ਅਦਾਕਾਰ ਦਰਸ਼ਨ ਤੇ ਹੋਰ ਮੁਲਜ਼ਮਾਂ ਖਿਲਾਫ ਚਾਰਜਸ਼ੀਟ ਦਾਇਰ

Thursday, Sep 05, 2024 - 09:31 AM (IST)

ਅਦਾਕਾਰ ਦਰਸ਼ਨ ਤੇ ਹੋਰ ਮੁਲਜ਼ਮਾਂ ਖਿਲਾਫ ਚਾਰਜਸ਼ੀਟ ਦਾਇਰ

ਬੈਂਗਲੁਰੂ- ਸਥਾਨਕ ਪੁਲਸ ਨੇ ਬੁੱਧਵਾਰ ਨੂੰ ਰੇਣੁਕਾਸਵਾਮੀ ਕਤਲ ਕੇਸ 'ਚ ਕੰਨੜ ਅਦਾਕਾਰ ਦਰਸ਼ਨ ਥੁਗੁਦੀਪਾ ਸਮੇਤ 17 ਮੁਲਜ਼ਮਾਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਬੈਂਗਲੁਰੂ ਦੇ ਪੁਲਸ ਕਮਿਸ਼ਨਰ ਬੀ. ਦਯਾਨੰਦ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਸਾਰੇ ਪਹਿਲੂਆਂ ਨੂੰ ਧਿਆਨ ਵਿਚ ਰੱਖਦੇ ਹੋਏ ਜਾਂਚ ਤੋਂ ਬਾਅਦ ਇਕ ਠੋਸ ਚਾਰਜਸ਼ੀਟ ਤਿਆਰ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ -TV ਇੰਡਸਟਰੀ 'ਚ ਜਿਨਸੀ ਸ਼ੋਸ਼ਣ 'ਤੇ ਮਸ਼ਹੂਰ ਅਦਾਕਾਰਾ ਨੇ ਦਿੱਤਾ ਬਿਆਨ, ਕਿਹਾ...

ਪੁਲਸ ਨੇ ਦੱਸਿਆ ਕਿ ਚਾਰਜਸ਼ੀਟ ਵਿਚ 231 ਗਵਾਹਾਂ ਦੇ ਬਿਆਨ ਅਤੇ ਤਕਨੀਕੀ ਤੇ ਇਲੈਕਟ੍ਰਾਨਿਕ ਸਬੂਤ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ 'ਚ ਵਿਆਪਕ ਪੱਧਰ 'ਤੇ ਜਾਂਚ ਕੀਤੀ ਗਈ ਸੀ। ਪੁਲਸ ਨੇ 24ਵੇਂ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਦੀ ਅਦਾਲਤ ਵਿਚ 3991 ਸਫਿਆਂ ਦੀ ਚਾਰਜਸ਼ੀਟ (7 ਜਿਲਦਾਂ ਅਤੇ 10 ਫਾਈਲਾਂ ਸਮੇਤ) ਦਾਇਰ ਕੀਤੀ। ਦਰਸ਼ਨ ਅਤੇ ਉਸ ਦੀ ਦੋਸਤ ਪਵਿੱਤਰਾ ਗੌੜਾ ਅਤੇ ਮਾਮਲੇ 'ਚ 15 ਹੋਰ ਮੁਲਜ਼ਮ ਸੂਬੇ ਦੀਆਂ ਵੱਖ-ਵੱਖ ਜੇਲਾਂ ਵਿਚ ਬੰਦ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News