ਕੰਗਨਾ ’ਤੇ ਇਤਰਾਜ਼ਯੋਗ ਪੋਸਟ ਦਾ ਮਾਮਲਾ : ਉਪ ਰਾਜਪਾਲ ਦਾ ਹੁਕਮ- ਦਿੱਲੀ ਪੁਲਸ ਕਰੇ ਜਾਂਚ
Friday, Mar 29, 2024 - 01:22 PM (IST)
ਨਵੀਂ ਦਿੱਲੀ (ਭਾਸ਼ਾ) - ਦਿੱਲੀ ਦੇ ਉਪ-ਰਾਜਪਾਲ ਵੀ. ਕੇ. ਸਕਸੈਨਾ ਨੇ ਅਭਿਨੇਤਰੀ ਅਤੇ ਮੰਡੀ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਕੰਗਨਾ ਰਣੌਤ ਦੇ ਖਿਲਾਫ ਕਾਂਗਰਸ ਨੇਤਾ ਸੁਪ੍ਰੀਆ ਸ਼੍ਰੀਨੇਤ ਦੀ ਇਤਰਾਜ਼ਯੋਗ ਸੋਸ਼ਲ ਮੀਡੀਆ ਪੋਸਟ ਦੇ ਸਬੰਧ ’ਚ ਦਿੱਲੀ ਪੁਲਸ ਕਮਿਸ਼ਨਰ ਸੰਜੇ ਅਰੋੜਾ ਤੋਂ ਵਿਸਥਾਰਤ ਜਾਂਚ ਰਿਪੋਰਟ ਮੰਗੀ ਹੈ। ਰਾਜ ਭਵਨ ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ : ਬਾਪੂ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਛੋਟੇ ਸਿੱਧੂ ਨੂੰ ਲੈ ਕੇ ਲਿਆ ਆਹਿਮ ਫ਼ੈਸਲਾ
ਸ਼੍ਰੀਨੇਤ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਰਣੌਤ ਬਾਰੇ ਵਿਵਾਦਿਤ ਟਿੱਪਣੀਆਂ ਕੀਤੀਆਂ ਗਈਆਂ ਸਨ। ਕੇਂਦਰ ’ਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਉਂਦੀਆਂ ਲੋਕ ਸਭਾ ਚੋਣਾਂ ’ਚ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਕੰਗਨਾ ਰਣੌਤ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਵਿਵਾਦ ਵਧਣ ਤੋਂ ਬਾਅਦ ਸ਼੍ਰੀਨੇਤ ਨੇ ਆਪਣੇ ਸਾਰੇ ਸੋਸ਼ਲ ਮੀਡੀਆ ਅਕਾਊਂਟ ਤੋਂ ਵਿਵਾਦਿਤ ਟਿੱਪਣੀਆਂ ਨੂੰ ਹਟਾ ਦਿੱਤਾ। ਉਨ੍ਹਾਂ ਨੇ ਇਹ ਦਾਅਵਾ ਕੀਤਾ ਕਿ ਵਿਵਾਦਿਤ ਪੋਸਟ ਉਸ ਨੇ ਨਹੀਂ, ਸਗੋਂ ਕਿਸੇ ਹੋਰ ਵਿਅਕਤੀ ਵੱਲੋਂ ਕੀਤੀ ਗਈ ਸੀ, ਜਿਸ ਦੀ ਉਨ੍ਹਾਂ ਦੇ ਖਾਤੇ ਤੱਕ ਪਹੁੰਚ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।