ਨਿੱਕੇ ਸਿੱਧੂ ਦੇ ਜਨਮ ''ਤੇ ਪੰਜਾਬ ਨਹੀਂ ਕੇਂਦਰ ਸਰਕਾਰ ਨੇ ਚੁੱਕੇ ਸਵਾਲ, ਇਸ ਲਈ ਜਾਰੀ ਹੋਇਆ ਨੋਟਿਸ

03/20/2024 6:38:21 PM

ਐਂਟਰਟੇਨਮੈਂਟ ਡੈਸਕ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਮੁੜ ਤੋਂ ਖ਼ੁਸ਼ੀਆਂ ਨੇ ਦਸਤਕ ਦਿੱਤੀ ਹੈ, ਜਿਸ ਨੂੰ ਲੈ ਕੇ ਪੂਰਾ ਸਿੱਧੂ ਪਰਿਵਾਰ ਭੱਬਾ ਭਾਰ ਹੋਇਆ ਹੈ। ਉਥੇ ਹੀ ਮਾਤਾ ਚਰਨ ਕੌਰ ਦੇ ਘਰ ਛੋਟੇ ਸਿੱਧੂ ਦੇ ਆਉਣ ਮਗਰੋਂ ਕੇਂਦਰ ਸਰਕਾਰ ਨੇ ਚਿੱਠੀ ਜਾਰੀ ਕੀਤੀ ਹੈ, ਜਿਸ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਕੇਂਦਰ ਸਰਕਾਰ ਦੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੰਜਾਬ ਸਰਕਾਰ ਨੂੰ ਚਿੱਠੀ ਜਾਰੀ ਕੀਤੀ ਗਈ ਹੈ, ਜਿਸ 'ਚ ਪੰਜਾਬ ਦੇ ਪ੍ਰਿੰਸੀਪਲ ਸੈਕਟਰੀ ਅਤੇ ਪ੍ਰਸ਼ਾਸਨਿਕ ਸੈਕਟਰੀ ਨੂੰ ਲਿਖਿਆ ਗਿਆ ਹੈ ਕਿ ਸਾਨੂੰ ਮੀਡੀਆ ਰਿਪੋਰਟਾ ਤੋਂ ਪਤਾ ਲੱਗਿਆ ਹੈ ਕਿ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਆਈ. ਵੀ. ਐੱਫ ਇਲਾਜ ਤਕਨੀਕ ਰਾਹੀ ਗਰਭਵਤੀ ਹੋ ਕੇ 58 ਸਾਲ ਦੀ ਉਮਰ 'ਚ ਇੱਕ ਬੱਚੇ ਨੂੰ ਜਨਮ ਦਿੱਤਾ ਹੈ। 

ਇਹ ਖ਼ਬਰ ਵੀ ਪੜ੍ਹੋ : ਬਾਪੂ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਦੇ ਨੰਨ੍ਹੇ ਪੁੱਤਰ ਸ਼ੁੱਭਦੀਪ ਦਾ ਵਿੰਨ੍ਹਿਆ ਕੰਨ, ਜਾਣੋ ਕੀ ਹੈ ਵਜ੍ਹਾ

Assisted Reproductive Technology (regulation) act 2021 ਦੇ ਸੈਕਸ਼ਨ 21 (ਜੀ) (ਆਈ) ਅਨੁਸਾਰ, ART ਸਰਵਿਸ ਲੈਣ ਲਈ ਉਮਰ ਦੀ ਸੀਮਾਂ 21 ਤੋਂ 50 ਸਾਲ ਤੱਕ ਹੈ। ਇਸ ਚਿੱਠੀ ਰਾਹੀਂ ਉਨ੍ਹਾਂ ਕਿਹਾ ਕਿ ਸੰਬਧਿਤ ਵਿਭਾਗ ਇਸ ਮਾਮਲੇ ਦੀ ਜਾਂਚ ਕਰਕੇ ਅਤੇ ਇਸ ਮਾਮਲੇ 'ਚ ਕੀ ਐਕਸ਼ਨ ਲਿਆ ਹੈ ਉਸ ਦੀ ਰਿਪੋਰਟ ਕੇਂਦਰ ਸਰਕਾਰ ਦੇ ਪਰਿਵਾਰ ਭਲਾਈ ਵਿਭਾਗ ਨੂੰ ਭੇਜੇ।

ਇਹ ਖ਼ਬਰ ਵੀ ਪੜ੍ਹੋ : ਪੁੱਤਰ ਨੂੰ ਜਨਮ ਦੇਣ ਮਗਰੋਂ ਮਾਂ ਚਰਨ ਕੌਰ ਦੀ ਪਹਿਲੀ ਪੋਸਟ, ਸ਼ਬਦਾਂ ਨੇ ਖਿੱਚਿਆ ਲੋਕਾਂ ਦਾ ਧਿਆਨ

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇਰ ਰਾਤ ਆਪਣੇ ਸੋਸ਼ਲ ਮੀਡੀਆ 'ਤੇ ਲਾਈਵ ਹੋਏ ਸਨ, ਜਿਸ 'ਚ ਉਨ੍ਹਾਂ ਨੇ ਕਿਹਾ ਕਿ ਸਰਕਾਰ ਮੈਨੂੰ ਲਗਾਤਾਰ ਪ੍ਰੇਸ਼ਾਨ ਕਰ ਰਹੀ ਹੈ ਕਿ ਆਪਣੇ ਨਵਜੰਮੇ ਬੱਚੇ ਦੇ ਕਾਨੂੰਨੀ ਸਬੂਤ ਪੇਸ਼ ਕਰੋ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਇਲਾਜ ਤਾਂ ਪੂਰਾ ਹੋਣ ਦਿਓ। ਫਿਲਹਾਲ ਇਹ ਸਵਾਲ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਇਸ ਆਈ. ਵੀ. ਐੱਫ. ਟ੍ਰੀਟਮੈਂਟ ਬਾਰੇ ਜਾਣਕਾਰੀ ਮੰਗੀ ਗਈ ਹੈ। 

sunita

This news is Content Editor sunita