ਪਟਿਆਲਾ ''ਚ ਦਿਲਜੀਤ ਦੋਸਾਂਝ ਦੀ ਫਿਲਮ ਦੀ ਸ਼ੂਟਿੰਗ ਦੌਰਾਨ ਹੰਗਾਮਾ, ਜਾਣੋ ਕੀ ਹੈ ਪੂਰਾ ਮਾਮਲਾ

Wednesday, Dec 10, 2025 - 04:14 PM (IST)

ਪਟਿਆਲਾ ''ਚ ਦਿਲਜੀਤ ਦੋਸਾਂਝ ਦੀ ਫਿਲਮ ਦੀ ਸ਼ੂਟਿੰਗ ਦੌਰਾਨ ਹੰਗਾਮਾ, ਜਾਣੋ ਕੀ ਹੈ ਪੂਰਾ ਮਾਮਲਾ

ਮੁੰਬਈ - ਮਸ਼ਹੂਰ ਅਦਾਕਾਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਵਿਵਾਦਾਂ ਨਾਲ ਡੂੰਘਾ ਨਾਤਾ ਰਿਹਾ ਹੈ, ਅਤੇ ਉਹ ਅਕਸਰ ਕਿਸੇ ਨਾ ਕਿਸੇ ਵਿਵਾਦ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ, | ਪਿਛਲੀ ਵਾਰ ਜਿੱਥੇ ਉਨ੍ਹਾਂ ਦੀ ਫਿਲਮ 'ਸਰਦਾਰ ਜੀ 3' ਦੀ ਰਿਲੀਜ਼ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਸੀ, ਉੱਥੇ ਹੀ ਹੁਣ ਉਨ੍ਹਾਂ ਦੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਦੌਰਾਨ ਵੀ ਹੰਗਾਮਾ ਹੋ ਗਿਆ ਹੈ, ਜਿਸ ਤੋਂ ਬਾਅਦ ਦਿਲਜੀਤ ਫਿਰ ਤੋਂ ਖ਼ਬਰਾਂ ਵਿੱਚ ਆ ਗਏ ਹਨ,|

ਕਿਲਾ ਚੌਕ ਇਲਾਕੇ ਵਿੱਚ ਵਿਵਾਦ

ਦਰਅਸਲ, ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਨਿਰਦੇਸ਼ਕ ਇਮਤਿਆਜ਼ ਅਲੀ ਨਾਲ ਆਪਣੀ ਅਗਾਮੀ ਫਿਲਮ ਦੀ ਸ਼ੂਟਿੰਗ ਕਰ ਰਹੇ ਹਨ, ਜੋ ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਹੋ ਰਹੀ ਹੈ | 9 ਦਸੰਬਰ ਨੂੰ, ਪਟਿਆਲਾ ਦੇ ਕਿਲਾ ਚੌਕ ਇਲਾਕੇ ਵਿੱਚ ਇਸ ਫਿਲਮ ਦਾ ਇੱਕ ਜ਼ਰੂਰੀ ਸੀਨ ਸ਼ੂਟ ਕੀਤਾ ਜਾ ਰਿਹਾ ਸੀ| ਸ਼ੂਟਿੰਗ ਆਮ ਤਰੀਕੇ ਨਾਲ ਸ਼ੁਰੂ ਹੋਈ, ਪਰ ਅਚਾਨਕ ਉਸ ਸਮੇਂ ਵਿਵਾਦ ਹੋ ਗਿਆ, ਜਦੋਂ ਫਿਲਮ ਦੀ ਸ਼ੂਟਿੰਗ ਲਈ ਪ੍ਰੋਡਕਸ਼ਨ ਟੀਮ ਨੇ ਆਸ-ਪਾਸ ਦੀਆਂ ਦੁਕਾਨਾਂ ਦੇ ਬਾਹਰ ਉਰਦੂ ਵਿੱਚ ਲਿਖੇ ਬੋਰਡ ਲਗਾਏ |

ਦੁਕਾਨਦਾਰਾਂ ਦੀ ਨਾਰਾਜ਼ਗੀ

ਫਿਲਮ ਦਾ ਸੈੱਟ ਜਦੋਂ ਤਿਆਰ ਕੀਤਾ ਜਾ ਰਿਹਾ ਸੀ, ਤਾਂ ਪੂਰੇ ਇਲਾਕੇ ਨੂੰ ਕੁਝ ਦੇਰ ਲਈ ਬੰਦ ਕਰ ਦਿੱਤਾ ਗਿਆ ਸੀ | ਜਦੋਂ ਉੱਥੋਂ ਦੇ ਦੁਕਾਨਦਾਰ ਆਪਣੀਆਂ ਦੁਕਾਨਾਂ ਖੋਲ੍ਹਣ ਲਈ ਗਏ, ਤਾਂ ਸਿਕਿਓਰਿਟੀ ਨੇ ਉਨ੍ਹਾਂ ਨੂੰ ਰੋਕ ਦਿੱਤਾ | ਇਸੇ ਗੱਲ ਤੋਂ ਨਾਰਾਜ਼ ਦੁਕਾਨਦਾਰਾਂ ਨੇ ਬਹਿਸ ਸ਼ੁਰੂ ਕਰ ਦਿੱਤੀ ਅਤੇ ਦੇਖਦੇ ਹੀ ਦੇਖਦੇ ਮਾਮਲਾ ਭੜਕ ਗਿਆ | ਭੀੜ ਇੱਕਦਮ ਬੇਕਾਬੂ ਹੋ ਗਈ ਅਤੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ | ਹਾਲਾਤ ਵਿਗੜਦੇ ਦੇਖ ਕੇ ਪੁਲਸ ਨੇ ਉੱਥੇ ਆ ਕੇ ਦਖਲ ਦਿੱਤਾ ਅਤੇ ਮਾਮਲੇ ਨੂੰ ਸ਼ਾਂਤ ਕਰਵਾਇਆ | ਮਾਮਲਾ ਸ਼ਾਂਤ ਹੋਣ ਤੋਂ ਬਾਅਦ ਸ਼ੂਟਿੰਗ ਨੂੰ ਫਿਰ ਤੋਂ ਸ਼ੁਰੂ ਕਰਵਾਇਆ ਗਿਆ |


author

cherry

Content Editor

Related News