‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਫ਼ਿਲਮ ਦਾ ਬੀਟ ਸੌਂਗ ‘ਚੱਕਲੋ ਚੱਕਲੋ’ ਰਿਲੀਜ਼ (ਵੀਡੀਓ)

09/18/2023 11:41:27 AM

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਦੇ ਗੀਤ ਦਰਸ਼ਕਾਂ ਵਲੋਂ ਖ਼ੂਬ ਪਸੰਦ ਕੀਤੇ ਜਾ ਰਹੇ ਹਨ। ਇਸੇ ਲਿਸਟ ’ਚ ਹੁਣ ਫ਼ਿਲਮ ਦਾ ਨਵਾਂ ਗੀਤ ‘ਚੱਕਲੋ ਚੱਕਲੋ’ ਵੀ ਜੁੜਨ ਜਾ ਰਿਹਾ ਹੈ, ਜੋ ਅੱਜ ਹੀ ਰਿਲੀਜ਼ ਹੋਇਆ ਹੈ।

‘ਚੱਕਲੋ ਚੱਕਲੋ’ ਇਕ ਬੀਟ ਸੌਂਗ ਹੈ, ਜਿਸ ਨੂੰ ਸੁਣ ਤੁਹਾਡਾ ਵੀ ਭੰਗੜਾ ਪਾਉਣ ਨੂੰ ਜੀਅ ਕਰੇਗਾ। ‘ਚੱਕਲੋ ਚੱਕਲੋ’ ਵਿਆਹਾਂ ’ਤੇ ਵੱਜਣ ਲਈ ਪੂਰੀ ਤਰ੍ਹਾਂ ਢੁਕਵਾਂ ਗੀਤ ਹੈ।

ਇਸ ਗੀਤ ਨੂੰ ਐਮੀ ਵਿਰਕ ਨੇ ਗਾਇਆ ਹੈ, ਜਿਸ ਨੂੰ ਸੰਗੀਤ ਦੇਸੀ ਕਰਿਊ ਨੇ ਦਿੱਤਾ ਹੈ ਤੇ ਬੋਲ ਕਪਤਾਨ ਨੇ ਲਿਖੇ ਹਨ। ਯੂਟਿਊਬ ’ਤੇ ਇਹ ਗੀਤ ਵ੍ਹਾਈਟ ਹਿੱਲ ਟਿਊਨਸ ਦੇ ਚੈਨਲ ’ਤੇ ਰਿਲੀਜ਼ ਹੋਇਆ ਹੈ।

ਇਹ ਖ਼ਬਰ ਵੀ ਪੜ੍ਹੋ : BJP ਯੁਵਾ ਮੋਰਚਾ ਵਾਲਿਆਂ ਨੇ ਮੁੰਬਈ ’ਚ ਪਾੜੇ ਸ਼ੁੱਭ ਦੇ ਪੋਸਟਰ, ਗਾਇਕ ਨੂੰ ਦੱਸਿਆ ਖ਼ਾਲਿਸਤਾਨੀ ਸਮਰਥਕ

ਦੱਸ ਦੇਈਏ ਕਿ ਫ਼ਿਲਮ ’ਚ ਐਮੀ ਵਿਰਕ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਬੀ. ਐੱਨ. ਸ਼ਰਮਾ, ਜੈਸਮੀਨ ਬਾਜਵਾ, ਮਾਹੀ ਸ਼ਰਮਾ, ਹਰਦੀਪ ਗਿੱਲ, ਮਲਕੀਤ ਰੌਣੀ, ਹਨੀ ਮੱਟੂ, ਸੀਮਾ ਕੌਸ਼ਲ, ਸਤਵਿੰਦਰ ਕੌਰ, ਪਰਮਿੰਦਰ ਗਿੱਲ, ਗੁਰੀ ਘੁੰਮਣ, ਮੋਹਨ ਕੰਬੋਜ ਤੇ ਵਿਜੇ ਟੰਡਨ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।

ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ, ਜਿਸ ਨੂੰ ਗੁਨਬੀਰ ਸਿੰਘ ਸਿੱਧੂ, ਮਨਮੋਰਦ ਸਿੰਘ ਸਿੱਧੂ ਤੇ ਸੰਦੀਪ ਬਾਂਸਲ ਨੇ ਪ੍ਰੋਡਿਊਸ ਕੀਤਾ ਹੈ, ਜੋ ਦੁਨੀਆ ਭਰ ’ਚ 28 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh