ਸੈਂਸਰ ਬੋਰਡ ਵੱਲੋਂ ਕੰਗਨਾ ਰਾਣੌਤ ਦੀ ਫ਼ਿਲਮ ‘ਐਮਰਜੈਂਸੀ’ ’ਤੇ ਰੋਕ ਦਾ ਸਿੰਘ ਸਭਾਵਾਂ ਵੱਲੋਂ ਸਵਾਗਤ

Sunday, Sep 01, 2024 - 11:16 AM (IST)

ਸੈਂਸਰ ਬੋਰਡ ਵੱਲੋਂ ਕੰਗਨਾ ਰਾਣੌਤ ਦੀ ਫ਼ਿਲਮ ‘ਐਮਰਜੈਂਸੀ’ ’ਤੇ ਰੋਕ ਦਾ ਸਿੰਘ ਸਭਾਵਾਂ ਵੱਲੋਂ ਸਵਾਗਤ

ਜਲੰਧਰ  (ਰਾਜੂ ਅਰੋੜਾ) - ਆਪਸੀ ਭਾਈਚਾਰਕ ਸਾਂਝ ਨੂੰ ਹਮੇਸ਼ਾ ਤਾਰ-ਤਾਰ ਕਰਨ ਵਾਲੇ ਬਿਆਨ ਦੇਣ ਵਾਲੀ ਕੰਗਨਾ ਰਾਣੌਤ ਦੀ ਫਿਲਮ ‘ਐਮਰਜੈਂਸੀ’ ’ਤੇ ਸੈਂਸਰ ਬੋਰਡ ਵੱਲੋਂ ਰੋਕ ਲਾਉਣ ਦਾ ਜਲੰਧਰ ਦੀਆਂ ਸਿੰਘ ਸਭਾਵਾਂ ਦੇ ਪ੍ਰਤੀਨਿਧੀਆਂ ਨੇ ਸਵਾਗਤ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - 2 ਘੰਟਿਆਂ 'ਚ ਹੀ ਸਿੱਧੂ ਮੂਸੇਵਾਲਾ ਦੇ ਗੀਤ 'Attach'ਨੇ ਤੋੜੇ ਰਿਕਾਰਡ

ਪ੍ਰੈੱਸ ਦੇ ਨਾਂ ਜਾਰੀ ਇਕ ਬਿਆਨ ਵਿਚ ਜਥੇ. ਜਗਜੀਤ ਸਿੰਘ ਗਾਬਾ, ਗੁਰਕਿਰਪਾਲ ਸਿੰਘ, ਪਰਮਿੰਦਰ ਸਿੰਘ ਦਸਮੇਸ਼ ਨਗਰ, ਗੁਰਮੀਤ ਸਿੰਘ ਬਿੱਟੂ, ਕੁਲਜੀਤ ਸਿੰਘ ਚਾਵਲਾ, ਕੰਵਲਜੀਤ ਸਿੰਘ ਟੋਨੀ, ਗੁਰਿੰਦਰ ਸਿੰਘ ਮਝੈਲ, ਹਰਜੀਤ ਸਿੰਘ ਬਾਬਾ ਅਤੇ ਗੁਰਜੀਤ ਸਿੰਘ ਟੱਕਰ ਨੇ ਕਿਹਾ ਕਿ ਸੈਂਸਰ ਬੋਰਡ ਨੂੰ ਅੱਗੇ ਤੋਂ ਵੀ ਕਿਸੇ ਵੀ ਧਰਮ ਦੇ ਅਕਸ ਨੂੰ ਖਰਾਬ ਕਰਨ ਵਾਲੀ ਫਿਲਮ ਨੂੰ ਪਾਸ ਨਹੀਂ ਕਰਨਾ ਚਾਹੀਦਾ।

ਇਹ ਖ਼ਬਰ ਵੀ ਪੜ੍ਹੋ - ਗਾਇਕ ਗੁਰੂ ਰੰਧਾਵਾ ਦੀਆਂ ਵਧੀਆਂ ਮੁਸ਼ਕਿਲਾਂ, ਮਾਮਲਾ ਦਰਜ

ਨੁਮਾਇੰਦਿਆਂ ਨੇ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਵੀ ਅਪੀਲ ਕੀਤੀ ਕਿ ਉਹ ਕੰਗਨਾ ਵਰਗੇ ਵੱਖ-ਵੱਖ ਧਰਮਾਂ ਵਿਚ ਵਖਰੇਵੇਂ ਪਾਉਣ ਵਾਲੇ ਇਨਸਾਨੀਅਤ ਅਤੇ ਕਿਸਾਨ ਵਿਰੋਧੀ ਲੀਡਰਾਂ ਨੂੰ ਨੱਥ ਪਾਉਣ, ਜਿਸ ਨਾਲ ਪਾਰਟੀ ਦਾ ਅਕਸ ਵੀ ਖਰਾਬ ਹੋਣ ਤੋਂ ਬਚ ਸਕੇ। ਉਨ੍ਹਾਂ ਸ਼ਹਿਰ ਦੀਆਂ ਸਾਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਜਿਹੇ ਹਾਲਾਤ ਵਿਰੁੱਧ ਕਮਰ ਕੱਸਣ ਦੀ ਪੁਰਜ਼ੋਰ ਅਪੀਲ ਕੀਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News