ਕਾਮੇਡੀਅਨ ਰਾਜੂ ਸ੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ ਦੇ ਡਾਇਰੈਕਟਰ ਨੇ ਦਿੱਤੀ ਵੱਡੀ ਅਪਡੇਟ

Sunday, Aug 21, 2022 - 03:47 PM (IST)

ਕਾਮੇਡੀਅਨ ਰਾਜੂ ਸ੍ਰੀਵਾਸਤਵ ਦੀ ਹਾਲਤ ਨਾਜ਼ੁਕ, ਏਮਜ਼ ਦੇ ਡਾਇਰੈਕਟਰ ਨੇ ਦਿੱਤੀ ਵੱਡੀ ਅਪਡੇਟ

ਮੁੰਬਈ (ਬਿਊਰੋ)– ਲੋਕਾਂ ਨੂੰ ਆਪਣੇ ਜੋਕਸ ਤੇ ਮਜ਼ਾਕੀਆ ਅੰਦਾਜ਼ ਨਾਲ ਹਸਾਉਣ ਵਾਲੇ ਰਾਜੂ ਸ੍ਰੀਵਾਸਤਵ ਜ਼ਿੰਦਗੀ ਦੀ ਜੰਗ ਲੜ ਰਹੇ ਹਨ। ਕਈ ਦਿਨਾਂ ਤੋਂ ਰਾਜੂ ਏਮਜ਼ ’ਚ ਦਾਖ਼ਲ ਹਨ। ਡਾਕਟਰਾਂ ਦੀ ਸਖ਼ਤ ਨਿਗਰਾਨੀ ’ਚ ਰਾਜੂ ਦਾ ਇਲਾਜ ਚੱਲ ਰਿਹਾ ਹੈ। ਰਾਜੂ ਦੀ ਸਿਹਤ ਨੂੰ ਲੈ ਕੇ ਹੁਣ ਨਵੀਂ ਜਾਣਕਾਰੀ ਸਾਹਮਣੇ ਆਈ ਹੈ।

ਏਮਜ਼ ਦੇ ਡਾਇਰੈਕਟਰ ਰਣਦੀਪ ਗੁਲੇਰੀਆ ਨੇ ਰਾਜੂ ਦੀ ਹਾਲਤ ਬਾਰੇ ਤਾਜ਼ਾ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਰਾਜੂ ਦੀ ਹਾਲਤ ਨਾਜ਼ੁਕ ਹੈ ਤੇ ਉਹ ਆਈ. ਸੀ. ਯੂ. ’ਚ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਇਕ ਮਰੀਜ਼ ਤੇ ਉਸ ਦੇ ਪਰਿਵਾਰ ਦਾ ਨਿੱਜੀ ਮਾਮਲਾ ਹੈ। ਇਸ ਲਈ ਉਹ ਇਸ ਮਾਮਲੇ ’ਚ ਕੁਝ ਵੀ ਕੁਮੈਂਟ ਨਹੀਂ ਕਰਨਾ ਚਾਹੁੰਦੇ ਹਨ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਯਾਦ 'ਚ ਇਸ ਕਲਾਕਾਰ ਨੇ ਬਣਾਏ ਟਰੈਕਟਰ-5911 ਦੇ ਮਾਡਲ, ਦਿੱਤੀ ਸ਼ਰਧਾਂਜਲੀ

ਰਾਜੂ ਦੀ ਗੰਭੀਰ ਹਾਲਤ ਦੀ ਖ਼ਬਰ ਸੁਣ ਕੇ ਕਾਮੇਡੀਅਮ ਦੇ ਪ੍ਰਸ਼ੰਸਕ ਦੁਖੀ ਹੋ ਗਏ ਹਨ। ਅਸਲ ’ਚ ਬੀਤੇ ਦਿਨੀਂ ਰਾਜੂ ਦੇ ਭਰਾ ਦੀਪੂ ਨੇ ਕਾਮੇਡੀਅਨ ਦੀ ਸਿਹਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਸੀ ਕਿ ਰਾਜੂ ਦੀ ਸਿਹਤ ’ਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਸੀ, ‘‘ਇਕ ਸੀਨੀਅਰ ਲੇਡੀ ਡਾਕਟਰ ਨੇ ਰਾਜੂ ਦੀ ਹਾਲਤ ਦੇਖੀ ਹੈ। ਉਨ੍ਹਾਂ ਕਿਹਾ ਕਿ ਜੋ ਇਨਫੈਕਸ਼ਨ ਹੋਇਆ ਸੀ, ਉਹ ਹੁਣ ਘੱਟ ਹੋ ਰਿਹਾ ਹੈ।’’

ਰਾਜੂ ਦੀ ਸਿਹਤ ’ਚ ਸੁਧਾਰ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਕਾਮੇਡੀਅਨ ਦੇ ਪ੍ਰਸ਼ੰਸਕਾਂ ਨੇ ਸੁੱਖ ਦਾ ਸਾਹ ਲਿਆ ਸੀ ਪਰ ਹੁਣ ਮੁੜ ਰਾਜੂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਖ਼ਬਰ ਨੇ ਪ੍ਰਸ਼ੰਸਕਾਂ ਦੀ ਚਿੰਤਾ ਵਧਾ ਦਿੱਤੀ ਹੈ। ਦੇਸ਼ ਭਰ ਦੇ ਲੋਕ ਰਾਜੂ ਦੇ ਜਲਦ ਸਿਹਤਮੰਦ ਹੋਣ ਦੀ ਪ੍ਰਾਰਥਨਾ ਕਰ ਰਹੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News