‘12ਵੀਂ ਫੇਲ’ ਦੀ ਸ਼ਾਨਦਾਰ ਸਫ਼ਲਤਾ ਦਾ ਮਨਾਇਆ ਜਸ਼ਨ

11/06/2023 2:03:52 PM

ਮੁੰਬਈ (ਬਿਊਰੋ) - ਬਾਕਸ ਆਫਿਸ ’ਤੇ ਜ਼ਬਰਦਸਤ ਪ੍ਰਦਰਸ਼ਨ ਤੋਂ ਬਾਅਦ, ਫਿਲਮ ਨਿਰਮਾਤਾ ਵਿਧੂ ਵਿਨੋਦ ਚੋਪੜਾ ਨੇ ‘12ਵੀਂ ਫੇਲ’ ਦੀ ਸਫਲਤਾ ਦਾ ਜਸ਼ਨ ਮਨਾਉਣ ਲਈ ਇਕ ਸ਼ਾਨਦਾਰ ਪਾਰਟੀ ਦਿੱਤੀ। ਫਿਲਮ ਨੇ ਸਿਰਫ 9 ਦਿਨਾਂ ’ਚ 16 ਕਰੋੜ ਦੀ ਕਮਾਈ ਕਰ ਲਈ ਹੈ। ਅਭਿਨੇਤਾ ਵਿਕਰਾਂਤ ਮੈਸੀ ਤੇ ਮੇਧਾ ਸ਼ੰਕਰ ਨੇ ਪਾਰਟੀ ’ਚ ਆਪਣੀ ਮੌਜੂਦਗੀ ਦਰਜ ਕਰਵਾਈ ਤੇ ਵਿਦਿਆ ਬਾਲਨ ਸਣੇ ਕਈ ਵੱਡੇ ਨਾਵਾਂ ਨੇ ਵੀ ਸ਼ਿਰਕਤ ਕੀਤੀ। ਇਹ ਕਿਹਾ ਜਾ ਸਕਦਾ ਹੈ ਕਿ ‘12ਵੀਂ ਫੇਲ’ ਦੀ ਸਫਲਤਾ ਨੇ ਦਰਸ਼ਕਾਂ ’ਚ ਕੰਟੈਂਟ ਨੂੰ ਲੈ ਕੇ ਭਰੋਸਾ ਪੈਦਾ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਐਲਵਿਸ਼ ਯਾਦਵ ਨੂੰ ਨਾਕੇਬੰਦੀ ਦੌਰਾਨ ਪੁਲਸ ਨੇ ਲਿਆ ਹਿਰਾਸਤ 'ਚ, ਕੀਤੀ ਪੁੱਛਗਿੱਛ

ਦੱਸ ਦੇਈਏ ਕਿ ਸੱਚੀ ਕਹਾਣੀ ’ਤੇ ਆਧਾਰਿਤ ਇਹ ਫਿਲਮ ਲੱਖਾਂ ਵਿਦਿਆਰਥੀਆਂ ਦੇ ਸੰਘਰਸ਼ ਨੂੰ ਦਰਸਾਉਂਦੀ ਹੈ ਜੋ ਯੂ. ਪੀ. ਐੱਸ. ਸੀ. ਦੀ ਪ੍ਰੀਖਿਆ ਦਿੰਦੇ ਹਨ ਪਰ ਨਾਲ ਹੀ ਇਹ ਉਸ ਇਕ ਪ੍ਰੀਖਿਆ ਤੋਂ ਬਹੁਤ ਜ਼ਿਆਦਾ ਹੈ ਤੇ ਲੋਕਾਂ ਨੂੰ ਅਸਫਲਤਾਵਾਂ ਦੇ ਬਾਵਜੂਦ ਹਾਰ ਨਾ ਮੰਨਣ ਤੇ ਰੀਸਟਾਰਟ ਕਰਨ ਲਈ ਉਤਸ਼ਾਹਿਤ ਕਰਦੀ ਹੈ। ਵਿਧੂ ਵਿਨੋਦ ਚੋਪੜਾ ਦੁਆਰਾ ਨਿਰਦੇਸ਼ਿਤ ਇਸ ਫਿਲਮ ਨੂੰ ਹਿੰਦੀ, ਤਾਮਿਲ, ਤੇਲਗੂ ਤੇ ਕੰਨੜ ਭਾਸ਼ਾਵਾਂ ’ਚ ਦੁਨੀਆ ਭਰ ’ਚ ਰਿਲੀਜ਼ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News