ ਸ਼ਰਤ ਮੁਆਫੀ ਮੰਗੀ ਗਈ ਅਤੇ ਅਦਾਕਾਰਾ ਦੇ ਵਿਰੁੱਧ ਲਗਾਏ ਗਏ ਦੋਸ਼ ਵਾਪਸ ਲੈ ਲਏ ਗਏ। ਬੈਂਚ ਨੇ ਕਿਹਾ, ‘‘ਦੋਵੇਂ ਧਿਰਾਂ ਕਿਸੇ ਵੀ ਮੁਕੱਦਮੇਬਾਜ਼ੀ ਨੂੰ ਜਾਰੀ ਰੱਖਣ ਦਾ ਇਰਾਦਾ ਨਹੀਂ ਰੱਖਦੀਆਂ। ਪ੍ਰਤੀਵਾਦੀ (ਅਭਿਨੇਤਰੀ) ਨੇ ਡਿਜੀਟਲ ਅਤੇ ਹੋਰਨਾਂ ਸਾਧਨਾਂ ਦੇ ਨਾਲ-ਨਾਲ ਸੋਸ਼ਲ ਮੀਡੀਆ ਸਮੇਤ ਕਿਸੇ ਵੀ ਮਾਧਿਅਮ ਰਾਹੀਂ ਅਪੀਲਕਰਤਾ ਦੇ ਵਿਰੁੱਧ ਕੋਈ ਬਿਆਨ ਨਾ ਦੇਣ ’ਤੇ ਵੀ ਸਹਿਮਤੀ ਪ੍ਰਗਟ ਕੀਤੀ ਹੈ।’’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8