ਐਮੀ ਵਿਰਕ ਦੇ ‘ਚੰਨ ਸਿਤਾਰੇ’ ਗੀਤ ਨੇ ਯੂਟਿਊਬ ’ਤੇ ਪਾਰ ਕੀਤੇ 50 ਮਿਲੀਅਨ ਵਿਊਜ਼ (ਵੀਡੀਓ)

12/06/2022 11:33:31 AM

ਚੰਡੀਗੜ੍ਹ (ਬਿਊਰੋ)– ਐਮੀ ਵਿਰਕ ਦੇ ਗੀਤ ‘ਚੰਨ ਸਿਤਾਰੇ’ ਨੂੰ ਯੂਟਿਊਬ ’ਤੇ 50 ਮਿਲੀਅਨ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਹ ਗੀਤ ਐਮੀ ਵਿਰਕ ਤੇ ਤਾਨੀਆ ਦੀ ਫ਼ਿਲਮ ‘ਓਏ ਮੱਖਣਾ’ ਦਾ ਹੈ, ਜੋ 21 ਅਕਤੂਬਰ ਨੂੰ ਰਿਲੀਜ਼ ਹੋਇਆ ਸੀ।

ਗੀਤ ’ਚ ਐਮੀ ਵਿਰਕ ਤੇ ਤਾਨੀਆ ਦੀ ਖ਼ੂਬਸੂਰਤ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਗੀਤ ਦੇ ਬੋਲ ਵੀ ਬੇਹੱਦ ਪਿਆਰੇ ਹਨ, ਜਿਨ੍ਹਾਂ ਨੂੰ ਹਰਮਨਜੀਤ ਸਿੰਘ ਵਲੋਂ ਲਿਖਿਆ ਤੇ ਕੰਪੋਜ਼ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਮੂਸੇਵਾਲਾ ਕਤਲਕਾਂਡ 'ਚ ਬੱਬੂ ਮਾਨ ਨੂੰ ਪੁਲਸ ਨੇ ਸੱਦਿਆ !

ਗੀਤ ਦਾ ਸੰਗੀਤ ਰੂਹ ਨੂੰ ਸਕੂਨ ਦੇਣ ਵਾਲਾ ਹੈ, ਜਿਸ ਨੂੰ ਐਵੀ ਸਰਾ ਨੇ ਤਿਆਰ ਕੀਤਾ ਹੈ, ਉਥੇ ਐਮੀ ਵਿਰਕ ਨੇ ਆਪਣੀ ਆਵਾਜ਼ ਨਾਲ ਗੀਤ ਨੂੰ ਹੋਰ ਵੀ ਸ਼ਾਨਦਾਰ ਬਣਾ ਦਿੱਤਾ ਹੈ।

ਦੱਸ ਦੇਈਏ ਕਿ ਯੂਟਿਊਬ ’ਤੇ ਟਾਪ ਮਿਊਜ਼ਿਕ ਵੀਡੀਓ ਦੀ ਕੈਟਾਗਿਰੀ ’ਚ ਇਹ ਗੀਤ 7ਵੇਂ ਨੰਬਰ ’ਤੇ ਟਰੈਂਡ ਕਰ ਰਿਹਾ ਹੈ।

ਉਥੇ ਫ਼ਿਲਮ ਦੀ ਗੱਲ ਕਰੀਏ ਤਾਂ ਐਮੀ ਤੇ ਤਾਨੀਆ ਤੋਂ ਇਲਾਵਾ ਇਸ ’ਚ ਗੁੱਗੂ ਗਿੱਲ, ਸਿੱਧੀਕਾ ਸ਼ਰਮਾ, ਸੁਖਵਿੰਦਰ ਚਾਹਲ, ਹਰਦੀਪ ਗਿੱਲ, ਤਰਸੇਮ ਪੌਲ, ਦੀਦਾਰ ਗਿੱਲ, ਸਤਵੰਤ ਕੌਰ, ਰੋਜ਼ ਜੇ. ਕੌਰ, ਮੰਜੂ ਮਾਹਲ ਤੇ ਪਰਮਿੰਦਰ ਗਿੱਲ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ।

ਫ਼ਿਲਮ ਨੂੰ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ। ਫ਼ਿਲਮ ਵਿਕਰਮ ਮਹਿਰਾ, ਸਿਧਾਰਥ ਆਨੰਦ ਕੁਮਾਰ, ਸਿਮਰਜੀਤ ਸਿੰਘ ਤੇ ਐਮੀ ਵਿਰਕ ਵਲੋਂ ਪ੍ਰੋਡਿਊਸ ਕੀਤੀ ਗਈ ਹੈ।

ਨੋਟ– ‘ਚੰਨ ਸਿਤਾਰੇ’ ਗੀਤ ਤੁਹਾਨੂੰ ਕਿਵੇਂ ਦਾ ਲੱਗਦਾ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News