ਯੂਟਿਊਬ ’ਤੇ ਟਰੈਂਡ ਕਰ ਰਿਹਾ ‘ਓਏ ਮੱਖਣਾ’ ਫ਼ਿਲਮ ਦਾ ਗੀਤ ‘ਚੜ੍ਹ ਗਈ ਚੜ੍ਹ ਗਈ’ (ਵੀਡੀਓ)

10/15/2022 4:39:19 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਓਏ ਮੱਖਣਾ’ ਦਾ ਗੀਤ ‘ਚੜ੍ਹ ਗਈ ਚੜ੍ਹ ਗਈ’ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਗੀਤ ’ਚ ਖ਼ੂਬਸੂਰਤ ਹਰਿਆਣਵੀ ਡਾਂਸਰ ਸਪਨਾ ਚੌਧਰੀ ਨਜ਼ਰ ਆ ਰਹੀ ਹੈ। ਗੀਤ ਨੂੰ ਨੇਹਾ ਕੱਕੜ ਤੇ ਐਮੀ ਵਿਰਕ ਨੇ ਗਾਇਆ ਹੈ।

ਇਹ ਖ਼ਬਰ ਵੀ ਪੜ੍ਹੋ : ਦੇਸ਼ ਦੀ ਨੌਜਵਾਨ ਪੀੜ੍ਹੀ ਦਾ ਦਿਮਾਗ ਖ਼ਰਾਬ ਕਰ ਰਹੀ ਏਕਤਾ ਕਪੂਰ, ਸੁਪਰੀਮ ਕੋਰਟ ਨੇ ਕੀਤੀ ਨਿੰਦਿਆ

ਦੱਸ ਦੇਈਏ ਕਿ ‘ਚੜ੍ਹ ਗਈ ਚੜ੍ਹ ਗਈ’ ਗੀਤ ਨੂੰ ਹੈਪੀ ਰਾਏਕੋਟੀ ਵਲੋਂ ਲਿਖਿਆ ਤੇ ਕੰਪੋਜ਼ ਕੀਤਾ ਗਿਆ ਹੈ। ਇਸ ਦਾ ਸੰਗੀਤ ਐਵੀ ਸਰਾ ਨੇ ਦਿੱਤਾ ਹੈ। ਗੀਤ ਯੂਟਿਊਬ ’ਤੇ ਖ਼ਬਰ ਲਿਖੇ ਜਾਣ ਤਕ 15ਵੇਂ ਨੰਬਰ ’ਤੇ ਟਰੈਂਡ ਕਰ ਰਿਹਾ ਸੀ। ਗੀਤ ਨੂੰ ਹੁਣ ਤਕ 8.2 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

PunjabKesari

ਫ਼ਿਲਮ ਦੀ ਗੱਲ ਕਰੀਏ ਤਾਂ ਇਸ ’ਚ ਐਮੀ ਵਿਰਕ, ਗੁੱਗੂ ਗਿੱਲ, ਤਾਨੀਆ, ਸਿੱਧੀਕਾ ਸ਼ਰਮਾ, ਸੁਖਵਿੰਦਰ ਚਾਹਲ, ਹਰਦੀਪ ਗਿੱਲ, ਤਰਸੇਮ ਪੌਲ, ਦੀਦਾਰ ਗਿੱਲ, ਸਤਵੰਤ ਕੌਰ, ਰੋਜ਼ ਜੇ. ਕੌਰ, ਮੰਜੂ ਮਾਹਲ ਤੇ ਪਰਮਿੰਦਰ ਗਿੱਲ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ। ਇਸ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ। ਦੁਨੀਆ ਭਰ ’ਚ ਇਹ ਫ਼ਿਲਮ 4 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News