ਲੋਕਾਂ ਦਾ ਦਿਲ ਜਿੱਤ ਰਿਹੈ ਫ਼ਿਲਮ 'ਓਏ ਮੱਖਣਾ' ਦਾ ਗੀਤ 'ਚੁੰਮ ਚੁੰਮ ਰੱਖਿਆ' (ਵੀਡੀਓ)
Friday, Oct 28, 2022 - 05:25 PM (IST)
ਚੰਡੀਗੜ੍ਹ (ਬਿਊਰੋ) – ਪੰਜਾਬੀ ਫ਼ਿਲਮ ‘ਓਏ ਮੱਖਣਾ’ ਦਾ ਨਵਾਂ ਗੀਤ ‘ਚੁੰਮ ਚੁੰਮ ਰੱਖਿਆ’ਬੀਤੇ ਦਿਨੀਂ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਨੂੰ ਬੀ ਪਰਾਕ ਨੇ ਗਾਇਆ ਹੈ। ਗੀਤ ਦੇ ਬੋਲ ਕੀਰਤ ਗਿੱਲ ਨੇ ਲਿਖੇ ਹਨ ਅਤੇ ਸੰਗੀਤ ਗੌਰਵ ਦੇਵ ਤੇ ਕਾਰਤਿਕ ਦੇਵ ਨੇ ਦਿੱਤਾ ਹੈ।
ਦੱਸ ਦੇਈਏ ਕਿ ‘ਓਏ ਮੱਖਣਾ’ ਫ਼ਿਲਮ ਦੇ ਟਰੇਲਰ ਤੇ ਹੁਣ ਤਕ ਰਿਲੀਜ਼ ਹੋਏ ਗੀਤਾਂ ਨੂੰ ਕਾਫ਼ੀ ਪਿਆਰ ਦਿੱਤਾ ਜਾ ਰਿਹਾ ਹੈ। ਟਰੇਲਰ ਮਨੋਰੰਜਨ ਨਾਲ ਭਰਪੂਰ ਹੈ, ਜਿਸ ’ਚ ਐਮੀ ਵਿਰਕ, ਤਾਨੀਆ ਤੇ ਗੁੱਗੂ ਗਿੱਲ ਮੁੱਖ ਭੂਮਿਕਾ ਨਿਭਾਅ ਰਹੇ ਹਨ।
ਦੱਸਣਯੋਗ ਹੈ ਕਿ‘ਓਏ ਮੱਖਣਾ’ ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਸਿਮਰਜੀਤ ਸਿੰਘ ਨੇ ਕੀਤਾ ਹੈ। ਫ਼ਿਲਮ ’ਚ ਸਿੱਧੀਕਾ ਸ਼ਰਮਾ, ਸੁਖਵਿੰਦਰ ਚਾਹਲ, ਹਰਦੀਪ ਗਿੱਲ, ਤਰਸੇਮ ਪੌਲ, ਦੀਦਾਰ ਗਿੱਲ, ਸਤਵੰਤ ਕੌਰ, ਰੋਜ਼ ਜੇ. ਕੌਰ, ਮੰਜੂ ਮਾਹਲ ਤੇ ਪਰਮਿੰਦਰ ਗਿੱਲ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।