ਹਸਪਤਾਲ ''ਚ ਦਾਖ਼ਲ ਸਰੋਜ ਖਾਨ ਦਾ ਹੋਇਆ ਕੋਰੋਨਾ ਟੈਸਟ, ਸਾਹਮਣੇ ਆਈ ਰਿਪੋਰਟ

06/24/2020 1:55:14 PM

ਮੁੰਬਈ (ਬਿਊਰੋ) — ਬਾਲੀਵੁੱਡ ਦੀ ਮਸ਼ਹੂਰ ਕੋਰੀਓਗ੍ਰਾਫਰ ਸਰੋਜ ਖਾਨ ਨੂੰ ਸਾਹ ਲੈਣ 'ਚ ਪ੍ਰੇਸ਼ਾਨੀ ਹੋ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਥੇ ਹੀ ਸਰੋਜ ਖਾਨ ਦਾ ਕੋਰੋਨਾ ਟੈਸਟ ਵੀ ਕੀਤਾ ਗਿਆ, ਜਿਸ ਦੀ ਰਿਪੋਰਟ ਵੀ ਆ ਚੁੱਕੀ ਹੈ। ਸਰੋਜ ਖਾਨ ਦੇ ਕੋਰੋਨਾ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ। ਸੁਤਰਾਂ ਮੁਤਾਬਕ, ਹੁਣ ਉਨ੍ਹਾਂ ਦੀ ਸਿਹਤ 'ਚ ਪਹਿਲਾਂ ਨਾਲੋਂ ਕਾਫ਼ੀ ਸੁਧਾਰ ਹੈ ਅਤੇ ਜਲਦ ਹੀ ਹਸਪਤਾਲ 'ਚੋਂ ਛੁੱਟੀ ਵੀ ਮਿਲ ਸਕਦੀ ਹੈ।

ਨਹੀਂ ਦਿਸਿਆ ਕੋਰੋਨਾ ਦਾ ਕੋਈ ਵੀ ਲੱਛਣ
ਸਰੋਜ ਖਾਨ 'ਚ ਕੋਰੋਨਾ ਵਾਇਰਸ ਦਾ ਕੋਈ ਵੀ ਲੱਛਣ ਨਹੀਂ ਵਿਖਾਈ ਦਿੱਤਾ ਹੈ ਪਰ ਫ਼ਿਰ ਵੀ ਸਿਹਤ ਨੂੰ ਲੈ ਕੇ ਚੌਕਸੀ ਵਰਤੀ ਗਈ ਅਤੇ ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ। ਸਰੋਜ ਖਾਨ ਦੇ ਹਸਪਤਾਲ 'ਚ ਦਾਖ਼ਲ ਕਰਵਾਉਣ ਤੋਂ ਬਾਅਦ ਲਗਾਤਾਰ ਪ੍ਰਸ਼ੰਸਕ ਉਨ੍ਹਾਂ ਦੇ ਠੀਕ ਹੋਣ ਦੀ ਦੁਆਵਾਂ ਕਰ ਰਹੇ ਹਨ।

ਦੱਸਣਯੋਗ ਹੈ ਕਿ ਸਰੋਜ ਖਾਨ ਨੂੰ ਸਾਲ 2002 ਦੀ 'ਦੇਵਦਾਸ', 2006 ਦੀ 'ਸ਼੍ਰੀਗਾਰਮ' ਅਤੇ 2007 'ਚ ਆਈ 'ਜਬ ਵੀ ਮੈੱਟ' ਲਈ 'ਰਾਸ਼ਟਰੀ ਫ਼ਿਲਮ ਪੁਰਸਕਾਰ' ਮਿਲਿਆ ਹੈ। ਸਰੋਜ ਖਾਨ ਸਾਲ 2000 ਤੋਂ ਵੀ ਜ਼ਿਆਦਾ ਗੀਤਾਂ ਨੂੰ ਕੋਰੀਓਗ੍ਰਾਫ ਕਰ ਚੁੱਕੇ ਹਨ ਅਤੇ 3 ਸਾਲ ਦੀ ਉਮਰ 'ਚ ਉਨ੍ਹਾਂ ਨੇ ਬਤੌਰ ਚਾਈਲਡ ਆਰਟਿਸਟ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

ਸਰੋਜ ਖਾਨ ਦੇ ਪਰਿਵਾਰਕ ਸੂਤਰਾਂ ਮੁਤਾਬਕ, 'ਕੁਝ ਦਿਨ ਪਹਿਲਾਂ ਸਰੋਜ ਖਾਨ ਨੂੰ ਸਾਹ ਲੈਣ 'ਚ ਪ੍ਰੇਸ਼ਾਨੀ ਹੋ ਰਹੀ ਸੀ, ਜਿਸ ਤੋਂ ਬਾਅਦ ਅਸੀਂ ਉਨ੍ਹਾਂ ਨੂੰ ਹਸਪਤਾਲ ਲੈ ਕੇ ਗਏ। ਉਥੇ ਉਨ੍ਹਾਂ ਦਾ ਕੋਰੋਨਾ ਟੈਸਟ ਵੀ ਕਰਵਾਇਆ ਗਿਆ, ਜਿਸ ਦੀ ਰਿਪੋਰਟ ਨਕਾਰਾਤਮਕ/ਨੈਗੇਟਿਵ ਆਈ। ਹੁਣ ਉਨ੍ਹਾਂ ਦੀ ਸਿਹਤ 'ਚ ਸੁਧਾਰ ਹੈ।
 


sunita

Content Editor

Related News