ਹੁਣ ਅੰਤਰਰਾਸ਼ਟਰੀ ਕਾਮੇਡੀਅਨ ਟ੍ਰੇਵਰ ਨੋਹ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕੀਤੀ ਟਿੱਪਣੀ

Friday, Feb 12, 2021 - 11:18 AM (IST)

ਹੁਣ ਅੰਤਰਰਾਸ਼ਟਰੀ ਕਾਮੇਡੀਅਨ ਟ੍ਰੇਵਰ ਨੋਹ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕੀਤੀ ਟਿੱਪਣੀ

ਮੁੰਬਈ (ਭਾਸ਼ਾ) : ਕਾਮੇਡੀਅਨ ਟ੍ਰੇਵਰ ਨੋਹ ਨੇ ਬੁੱਧਵਾਰ ਰਾਤ ਆਪਣੇ ਮਸ਼ਹੂਰ ਟੀ.ਵੀ. ਪ੍ਰੋਗਰਾਮ ‘ਦਿ ਡੇਲੀ ਸ਼ੋਅ’ ਦੌਰਾਨ ਭਾਰਤ ਵਿਚ ਜਾਰੀ ਕਿਸਾਨ ਅੰਦੋਲਨ ’ਤੇ ਟਿੱਪਣੀ ਕੀਤੀ। ਇਸ ਤੋਂ ਪਹਿਲਾਂ 2 ਫਰਵਰੀ ਨੂੰ ਅਮਰੀਕੀ ਗਾਇਕਾ ਰਿਹਾਨਾ ਨੇ 3 ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿਚ ਟਵੀਟ ਕੀਤਾ ਸੀ, ਜਿਸ ਦਾ ਕਈ ਅੰਤਰਰਾਸ਼ਟਰੀ ਹਸਤੀਆਂ ਨੇ ਸਮਰਥਨ ਕੀਤਾ ਸੀ।

ਇਹ ਵੀ ਪੜ੍ਹੋ: ਹੇਮਾ ਮਾਲਿਨੀ ਨੇ ਕਿਹਾ- ਕਿਸਾਨਾਂ ਲਈ ਇੰਨਾ ਕੰਮ ਕਰਨ ਵਾਲੇ ਮੋਦੀ 'ਕਿਸਾਨ ਵਿਰੋਧੀ ਨਹੀਂ ਹੋ ਸਕਦੇ'

 

ਇਕ ਵੀਡੀਓ ਲਿੰਕ ਸਾਂਝਾ ਕਰਨ ਦੇ ਨਾਲ ਹੀ ਨੋਹ ਨੇ ਟਵੀਟ ਕੀਤਾ, ‘ਭਾਰਤ ਦੇ ਕਿਸਾਨ ਕਿਉਂ ਪ੍ਰਦਰਸ਼ਨ ਕਰ ਰਹੇ ਹਨ? ਸਰਕਾਰ ਨੇ ਦਹਾਕਿਆਂ ਪੁਰਾਣੇ ਖੇਤੀ ਕਾਨੂੰਨਾਂ ਨੂੰ ਬਦਲਣ ਦੀ ਕੋਸ਼ਿਸ਼ ਕੀਤੀ, ਜਿਸ ਦਾ ਕਿਸਾਨ ਵਿਰੋਧ ਕਰ ਰਹੇ ਹਨ।’ ਦੱਖਣੀ ਅਫਰੀਕੀ ਕਾਮੇਡੀਅਨ ਨੇ ਪ੍ਰੋਗਰਾਮ ਦੌਰਾਨ ਕਿਹਾ, ‘ਜੇਕਰ ਤੁਸੀਂ ਨਹੀਂ ਜਾਣਦੇ ਹੋ ਤਾਂ ਹੁਣ ਤੁਸੀਂ ਜਾਣੋਗੇ।’ ਇਸ ਦੇ ਨਾਲ ਹੀ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਸਬੰਧਤ ਖ਼ਬਰਾਂ ਦੀ ਵੀਡੀਓ ਕਲਿੱਪ ਵੀ ਦਿਖਾਈ ਗਈ। ਇਸ ਵੀਡੀਓ ਵਿਚ ਕਿਸਾਨਾਂ ਦੇ ਸਮਰਥਨ ਵਿਚ ਆਵਾਜ਼ ਚੁੱਕਣ ਵਾਲੀ ਰਿਹਾਨਾ ਅਤੇ ਵਾਤਾਵਰਣ ਵਰਕਰ ਗ੍ਰੇਟਾ ਥਨਬਰਗ ਦੇ ਪੁਤਲੇ ਸਾੜਣ ਦਾ ਵੀ ਜ਼ਿਕਰ ਕੀਤਾ।

PunjabKesari

ਇਹ ਵੀ ਪੜ੍ਹੋ: ‘ਲੰਬੀ ਲੜਾਈ’ ਲਈ ਤਿਆਰ ਕਿਸਾਨ, ਪ੍ਰਦਰਸ਼ਨ ਵਾਲੀ ਜਗ੍ਹਾ ’ਤੇ ਬੁਨਿਆਦੀ ਢਾਂਚਾ ਕਰ ਰਹੇ ਮਜ਼ਬੂਤ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।   


author

cherry

Content Editor

Related News