ਕਾਮੇਡੀਅਨ ਕਪਿਲ ਸ਼ਰਮਾ ਨੇ ਪੰਜਾਬ ਦੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ, ਦੇਖੋ ਵੀਡੀਓ

Thursday, Oct 03, 2024 - 03:13 PM (IST)

ਐਂਟਰਟੇਨਮੈਂਟ ਡੈਸਕ- ਪੰਜਾਬ 'ਚ ਵੱਧ ਰਹੇ ਨਸ਼ੇ ਨੂੰ ਲੈ ਕੇ ਪੰਜਾਬ ਪੁਲਸ ਵਲੋਂ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ 'ਚ ਕਾਮੇਡੀਅਨ ਕਪਿਲ ਸ਼ਰਮਾ ਵੀ ਅੱਗੇ ਆ ਗਏ ਹਨ।ਹਾਲ ਹੀ 'ਚ ਕਪਿਲ ਸ਼ਰਮਾ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਜਾਰੀ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਕਪਿਲ ਸ਼ਰਮਾ ਨੇ ਪੰਜਾਬ ਪੁਲਸ ਦੀ ਵੈੱਬਸਾਈਟ 'ਤੇ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਜਾਬ 'ਚ ਨਸ਼ਿਆਂ ਦਾ ਦਰਿਆ ਵਗ ਰਿਹਾ ਹੈ, ਜਿਸ ਨੂੰ ਮੁੜ ਤੋਂ ਰੰਗਲਾ ਬਣਾਉਣਾ ਹੈ। ਕਪਿਲ ਨੇ ਲੋਕਾਂ ਨੂੰ ਨਸ਼ਾ ਛੱਡਣ ਦੀ ਅਪੀਲ ਕੀਤੀ ਹੈ।

 

ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਵੀ ਕੀਤੀ ਕਿ ਨਸ਼ਿਆਂ ਵਿੱਚ ਫਸੇ ਸਾਰੇ ਲੋਕ ਜਲਦੀ ਵਾਪਸ ਆਉਣ ਤਾਂ ਜੋ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣ ਸਕੇ। ਇਸ ਵੀਡੀਓ ਨੂੰ 'ਆਪ' ਪੰਜਾਬ ਵੱਲੋਂ ਐਕਸ ਅਕਾਊਂਟ 'ਤੇ ਵੀ ਸ਼ੇਅਰ ਕੀਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Priyanka

Content Editor

Related News