ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ

Thursday, Aug 06, 2026 - 10:32 AM (IST)

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ (ਪ੍ਰੀਕਸ਼ਿਤ) : ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ, ਉਸਦੀ ਭੈਣ ਅਲਵੀਰਾ ਖ਼ਾਨ ਅਗਨੀਹੋਤਰੀ, ‘ਬੀਇੰਗ ਹਿਊਮਨ ਫਾਊਂਡੇਸ਼ਨ’ ਅਤੇ ਉਸ ਨਾਲ ਸਬੰਧਤ ਕੰਪਨੀ ਦੇ ਨੁਮਾਇੰਦਿਆਂ ਨੂੰ ਜ਼ਿਲਾ ਅਦਾਲਤ ਨੇ ਨੋਟਿਸ ਜਾਰੀ ਕਰ ਕੇ ਆਪਣਾ ਪੱਖ ਰੱਖਣ ਲਈ ਕਿਹਾ ਹੈ। ਅਦਾਲਤ ਨੇ ਅਜੇ ਮੁਲਜ਼ਮ ਵਜੋਂ ਸੰਮਨ ਜਾਰੀ ਨਹੀਂ ਕੀਤੇ ਹਨ, ਸਗੋਂ ਸ਼ਿਕਾਇਤ ’ਤੇ ਸ਼ੁਰੂਆਤੀ ਸੁਣਵਾਈ ਦੌਰਾਨ ਜਵਾਬ ਦਾਖਲ ਕਰਨ ਦਾ ਮੌਕਾ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 5 ਅਕਤੂਬਰ ਨੂੰ ਹੋਵੇਗੀ।

ਇਹ ਵੀ ਪੜ੍ਹੋ: ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ ਉਸਨੇ ਕੀ ਸਮਝਾਇਆ ਹੈ...'

ਇਹ ਮਾਮਲਾ ਸ਼ਹਿਰ ਦੇ ਕਾਰੋਬਾਰੀ ਅਰੁਣ ਗੁਪਤਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਗੁਪਤਾ ਨੇ ਸਾਲ 2023 ’ਚ ਅਦਾਲਤ ਦਾ ਰੁਖ ਕਰਦੇ ਹੋਏ ਦੋਸ਼ ਲਾਇਆ ਸੀ ਕਿ ਸਲਮਾਨ ਖਾਨ ਦੇ ਨਾਮ ਤੇ ਬੀਇੰਗ ਹਿਊਮਨ ਬ੍ਰਾਂਡ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਕਰੋੜਾਂ ਰੁਪਏ ਦਾ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਮਨੀਮਾਜਰਾ ਸਥਿਤ ਐੱਨ.ਏ.ਸੀ ਵਿਚ ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ ਬੀਇੰਗ ਹਿਊਮਨ ਜਵੈਲਰੀ ਦਾ ਸ਼ੋਰੂਮ ਸ਼ੁਰੂ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ੋਰੂਮ ਦੀ ਸਜਾਵਟ ਤੇ ਹੋਰ ਨਿਵੇਸ਼ ਉਨ੍ਹਾਂ ਨੇ ਖੁਦ ਕੀਤਾ, ਪਰ ਬਾਅਦ ’ਚ ਕੰਪਨੀ ਨੇ ਕਾਰੋਬਾਰ ਬੰਦ ਕਰ ਦਿੱਤਾ। ਗੁਪਤਾ ਦਾ ਦੋਸ਼ ਹੈ ਕਿ ਫ੍ਰੈਂਚਾਈਜ਼ੀ ਖ਼ਤਮ ਹੋਣ ਤੋਂ ਬਾਅਦ ਨਾ ਤਾਂ ਕੰਪਨੀ ਨੇ ਗਹਿਣੇ ਵਾਪਸ ਲਏ ਤੇ ਨਾ ਹੀ ਉਨ੍ਹਾਂ ਦਾ ਨਿਵੇਸ਼ ਵਾਪਸ ਕੀਤਾ।

ਇਹ ਵੀ ਪੜ੍ਹੋ: 'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ ਪਲੇਅਰ ਨੇ ਖ਼ੁਦ ਖੋਲ੍ਹਿਆ ਰਾਜ਼

ਗੁਪਤਾ ਨੇ ਇਹ ਵੀ ਦਾਅਵਾ ਕੀਤਾ ਕਿ ਪਹਿਲਾਂ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਸ਼ੋਰੂਮ ਦੇ ਉਦਘਾਟਨ ਵਿਚ ਸਲਮਾਨ ਖਾਨ ਸ਼ਾਮਲ ਹੋਣਗੇ, ਪਰ ਬਾਅਦ ਵਿਚ ਉਨ੍ਹਾਂ ਦੀ ਥਾਂ ਅਲਵੀਰਾ ਦੇ ਪਤੀ ਅਤੁਲ ਅਗਨੀਹੋਤਰੀ ਪਹੁੰਚੇ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਸਲਮਾਨ ਖਾਨ ਨੂੰ ਫ੍ਰੈਂਚਾਈਜ਼ੀ ਅਤੇ ਸ਼ੋਰੂਮ ਬਾਰੇ ਪੂਰੀ ਜਾਣਕਾਰੀ ਸੀ, ਇਸ ਲਈ ਉਨ੍ਹਾਂ ਨੂੰ ਵੀ ਮਾਮਲੇ ਵਿਚ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਗੁਪਤਾ ਦੇ ਅਨੁਸਾਰ, ਉਨ੍ਹਾਂ ਨੇ ਇਸ ਸਬੰਧ ਵਿਚ ਪਹਿਲਾਂ ਚੰਡੀਗੜ੍ਹ ਪੁਲਸ ਕੋਲ ਸ਼ਿਕਾਇਤ ਕੀਤੀ ਸੀ। ਪੁਲਸ ਵੱਲੋਂ ਕੋਈ ਕਾਰਵਾਈ ਨਾ ਹੋਣ ''''ਤੇ ਉਨ੍ਹਾਂ ਨੇ ਅਦਾਲਤ ਵਿਚ ਅਪਰਾਧਿਕ ਸ਼ਿਕਾਇਤ ਦਾਇਰ ਕੀਤੀ। ਹੁਣ ਅਦਾਲਤ ਨੇ ਸਾਰੇ ਸੰਬੰਧਿਤ ਪੱਖਾਂ ਤੋਂ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 5 ਅਕਤੂਬਰ ਲਈ ਨਿਰਧਾਰਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ ! ਬਿਰਧ ਆਸ਼ਰਮ 'ਚ ਕੱਟ ਰਿਹੈ ਜ਼ਿੰਦਗੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

cherry

Content Editor

Related News