‘ਛੱਲੇ ਮੁੰਦੀਆਂ’ ਫ਼ਿਲਮ ਦਾ ਮਜ਼ੇਦਾਰ ਟਰੇਲਰ ਰਿਲੀਜ਼, ਐਮੀ, ਮੈਂਡੀ ਤੇ ਕੁਲਵਿੰਦਰ ਬਿੱਲਾ ਲਾ ਰਹੇ ਰੌਣਕਾਂ (ਵੀਡੀਓ)
Tuesday, Sep 13, 2022 - 05:28 PM (IST)
ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਛੱਲੇ ਮੁੰਦੀਆਂ’ ਦਾ ਟਰੇਲਰ ਅੱਜ ਰਿਲੀਜ਼ ਹੋ ਗਿਆ ਹੈ। ਇਸ ਫ਼ਿਲਮ ’ਚ ਐਮੀ ਵਿਰਕ, ਮੈਂਡੀ ਤੱਖੜ, ਕੁਲਵਿੰਦਰ ਬਿੱਲਾ, ਸੋਨੀਆ ਕੌਰ, ਕਰਮਜੀਤ ਅਨਮੋਲ, ਸੁਨੀਲ ਪੁਰੀ, ਗੁਰਅੰਮ੍ਰਿਤਪਾਲ ਸਿੰਘ ਤੇ ਗੁਰਜੀਤਪਾਲ ਸਿੰਘ ਮੁੱਖ ਭੂਮਿਕਾ ਨਿਭਾਅ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ‘ਬ੍ਰਹਮਾਸਤਰ’ ਦੀ ਖੁੱਲ੍ਹੀ ਪੋਲ, ਖਾਲੀ ਪਏ ਸਿਨੇਮਾਘਰ, ਫਿਰ ਕਿਥੋਂ ਹੋ ਰਹੀ ਕਰੋੜਾਂ ਦੀ ਕਮਾਈ?
ਕਾਮੇਡੀ ਨਾਲ ਭਰਪੂਰ ਇਸ ਫ਼ਿਲਮ ’ਚ ਸਾਨੂੰ ਆਪਣੀ ਰਿਸ਼ਤਿਆਂ ਤੇ ਵਿਆਹ ਨੂੰ ਲੈ ਕੇ ਹੁੰਦੀ ਨੋਕ-ਝੋਕ ਦੇਖਣ ਨੂੰ ਮਿਲਣ ਵਾਲੀ ਹੈ। ਫ਼ਿਲਮ ਦੀ ਕਹਾਣੀ ਰਾਜੂ ਵਰਮਾ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਸੁਨੀਲ ਪੁਰੀ ਨੇ ਕੀਤਾ ਹੈ।
ਫ਼ਿਲਮ ਦਾ ਟਰੇਲਰ ਸੋਨੀ ਲਿਵ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ। ਫ਼ਿਲਮ ਨੂੰ ਗੁਰਅੰਮ੍ਰਿਤਪਾਲ ਸਿੰਘ ਤੇ ਗੁਰਜੀਤਪਾਲ ਸਿੰਘ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।
ਦੱਸ ਦੇਈਏ ਕਿ ‘ਛੱਲੇ ਮੁੰਦੀਆਂ’ ਫ਼ਿਲਮ ਸਿਨੇਮਾਘਰਾਂ ’ਚ ਨਹੀਂ, ਸਗੋਂ ਸਿੱਧੀ ਓ. ਟੀ. ਟੀ. ’ਤੇ ਰਿਲੀਜ਼ ਹੋਣ ਜਾ ਰਹੀ ਹੈ। ਜੀ ਹਾਂ, ‘ਛੱਲੇ ਮੁੰਦੀਆਂ’ ਫ਼ਿਲਮ 23 ਸਤੰਬਰ ਨੂੰ ਸੋਨੀ ਲਿਵ ’ਤੇ ਰਿਲੀਜ਼ ਹੋਵੇਗੀ। ਫ਼ਿਲਮ ਦੇ ਟਰੇਲਰ ਤੋਂ ਇਹੀ ਉਮੀਦ ਕੀਤੀ ਜਾ ਰਹੀ ਹੈ ਕਿ ਫ਼ਿਲਮ ਲੋਕਾਂ ਨੂੰ ਜ਼ਰੂਰ ਪਸੰਦ ਆਉਣ ਵਾਲੀ ਹੈ।
ਨੋਟ– ‘ਛੱਲੇ ਮੁੰਦੀਆਂ’ ਫ਼ਿਲਮ ਦਾ ਟਰੇਲਰ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।