ਕਮੇਡੀਅਨ ਭਾਰਤੀ ਸਿੰਘ ਦਾ ਪੰਜਾਬੀ ਲੁੱਕ ਬਣਿਆ ਖਿੱਚ ਦਾ ਕੇਂਦਰ, ਤਸਵੀਰਾਂ ਵਾਇਰਲ

Thursday, Oct 20, 2022 - 01:06 PM (IST)

ਕਮੇਡੀਅਨ ਭਾਰਤੀ ਸਿੰਘ ਦਾ ਪੰਜਾਬੀ ਲੁੱਕ ਬਣਿਆ ਖਿੱਚ ਦਾ ਕੇਂਦਰ, ਤਸਵੀਰਾਂ ਵਾਇਰਲ

ਮੁੰਬਈ (ਬਿਊਰੋ) : ਮਸ਼ਹੂਰ ਕਮੇਡੀਅਨ ਭਾਰਤੀ ਸਿੰਘ ਇਨੀਂ ਦਿਨੀਂ ਸਿਗਿੰਗ ਰਿਐਲਿਟੀ ਸ਼ੋਅ 'ਚ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਭਾਰਤੀ ਸਿੰਘ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਸਰਗਰਮ ਰਹਿੰਦੀ ਹੈ। ਆਏ ਦਿਨ ਉਹ ਆਪਣੀਆਂ ਤੇ ਆਪਣੇ ਪੁੱਤਰ ਦੀਆਂ ਖ਼ੂਬਸੂਰਤ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਉਸ ਦੀਆਂ ਤਸਵੀਰਾਂ ਤੇ ਵੀਡੀਓਜ਼ ਇੰਟਰਨੈੱਟ 'ਤੇ ਖ਼ੂਬ ਵਾਇਰਲ ਹੁੰਦੇ ਹਨ। 

PunjabKesari

ਦੱਸ ਦਈਏ ਕਿ ਬੀਤੇ ਦਿਨੀਂ ਭਾਰਤੀ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ 'ਚ ਉਹ ਪੰਜਾਬੀ ਪਹਿਰਾਵੇ 'ਚ ਨਜ਼ਰ ਆ ਰਹੀ ਹੈ।

PunjabKesari

ਇਸ ਲੁੱਕ 'ਚ ਭਾਰਤੀ ਸਿੰਘ ਬੇਹੱਦ ਹੀ ਖ਼ੂਬਸੂਰਤ ਲੱਗ ਰਹੀ ਹੈ। ਵੀਡੀਓ 'ਚ ਦੇਖ ਸਕਦੇ ਹੋ ਭਾਰਤੀ ਸਿੰਘ ਨੇ ਗੁਲਾਬੀ ਰੰਗ ਦਾ ਸਟਾਈਲਿਸ਼ ਪੰਜਾਬੀ ਸੂਟ ਪਾਇਆ ਹੋਇਆ ਹੈ ਅਤੇ ਹੱਥਾਂ 'ਚ ਚੂੜੀਆਂ, ਮੱਥੇ 'ਤੇ ਸਿੰਧੂਰ ਸਜਾਇਆ ਹੋਇਆ ਸੀ।

PunjabKesari

ਨਾਲ ਹੀ ਉਸ ਨੇ ਪੰਜਾਬੀ ਜੁੱਤੀ ਵੀ ਪਾਈ ਹੋਈ ਹੈ, ਜੋ ਉਸ ਦੀ ਲੁੱਕ ਨੂੰ ਚਾਰ ਚੰਨ ਲਾ ਰਹੀ ਹੈ। ਭਾਰਤੀ ਸਿੰਘ ਦੀ ਇਸ ਪੋਸਟ 'ਤੇ ਪ੍ਰਸ਼ੰਸਕ ਤੇ ਕਲਾਕਾਰ ਉਸ ਦੀ ਖ਼ੂਬ ਤਾਰੀਫ਼ ਕੀਤੀ।

PunjabKesari

ਅਦਾਕਾਰਾ ਰੂਪਾਲੀ ਗਾਂਗੁਲੀ ਨੇ ਕੁਮੈਂਟ ਕਰਕੇ ਲਿਖਿਆ ਹੈ- ਕਿੰਨੀ ਸੋਹਣੀ ਲੱਗ ਰਹੀ ਹੈ ਤੇ ਨਾਲ ਹੀ ਹਾਰਟ ਵਾਲੇ ਇਮੋਜ਼ੀ ਵੀ ਪੋਸਟ ਕੀਤਾ ਹੈ।

PunjabKesari

ਦੱਸ ਦਈਏ ਭਾਰਤੀ ਸਿੰਘ ਇਸ ਸਾਲ ਪਹਿਲੀ ਵਾਰ ਮਾਂ ਬਣੀ ਹੈ। ਕਾਮੇਡੀ ਕੁਈਨ ਭਾਰਤੀ ਸਿੰਘ ਨੇ 3 ਅਪ੍ਰੈਲ ਨੂੰ ਪੁੱਤਰ ਨੂੰ ਜਨਮ ਦਿੱਤਾ ਸੀ। ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਪਿਆਰ ਨਾਲ ਆਪਣੇ ਪੁੱਤ ਨੂੰ ਗੋਲਾ ਆਖਦੇ ਹਨ। ਭਾਰਤੀ ਸਿੰਘ ਅਕਸਰ ਹੀ ਆਪਣੇ ਪੁੱਤਰ ਦੀਆਂ ਕਿਊਟ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

PunjabKesari


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News