ਪੰਜਾਬੀ ਗਾਇਕ ਜੀ ਖ਼ਾਨ ਤੇ ਭਾਜਪਾ ਨੇਤਾ ਹਨੀ ਬੇਦੀ ਖਿਲਾਫ ਮਾਮਲਾ ਦਰਜ

09/14/2022 10:10:50 PM

ਲੁਧਿਆਣਾ– ਗਣਪਤੀ ਉਤਸਵ ਦੌਰਾਨ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ’ਚ ਪੰਜਾਬੀ ਗਾਇਕ ਜੀ ਖ਼ਾਨ ਅਤੇ ਸਮਾਰੋਹ ਪ੍ਰਬੰਧਕ ਭਾਜਪਾ ਨੇਤਾ ਹਨੀ ਬੇਦੀ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਖਿਲਾਫ ਮਾਮਲਾ ਦਰਜ ਕਰ ਕੀਤਾ ਗਿਆ ਹੈ। ਹਾਲਾਂਕਿ ਗਾਇਕ ਜੀ ਖ਼ਾਨ ਨੇ ਇਸ ਸੰਬੰਧੀ ਇੰਸਟਾਗ੍ਰਾਮ ’ਤੇ ਇਕ ਵੀਡੀਓ ਸਾਂਝੀ ਕਰਕੇ ਜਨਤਕ ਤੌਰ ’ਤੇ ਮੁਆਫ਼ੀ ਮੰਗ ਲਈ ਹੈ ਪਰ ਸ਼ਿਵ ਸੈਨਾ ਨੇਤਾਵਾਂ ਦੁਆਰਾ ਐੱਫ.ਆਈ.ਆਰ. ਦੀ ਮੰਗ ਤੋਂ ਬਾਅਦ ਪੁਲਸ ਨੇ ਇਨ੍ਹਾਂ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਥਾਣਾ ਡਿਵਿਜ਼ਨ ਨੰਬਰ 2 ’ਚ ਇਨ੍ਹਾਂ ਦੋਵਾਂ ਖਿਲਾਫ ਆਈ.ਪੀ.ਸੀ. ਦੀ ਧਾਰਾ 295 ਏ (ਧਾਰਮਿਕ ਭਾਵਨਾਵਾਂ ਨੂੰ ਭੜਕਾਉਣ) ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। 

ਦੱਸ ਦੇਈਏ ਕਿ ਪੰਜਾਬੀ ਗਾਇਕ ਜੀ ਖ਼ਾਨ ਨੂੰ ਸਮਾਰੋਹ ’ਚ ਭਾਗ ਲੈਣ ਲਈ ਬੁਲਾਇਆ ਗਿਆ ਸੀ। ਜਿੱਥੇ ਉਨ੍ਹਾਂ ਨੇ ‘ਪੈੱਗ ਮੋਟੇ-ਮੋਟੇ ਲਾ ਕੇ ਹਾਣ ਦੀਏ, ਤੇਰੇ ਵਿਚ ਵੱਜਣ ਨੂੰ ਜੀ ਕਰਦਾ’, ‘ਚੋਲੀ ਕੇ ਪਿੱਛੇ ਕਿਆ ਹੈ’ ਵਰਗੇ ਗਾਣੇ ਗਾਏ ਸਨ। ਜਿਸ ਤੋਂ ਬਾਅਦ ਹਿੰਦੂ ਸੰਗਠਨਾਂ ’ਚ ਇਸ ਗੱਲ ਨੂੰ ਲੈ ਕੇ ਕਾਫੀ ਰੋਸ ਪਾਇਆ ਜਾ ਰਿਹਾ ਸੀ।


Rakesh

Content Editor

Related News