ਇਸ ਹੌਟ ਅਦਾਕਾਰ ਵਿਰੁੱਧ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ਼
Wednesday, Feb 10, 2016 - 11:35 AM (IST)

ਮੁੰਬਈ : ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਦੇ ਵਿਰੁੱਧ ਸ਼ਿਕਾਇਤ ਦਰਜ਼ ਕਰਵਾਈ ਗਈ ਹੈ। ਸੰਨੀ ਨਾਲ ਮਸਤੀਜ਼ਾਦੇ ਫਿਲਮ ਨਾਲ ਜੁੜੇ ਅਦਾਕਾਰ ਵੀਰ ਦਾਸ ਸਮੇਤ ਫਿਲਮ ਦੇ ਸਾਰੇ ਸਿਤਾਰਿਆਂ ਵਿਰੁੱਧ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ''ਚ ਦਿੱਲੀ ਦੇ ਆਦਰਸ਼ ਨਗਰ ਥਾਣੇ ''ਚ ਸ਼ਿਕਾਇਤ ਦਰਜ਼ ਕਰਵਾਈ ਗਈ ਹੈ।
ਇਸ ਸ਼ਿਕਾਇਤ ਅਨੁਸਾਰ ਇਸ ਫਿਲਮ ਰਾਹੀ ਹਿੰਦੂ ਧਰਮ ਅਤੇ ਉਨ੍ਹਾਂ ਨਾਲ ਜੁੜੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਫਿਲਮ ਦੇ ਇਕ ਦ੍ਰਿਸ਼ ''ਚ ਮੰਦਰ ਦੇ ਅੰਦਰ ਕੰਡੋਮ ਦਾ ਪ੍ਰਚਾਰ ਕਰਦੇ ਦਿਖਾਇਆ ਗਿਆ ਹੈ, ਜਿਸ ਨੂੰ ਬਹੁਤ ਗੰਦੇ ਤਰੀਕੇ ਨਾਲ ਫਿਲਮਾਇਆ ਗਿਆ ਹੈ। ਇਸ ਦ੍ਰਿਸ਼ ਕਾਰਨ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਪੁਲਸ ਅਧਿਕਾਰੀ ਨੇ ਇਸ ਮਾਮਲੇ ''ਚ ਦੱਸਿਆ ਕਿ ਸ਼ਿਕਾਇਤ ਦਰਜ਼ ਕਰ ਲਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਸ ਮਾਮਲੇ ਦੀ ਜਾਂਚ ਕਰ ਰਹੇ ਹਾਂ। ਇਸ ਤੋਂ ਬਾਅਦ ਜ਼ਰੂਰੀ ਕਾਰਵਾਈ ਕੀਤੀ ਜਾਵੇਗੀ।