ਦਿਲਜੀਤ-ਨਿਮਰਤ ਦੀ ਫ਼ਿਲਮ ‘ਜੋੜੀ’ ਦਾ ਗੀਤ ‘ਚੰਨ ਵਰਗੀ’ ਰਿਲੀਜ਼ (ਵੀਡੀਓ)

Thursday, Apr 27, 2023 - 12:03 PM (IST)

ਦਿਲਜੀਤ-ਨਿਮਰਤ ਦੀ ਫ਼ਿਲਮ ‘ਜੋੜੀ’ ਦਾ ਗੀਤ ‘ਚੰਨ ਵਰਗੀ’ ਰਿਲੀਜ਼ (ਵੀਡੀਓ)

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਜੋੜੀ’ ਇਨ੍ਹੀਂ ਦਿਨੀਂ ਆਪਣੇ ਟਰੇਲਰ ਤੇ ਗੀਤਾਂ ਕਰਕੇ ਚਰਚਾ ’ਚ ਹੈ। ਫ਼ਿਲਮ ਦੇ ਗੀਤ ਪੁਰਾਣੇ ਸਮੇਂ ਦੀ ਦੋਗਾਣਾ ਜੋੜੀ ਨੂੰ ਧਿਆਨ ’ਚ ਰੱਖ ਕੇ ਬਣਾਏ ਗਏ ਹਨ, ਜੋ ਲੋਕਾਂ ਵਲੋਂ ਬੇਹੱਦ ਪਸੰਦ ਕੀਤੇ ਜਾ ਰਹੇ ਹਨ।

ਇਸੇ ਦੇ ਚਲਦਿਆਂ ਫ਼ਿਲਮ ਦਾ ਇਕ ਹੋਰ ਗੀਤ ਰਿਲੀਜ਼ ਹੋਇਆ ਹੈ, ਜਿਸ ਦਾ ਨਾਂ ਹੈ ‘ਚੰਨ ਵਰਗੀ’। ਇਸ ਗੀਤ ਨੂੰ ਵੀ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਨੇ ਗਾਇਆ ਹੈ। ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਸੰਗੀਤ ਟਰੂ ਸਕੂਲ ਵਲੋਂ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਪੰਜਾਬੀ ਇੰਡਸਟਰੀ ਸੋਗ 'ਚ, ਮੀਕਾ ਸਿੰਘ ਤੇ ਅਫਸਾਨਾ ਸਣੇ ਇਨ੍ਹਾਂ ਕਲਾਕਾਰਾਂ ਨੇ ਦਿੱਤੀ ਸ਼ਰਧਾਂਜਲੀ

‘ਚੰਨ ਵਰਗੀ’ ਗੀਤ ’ਚ ਦਿਲਜੀਤ ਤੇ ਨਿਮਰਤ ਖਹਿਰਾ ਦੀ ਖ਼ੂਬਸੂਰਤ ਕੈਮਿਸਟਰੀ ਨੂੰ ਪੇਸ਼ ਕੀਤਾ ਗਿਆ ਹੈ।

ਫ਼ਿਲਮ ਦੀ ਗੱਲ ਕਰੀਏ ਤਾਂ ਇਸ ’ਚ ਦਿਲਜੀਤ ਤੇ ਨਿਮਰਤ ਤੋਂ ਇਲਾਵਾ ਹਰਸਿਮਰਨ, ਦ੍ਰਿਸ਼ਟੀ ਗਰੇਵਾਲ, ਹਰਦੀਪ ਗਿੱਲ ਤੇ ਰਵਿੰਦਰ ਮੰਡ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਅੰਬਰਦੀਪ ਸਿੰਘ ਵਲੋਂ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ, ਜਿਸ ਨੂੰ ਦਲਜੀਤ ਥਿੰਦ ਤੇ ਕਾਰਜ ਗਿੱਲ ਨੇ ਪ੍ਰੋਡਿਊਸ ਕੀਤਾ ਹੈ।

ਦੁਨੀਆ ਭਰ ’ਚ ਇਹ ਫ਼ਿਲਮ 5 ਮਈ ਯਾਨੀ ਕਿ ਅਗਲੇ ਸ਼ੁੱਕਰਵਾਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ‘ਚੰਨ ਵਰਗੀ’ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News