ਮਸ਼ਹੂਰ ਕੋਰੀਓਗ੍ਰਾਫ਼ਰ ਸਰੋਜ ਖਾਨ ਦੀ ਵਿਗੜੀ ਸਿਹਤ, ਕਰਵਾਇਆ ਹਸਪਤਾਲ ''ਚ ਦਾਖ਼ਲ

06/24/2020 12:24:39 PM

ਮੁੰਬਈ (ਬਿਊਰੋ) — ਸਾਲ 2020 ਸਿਨੇਮਾ ਲਈ ਕਾਲ ਸਾਬਿਤ ਹੋ ਰਿਹਾ ਹੈ। ਹਾਲੇ ਤੱਕ ਇੱਕ ਤੋਂ ਬਾਅਦ ਇੱਕ ਕਈ ਕਲਾਕਾਰਾਂ ਨੇ ਇਸ ਦੁਨੀਆ ਦੇ ਅਲਵਿਦਾ ਆਖ ਦਿੱਤਾ ਹੈ। ਇਸੇ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਬਾਲੀਵੁੱਡ ਦੀ ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖਾਨ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਖ਼ਬਰ ਹੈ ਕਿ ਉਨ੍ਹਾਂ ਨੂੰ ਸਾਹ ਲੈਣ 'ਚ ਔਖ ਹੋ ਰਹੀ ਸੀ। ਹਾਲਾਂਕਿ ਚੰਗੀ ਗੱਲ ਇਹ ਹੈ ਕਿ ਉਨ੍ਹਾਂ ਦੀ ਸਿਹਤ 'ਚ ਹੁਣ ਸੁਧਾਰ ਹੈ ਅਤੇ ਜਲਦ ਹੀ ਹਸਪਤਾਲ 'ਚੋਂ ਛੁੱਟੀ ਵੀ ਮਿਲ ਸਕਦੀ ਹੈ।

ਸਰੋਜ ਖਾਨ ਦੇ ਪਰਿਵਾਰਕ ਸੂਤਰਾਂ ਮੁਤਾਬਕ, 'ਕੁਝ ਦਿਨ ਪਹਿਲਾਂ ਸਰੋਜ ਖਾਨ ਨੂੰ ਸਾਹ ਲੈਣ 'ਚ ਪ੍ਰੇਸ਼ਾਨੀ ਹੋ ਰਹੀ ਸੀ, ਜਿਸ ਤੋਂ ਬਾਅਦ ਅਸੀਂ ਉਨ੍ਹਾਂ ਨੂੰ ਹਸਪਤਾਲ ਲੈ ਕੇ ਗਏ। ਉਥੇ ਉਨ੍ਹਾਂ ਦਾ ਕੋਰੋਨਾ ਟੈਸਟ ਵੀ ਕਰਵਾਇਆ ਗਿਆ, ਜਿਸ ਦੀ ਰਿਪੋਰਟ ਨਕਾਰਾਤਮਕ/ਨੈਗਟਿਵ ਆਈ। ਹੁਣ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੈ।

sunita

This news is Content Editor sunita