ਪੁਣੇ ''ਚ ਅਦਾਕਾਰਾ ਪਾਇਲ ਰੋਹਤਗੀ ਖ਼ਿਲਾਫ਼ ਮਾਮਲਾ ਦਰਜ

Wednesday, Sep 01, 2021 - 03:04 PM (IST)

ਨਵੀਂ ਦਿੱਲੀ (ਬਿਊਰੋ) : ਇਤਰਾਜ਼ਯੋਗ ਟਿੱਪਣੀ ਦੇ ਮਾਮਲੇ 'ਚ ਫ਼ਿਲਮ ਅਦਾਕਾਰਾ ਪਾਇਲ ਰੋਹਤਗੀ ਇਕ ਵਾਰ ਮੁੜ ਮੁਸ਼ਕਿਲਾਂ 'ਚ ਘਿਰ ਗਈ ਹੈ। ਦਰਅਸਲ, ਪੁਣੇ 'ਚ ਪਾਇਲ ਰੋਹਤਗੀ ਖ਼ਿਲਾਫ਼ ਧਾਰਾ 153 (ਏ), 500 ਆਈ. ਪੀ. ਸੀ. ਦੀ ਧਾਰਾ 505 (2) ਤੇ 34 ਤਹਿਤ ਮਾਮਲਾ ਦਰਜ ਕੀਤਾ ਹੈ। 

ਕੀ ਹੈ ਮਾਮਲਾ?
ਪਾਇਲ ਰੋਹਤਗੀ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸ਼ੇਅਰ ਕੀਤੀ ਸੀ, ਜਿਸ 'ਚ ਮਹਾਤਮਾ ਗਾਂਧੀ, ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਂ ਦਾ ਇਸਤੇਮਾਲ ਕੀਤਾ ਸੀ।

PunjabKesari

ਵਿਵਾਦਾਂ ਨਾਲ ਪੁਰਾਣਾ ਨਾਅਤਾ
ਪਾਇਲ ਰੋਹਤਗੀ ਪਹਿਲਾਂ ਵੀ ਇਤਰਾਜ਼ਯੋਗ ਟਿੱਪਣੀਆਂ ਕਾਰਨ ਵਿਵਾਦਾਂ 'ਚ ਰਹਿ ਚੁੱਕੀ ਹੈ। ਪਾਇਲ ਰੋਹਤਗੀ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ ਅਤੇ ਅਕਸ ਕਾਰਨ ਆਮਤੌਰ 'ਤੇ ਟਰੋਲਸ ਦੇ ਨਿਸ਼ਾਨੇ 'ਤੇ ਰਹਿੰਦੀ ਹੈ। ਇਸ ਤੋਂ ਪਹਿਲਾਂ ਸਾਲ 2019 'ਚ ਵੀ ਪਾਇਲ ਰੋਹਤਗੀ ਨੇ ਆਜ਼ਾਦੀ ਸੇਨਾਨੀ ਮੋਤੀਲਾਲ ਨਹਿਰੂ ਦੇ ਪਰਿਵਾਰ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਉਦੋਂ ਰਾਜਸਥਾਨ ਪੁਲਸ ਨੇ IT ਐਕਟ ਦੇ 66 ਅਤੇ 67 ਤਹਿਤ ਪਾਇਲ ਰੋਹਤਗੀ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਉਦੋਂ ਨੌਜਵਾਨ ਆਗੂ ਚਰਮੇਸ਼ ਸ਼ਰਮਾ ਨੇ ਪਾਇਲ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਸੀ।


sunita

Content Editor

Related News