ਜੱਸ ਬਾਜਵਾ ਤੇ ਸੋਨੀਆ ਮਾਨ ਖ਼ਿਲਾਫ਼ ਕੇਸ ਦਰਜ ਕਰ ਕਸੂਤੀ ਘਿਰੀ ਚੰਡੀਗੜ੍ਹ ਪੁਲਸ

Monday, Jun 28, 2021 - 12:47 PM (IST)

ਜੱਸ ਬਾਜਵਾ ਤੇ ਸੋਨੀਆ ਮਾਨ ਖ਼ਿਲਾਫ਼ ਕੇਸ ਦਰਜ ਕਰ ਕਸੂਤੀ ਘਿਰੀ ਚੰਡੀਗੜ੍ਹ ਪੁਲਸ

ਚੰਡੀਗੜ੍ਹ (ਬਿਊਰੋ) : ਪੰਜਾਬੀ ਗਾਇਕ ਜੱਸ ਬਾਜਵਾ ਤੇ ਸੋਨੀਆ ਮਾਨ ਖ਼ਿਲਾਫ਼ ਕੇਸ ਦਰਜ ਕਰਕੇ ਚੰਡੀਗੜ੍ਹ ਪੁਲਸ ਕਸੂਤੀ ਘਿਰ ਗਈ ਹੈ। ਪੁਲਸ ਨੇ ਦੋਵਾਂ ਕਲਾਕਾਰਾਂ ਸਣੇ ਕਈ ਕਿਸਾਨ ਲੀਡਰਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਗਾਇਕ ਜੱਸ ਬਾਜਵਾ ਤੇ ਸੋਨੀਆ ਮਾਨ ਨੇ ਇਸ ਉੱਪਰ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਉਹ ਤਾਂ 26 ਜੂਨ ਨੂੰ ਸਾਰਾ ਦਿਨ ਪੰਚਕੂਲਾ ਸਥਿਤ ਗੁਰਦੁਆਰਾ ਨਾਢਾ ਸਾਹਿਬ ਤੋਂ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਦੇ ਨਾਲ ਸੀ ਜਿੱਥੇ ਕੋਈ ਵੀ ਬੈਰੀਕੇਡ ਤੋੜਿਆ ਹੀ ਨਹੀਂ ਗਿਆ।

ਇਹ ਖ਼ਬਰ ਵੀ ਪੜ੍ਹੋ : ਅਸਲੀ ਕਿਰਦਾਰ ਭੁੱਲ ਹੀਰੋ ਬਣਨ ਨਿਕਲਿਆ ਇਹ ਵਿਧਾਇਕ, ਲੋਕਾਂ ਨੇ ਪਾਈਆਂ ਲਾਹਨਤਾਂ

ਉਨ੍ਹਾਂ ਕਿਹਾ ਕਿ 26 ਜੂਨ ਨੂੰ 'ਖੇਤੀ ਬਚਾਓ-ਲੋਕਤੰਤਰ ਬਚਾਓ' ਦਿਵਸ ਮੌਕੇ ਉਹ ਪੰਚਕੂਲਾ ਸਥਿਤ ਗੁਰਦੁਆਰਾ ਨਾਢਾ ਸਾਹਿਬ ਤੋਂ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਦੇ ਨਾਲ ਸੀ। ਉਹ ਦਿਨ ਭਰ ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਆਗੂ ਗੁਰਨਾਮ ਸਿੰਘ ਚੜੂਨੀ ਤੇ ਯੋਗੇਂਦਰ ਯਾਦਵ ਨਾਲ ਰੋਸ ਮਾਰਚ ਵਿਚ ਸ਼ਾਮਲ ਰਹੇ। ਉਨ੍ਹਾਂ ਕਿਹਾ ਕਿ ਉਹ 26 ਜੂਨ ਨੂੰ ਚੰਡੀਗੜ੍ਹ ਵਿਚ ਦਾਖਲ ਹੀ ਨਹੀਂ ਹੋਏ, ਫਿਰ ਸੈਕਟਰ-17 ਥਾਣੇ ਵਿਚ ਉਨ੍ਹਾਂ ਖਿਲਾਫ਼ ਕੇਸ ਕਿਵੇਂ ਦਰਜ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ : 'ਬਿੱਗ ਬੌਸ' ਦੀ ਸਾਬਕਾ ਮੁਕਾਬਲੇਬਾਜ਼ ਤੇ ਫ਼ਿਲਮ ਨਾਲ ਜੁੜੀਆਂ 6 ਲੜਕੀਆਂ ਸਣੇ 22 ਲੋਕ ਗ੍ਰਿਫ਼ਤਾਰ

ਜੱਸ ਬਾਜਵਾ ਨੇ ਕਿਹਾ ''ਪੁਲਸ ਉਨ੍ਹਾਂ ਦੇ ਚੰਡੀਗੜ੍ਹ ਵਿਚ ਦਾਖ਼ਲੇ ਸਬੰਧੀ ਸਬੂਤ ਦਿਖਾਏ ਤਾਂ ਉਹ ਖ਼ੁਦ ਪੁਲਸ ਅੱਗੇ ਪੇਸ਼ ਹੋ ਜਾਣਗੇ।'' ਉਧਰ ਸੋਨੀਆ ਮਾਨ ਨੇ ਕਿਹਾ ਕਿ ਚੰਡੀਗੜ੍ਹ ਪੁਲਸ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਝੂਠੇ ਪੁਲਸ ਕੇਸ ਦਰਜ ਕਰਕੇ ਕਿਸਾਨ ਹਮਾਇਤੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉਹ ਝੂਠੇ ਕੇਸਾਂ ਤੋਂ ਦਬਣ ਵਾਲੀ ਨਹੀਂ। ਉਨ੍ਹਾਂ ਕਿਹਾ ਕਿ ਜਦੋਂ ਤੱਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ, ਉਹ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਰਹੇਗੀ।''

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਸ਼ਨੀਵਾਰ ਨੂੰ 'ਖੇਤੀ ਬਚਾਓ-ਲੋਕਤੰਤਰ ਬਚਾਓ' ਦਿਵਸ ਮੌਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਪੁਲਸ ਦੀਆਂ ਰੋਕਾਂ ਤੋੜ ਕੇ ਸ਼ਹਿਰ ਵਿਚ ਦਾਖ਼ਲ ਹੋਣ ਸਬੰਧੀ ਚੰਡੀਗੜ੍ਹ ਪੁਲਸ ਨੇ ਕਿਰਤੀ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਪੰਜਾਬੀ ਗਾਇਕ ਜੱਸ ਬਾਜਵਾ, ਸੋਨੀਆ ਮਾਨ ਸਣੇ ਦਰਜਨਾਂ ਕਿਸਾਨ ਆਗੂਆਂ ਖਿਲਾਫ਼ ਵੱਖ-ਵੱਖ ਥਾਣਿਆਂ ਵਿਚ 5 ਕੇਸ ਦਰਜ ਕੀਤੇ ਹਨ।

ਇਹ ਖ਼ਬਰ ਵੀ ਪੜ੍ਹੋ : ਗਿੱਪੀ ਗਰੇਵਾਲ ਨੇ ਕ੍ਰੀਏਟਿਵ ਪੋਸਟ ਰਾਹੀਂ ਦੱਸਿਆ ਆਪਣੀ ਆਉਣ ਵਾਲੀ ਐਲਬਮ ਦਾ ਨਾਂ

ਪੁਲਿਸ ਮੁਤਾਬਕ ਕਿਸਾਨ ਜਥੇਬੰਦੀਆਂ ਦੇ ਆਗੂ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਪੁਲੀਸ ਦੇ ਬੈਰੀਕੇਡ ਤੋੜ ਕੇ ਸ਼ਹਿਰ ਵਿੱਚ ਦਾਖਲ ਹੋਏ। ਪੁਲਿਸ ਨਾਲ ਖਿੱਚ-ਧੂਹ ਕਰਦਿਆਂ ਸਰਕਾਰੀ ਡਿਊਟੀ ਵਿੱਚ ਰੁਕਾਵਟ ਪੈਦਾ ਕੀਤੀ। ਕਿਸਾਨ ਆਗੂਆਂ ਖ਼ਿਲਾਫ਼ ਸੈਕਟਰ-36 ਤੇ 17 ਦੇ ਥਾਣਿਆਂ ਵਿੱਚ ਦੋ-ਦੋ ਤੇ ਇਕ ਕੇਸ ਸੈਕਟਰ-3 ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਉਧਰ ਸੰਯੁਕਤ ਕਿਸਾਨ ਮੋਰਚਾ ਨੇ ਚੰਡੀਗੜ੍ਹ ਪੁਲਿਸ ਦੀ ਕਿਸਾਨ ਵਿਰੋਧੀ ਕਾਰਵਾਈ ਦੀ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਕੇਸ ਵਾਪਸ ਨਾ ਲੈਣ ਦੀ ਸੂਰਤ ’ਚ ਮੋਰਚੇ ਵੱਲੋਂ ਕੇਸਾਂ ਦੀ ਪੈਰਵੀ ਕੀਤੀ ਜਾਵੇਗੀ।


author

sunita

Content Editor

Related News