ਕੱਲ ਨੂੰ ਬੀ ਪਰਾਕ ਦੀ ਆਵਾਜ਼ ’ਚ ਰਿਲੀਜ਼ ਹੋਵੇਗਾ ‘ਓਏ ਮੱਖਣਾ’ ਫ਼ਿਲਮ ਦਾ ਗੀਤ ‘ਚੁੰਮ ਚੁੰਮ ਰੱਖਿਆ’

Wednesday, Oct 26, 2022 - 05:36 PM (IST)

ਕੱਲ ਨੂੰ ਬੀ ਪਰਾਕ ਦੀ ਆਵਾਜ਼ ’ਚ ਰਿਲੀਜ਼ ਹੋਵੇਗਾ ‘ਓਏ ਮੱਖਣਾ’ ਫ਼ਿਲਮ ਦਾ ਗੀਤ ‘ਚੁੰਮ ਚੁੰਮ ਰੱਖਿਆ’

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਓਏ ਮੱਖਣਾ’ ਦਾ ਨਵਾਂ ਗੀਤ ‘ਚੁੰਮ ਚੁੰਮ ਰੱਖਿਆ’ ਕੱਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਨੂੰ ਬੀ ਪਰਾਕ ਨੇ ਗਾਇਆ ਹੈ।

ਗੀਤ ਦੇ ਬੋਲ ਕੀਰਤ ਗਿੱਲ ਨੇ ਲਿਖੇ ਹਨ ਤੇ ਸੰਗੀਤ ਗੌਰਵ ਦੇਵ ਤੇ ਕਾਰਤਿਕ ਦੇਵ ਨੇ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਲਾਈਵ ਹੋ ਅਫਸਾਨਾ ਖ਼ਾਨ ਨੇ NIA ਨਾਲ ਹੋਈ ਪੁੱਛਗਿੱਛ ਤੋਂ ਚੁੱਕਿਆ ਪਰਦਾ, ਸਿੱਧੂ ਮੂਸੇ ਵਾਲਾ ਨੂੰ ਲੈ ਕੇ ਆਖੀਆਂ ਇਹ ਗੱਲਾਂ

ਦੱਸ ਦੇਈਏ ਕਿ ‘ਓਏ ਮੱਖਣਾ’ ਫ਼ਿਲਮ ਦੇ ਟਰੇਲਰ ਤੇ ਹੁਣ ਤਕ ਰਿਲੀਜ਼ ਹੋਏ ਗੀਤਾਂ ਨੂੰ ਕਾਫੀ ਪਿਆਰ ਦਿੱਤਾ ਜਾ ਰਿਹਾ ਹੈ। ਟਰੇਲਰ ਮਨੋਰੰਜਨ ਨਾਲ ਭਰਪੂਰ ਹੈ, ਜਿਸ ’ਚ ਐਮੀ ਵਿਰਕ, ਤਾਨੀਆ ਤੇ ਗੁੱਗੂ ਗਿੱਲ ਮੁੱਖ ਭੂਮਿਕਾ ਨਿਭਾਅ ਰਹੇ ਹਨ।

PunjabKesari

‘ਓਏ ਮੱਖਣਾ’ ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਸਿਮਰਜੀਤ ਸਿੰਘ ਨੇ ਕੀਤਾ ਹੈ। ਫ਼ਿਲਮ ’ਚ ਸਿੱਧੀਕਾ ਸ਼ਰਮਾ, ਸੁਖਵਿੰਦਰ ਚਾਹਲ, ਹਰਦੀਪ ਗਿੱਲ, ਤਰਸੇਮ ਪੌਲ, ਦੀਦਾਰ ਗਿੱਲ, ਸਤਵੰਤ ਕੌਰ, ਰੋਜ਼ ਜੇ. ਕੌਰ, ਮੰਜੂ ਮਾਹਲ ਤੇ ਪਰਮਿੰਦਰ ਗਿੱਲ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News