ਕੈਬਨਿਟ ਮੀਟਿੰਗ ਤੋਂ ਬਾਅਦ ਯੂ. ਪੀ. ਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ਨੇ ਕੰਗਨਾ ਰਣੌਤ ਨਾਲ ਦੇਖੀ ਫ਼ਿਲਮ ‘ਤੇਜਸ’

Tuesday, Oct 31, 2023 - 05:41 PM (IST)

ਕੈਬਨਿਟ ਮੀਟਿੰਗ ਤੋਂ ਬਾਅਦ ਯੂ. ਪੀ. ਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ਨੇ ਕੰਗਨਾ ਰਣੌਤ ਨਾਲ ਦੇਖੀ ਫ਼ਿਲਮ ‘ਤੇਜਸ’

ਮੁੰਬਈ (ਬਿਊਰੋ)– ਮੰਗਲਵਾਰ ਨੂੰ ਯੂ. ਪੀ. ’ਚ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਆਪਣੇ ਕੈਬਨਿਟ ਸਾਥੀਆਂ ਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਫ਼ਿਲਮ ‘ਤੇਜਸ’ ਦੇਖੀ। ਇਸ ਮੌਕੇ ’ਤੇ ਅਦਾਕਾਰਾ ਕੰਗਨਾ ਰਣੌਤ ਵੀ ਮੌਜੂਦ ਸੀ।

ਇਹ ਖ਼ਬਰ ਵੀ ਪੜ੍ਹੋ : ਅਦਾਕਾਰ ਸੰਜੇ ਦੱਤ ਸਣੇ ਬੁਰੇ ਫਸੇ 40 ਕਲਾਕਾਰ, FIR ਦਰਜ, ਜਾਣੋ ਪੂਰਾ ਮਾਮਲਾ

ਫ਼ਿਲਮ ਦੀ ਸਕ੍ਰੀਨਿੰਗ ਮੁੱਖ ਮੰਤਰੀ ਦਫ਼ਤਰ ਲੋਕ ਭਵਨ ਵਿਖੇ ਕੀਤੀ ਗਈ, ਜਿਸ ’ਚ ਵੱਡੀ ਗਿਣਤੀ ’ਚ ਭਾਜਪਾ ਵਰਕਰਾਂ ਤੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।

PunjabKesari

ਫ਼ਿਲਮ ‘ਤੇਜਸ’ ਏਅਰ ਫੋਰਸ ’ਤੇ ਆਧਾਰਿਤ ਹੈ। ਸਕ੍ਰੀਨਿੰਗ ਦਾ ਆਯੋਜਨ UFO ਸਿਨੇ ਮੀਡੀਆ ਨੈੱਟਵਰਕ ਦੇ ਸਹਿਯੋਗ ਨਾਲ ਕੀਤਾ ਗਿਆ ਸੀ। ਇਸ ਦੌਰਾਨ ਸਾਰੇ ਬਹੁਤ ਖ਼ੁਸ਼ ਨਜ਼ਰ ਆਏ।

PunjabKesari

ਇਸ ਤੋਂ ਪਹਿਲਾਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਅਕਸ਼ੇ ਕੁਮਾਰ ਸਟਾਰਰ ਫ਼ਿਲਮ ‘ਪ੍ਰਿਥਵੀਰਾਜ’ ਤੇ ‘ਦਿ ਕਸ਼ਮੀਰ ਫਾਈਲਜ਼’ ਦੇਖ ਚੁੱਕੇ ਹਨ।

PunjabKesari

ਉਨ੍ਹਾਂ ਨੇ ਇਨ੍ਹਾਂ ਫ਼ਿਲਮਾਂ ਦੀ ਸ਼ਲਾਘਾ ਕੀਤੀ ਸੀ ਤੇ ਉਨ੍ਹਾਂ ਦੇ ਕਲਾਕਾਰਾਂ ਨੂੰ ਮਿਲ ਕੇ ਉਨ੍ਹਾਂ ਦਾ ਉਤਸ਼ਾਹ ਵੀ ਵਧਾਇਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News