ਫ਼ਿਲਮ ਇੰਡਸਟਰੀ 'ਤੇ ਭਾਰੀ ਪਿਆ ਕੋਰੋਨਾ ਕਾਲ, ਕਈ ਵੈੱਬ ਸੀਰੀਜ਼ ਅਤੇ ਫ਼ਿਲਮਾਂ ਦੀ ਸ਼ੂਟਿੰਗ ਠੱਪ

Tuesday, Jan 04, 2022 - 05:29 PM (IST)

ਮੁੰਬਈ (ਬਿਊਰੋ) : ਦੇਸ਼ 'ਚ ਕੋਰੋਨਾ ਦੀ ਤੀਜੀ ਲਹਿਰ ਨੇ ਦਸਤਕ ਦੇ ਦਿੱਤੀ ਹੈ। ਆਏ ਦਿਨ ਸੂਬੇ 'ਚ ਵੀ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਪੰਜਾਬ 'ਚ ਨਾਈਟ ਕਰਫਿਊ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਕੋਰੋਨਾ ਕਾਰਨ ਜਿਥੇ ਕਈ ਹਰ ਖ਼ੇਤਰ ਦੇ ਲੋਕ ਪ੍ਰਭਾਵਿਤ ਹਨ, ਉਥੇ ਹੀ ਬਾਲੀਵੁੱਡ ਵੀ ਇਸ ਤੋਂ ਪ੍ਰਭਾਵਿਤ ਹੋ ਰਿਹਾ ਹੈ। ਕੋਰੋਨਾ ਲਗਾਤਾਰ ਬਾਲੀਵੁੱਡ 'ਚ ਪੈਰ ਪਸਾਰ ਰਿਹਾ ਹੈ, ਜਿਸ ਦੇ ਚੱਲਦੇ ਕਈ ਬਾਲੀਵੁੱਡ ਫ਼ਿਲਮਾਂ ਅਤੇ ਵੈੱਬ ਸੀਰੀਜ਼ ਦੀ ਸੂਟਿੰਗ ਬੰਦ ਕਰ ਦਿੱਤੀ ਗਈ ਹੈ। ਮੌਜੂਦਾ ਸਮੇਂ 'ਚ ਬਾਲੀਵੁੱਡ 'ਚ ਕਈ ਫ਼ਿਲਮਾਂ ਤੇ ਵੈੱਬ ਸੀਰੀਜ਼ ਦੇ ਪ੍ਰੋਜੈਕਟਾਂ 'ਤੇ ਕੰਮ ਜਾਰੀ ਹੈ। ਕੋਰੋਨਾ ਕਾਰਨ ਕਈ ਸੈਲੀਬ੍ਰਿਟੀਜ਼ ਦੀਆਂ ਫ਼ਿਲਮਾਂ ਦੀ ਸ਼ੂਟਿੰਗ 'ਤੇ ਰੋਕ ਲਾ ਦਿੱਤੀ ਗਈ ਹੈ, ਜਿਨ੍ਹਾਂ 'ਚ ਸਾਰਾ ਅਲੀ ਖ਼ਾਨ, ਵਿੱਕੀ ਕੌਸ਼ਲ, ਕੈਟਰੀਨਾ ਕੈਫ, ਐਸ਼ਵਰਿਆ ਰਾਏ ਬੱਚਨ, ਸਤੀਸ਼ ਕੌਸ਼ਿਕ ਦਾ ਨਾਂ ਸ਼ਾਮਲ ਹੈ। 
ਦੱਸ ਦਈਏ ਕਿ ਵਿੱਕੀ ਕੌਸ਼ਲ ਅਤੇ ਸਾਰਾ ਅਲੀ ਖ਼ਾਨ ਆਪਣੀ ਫ਼ਿਲਮ ਦੀ ਸ਼ੂਟਿੰਗ ਕਰ ਰਹੇ ਹਨ। ਇਸ ਫ਼ਿਲਮ ਦੀ ਸ਼ੂਟਿੰਗ ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ 'ਚ ਹੋ ਰਹੀ ਸੀ। ਇਸ ਫ਼ਿਲਮ ਦੀ ਸ਼ੂਟਿੰਗ ਦਾ ਸਮਾਂ 27 ਜਨਵਰੀ ਤੱਕ ਦਾ ਸੀ ਪਰ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਫ਼ਿਲਮ ਦੀ ਸ਼ੂਟਿੰਗ ਨੂੰ ਰੋਕ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਸੁਨੰਦਾ ਸ਼ਰਮਾ ਨੇ ਇੰਝ ਮਨਾਇਆ ਨਵੇਂ ਸਾਲ ਦਾ ਜਸ਼ਨ, ਵੀਰਾਂ ਨਾਲ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ

ਉਥੇ ਹੀ ਕੈਟਰੀਨਾ ਕੈਫ, ਵਿਪੁਲ ਅਮ੍ਰਿਤਲਾਲ ਨਾਲ ਇੱਕ ਨਵੀਂ ਫ਼ਿਲਮ 'ਚ ਕੰਮ ਕਰ ਰਹੀ ਹੈ। ਇਸ ਫ਼ਿਲਮ ਦੀ ਸ਼ੂਟਿੰਗ ਵੀ ਜਲਦ ਹੀ ਮੱਧ ਪ੍ਰਦੇਸ਼ 'ਚ ਸ਼ੁਰੂ ਹੋਣ ਵਾਲੀ ਸੀ। ਸ਼ੂਟਿੰਗ ਦੇ ਲਈ ਫ਼ਰਵਰੀ ਦਾ ਮਹੀਨਾ ਤੈਅ ਕੀਤਾ ਗਿਆ ਸੀ ਪਰ ਕੋਰੋਨਾ ਤੋਂ ਬਚਾਅ ਅਤੇ ਫ਼ਿਲਮ ਟੀਮ਼, ਕਾਸਟ ਤੇ ਕਰਿਊ ਮੈਂਬਰਾਂ ਦੀ ਸਿਹਤ ਦੇ ਮੱਦੇਨਜ਼ਰ ਇਸ ਸ਼ੂਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਦੀ ਅਗਲੀ ਫ਼ਿਲਮ 'ਪੋਨੀਅਨ ਸੇਲਵਨ' ਦੀ ਸ਼ੂਟਿੰਗ ਜਲਦ ਹੀ ਸ਼ੁਰੂ ਹੋਣੀ ਸੀ ਪਰ ਕੋਰੋਨਾ ਮਹਾਮਾਰੀ ਕਾਰਨ ਇਹ ਪ੍ਰਾਜੈਕਟ ਲਟਕ ਗਿਆ ਹੈ। ਦੱਸ ਦੇਈਏ ਕਿ ਇਸ ਫ਼ਿਲਮ ਲਈ ਮਣੀ ਰਤਨਮ ਐਸ਼ਵਰਿਆ ਰਾਏ ਬੱਚਨ ਨਾਲ ਦੋ ਹਫਤਿਆਂ ਲਈ ਐੱਮ. ਪੀ. ਆਉਣ ਵਾਲੇ ਸਨ। ਉਥੇ ਹੀ ਮਸ਼ਹੂਰ ਵੈਬ ਸੀਰੀਜ਼ 'ਪੰਚਾਇਤ' ਅਤੇ 'ਕੋਟਾ ਫੈਕਟਰੀ' ਦੇ ਅਗਲੇ ਸੀਜ਼ਨ ਦੀ ਸ਼ੂਟਿੰਗ ਵੀ ਟਲ ਗਈ ਹੈ। ਇਸ ਦੀ ਸ਼ੂਟਿੰਗ ਨੂੰ ਅਣਮਿੱਥੇ ਸਮੇਂ ਲਈ ਰੋਕ ਦਿੱਤਾ ਗਿਆ ਹੈ। ਯੂਪੀ 'ਚ ਵੀ ਜਾਰੀ ਕਈ ਪ੍ਰਾਜੈਕਟ ਮੁਲਤਵੀ ਕਰ ਦਿੱਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ - ਹਰਭਜਨ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਨਾਲ ਹੋਏ ਨਤਮਸਤਕ, ਸਾਂਝੀਆਂ ਕੀਤੀਆਂ ਤਸਵੀਰਾਂ

ਦੱਸਣਯੋਗ ਹੈ ਕਿ ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਜੇਕਰ ਇਸ ਸਮੇਂ ਦਰਮਿਆਨ ਕੋਈ ਬਿਨਾਂ ਕਿਸੇ ਜ਼ਰੂਰੀ ਕੰਮ ਜਾਂ ਮੈਡੀਕਲ ਜ਼ਰੂਰਤ ਦੀ ਬਿਨਾਂ ਘੁੰਮਦਾ ਪਾਇਆ ਗਿਆ ਤਾਂ ਉਸ 'ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਹੁਕਮਾਂ ਤਹਿਤ ਅੱਜ ਰਾਤ ਤੋਂ ਇਹ ਹੁਕਮ ਲਾਗੂ ਹੋ ਜਾਣਗੇ। ਸਰਕਾਰ ਵੱਲੋਂ ਕੋਰੋਨਾ ਹਦਾਇਤਾਂ ਤਹਿਤ ਮਾਸਕ ਪਹਿਨਣਾ ਇਕ ਵਾਰ ਫਿਰ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਰੈਸਟੋਰੈਂਟ, ਹੋਟਲ, ਬਾਰ ਆਦਿ ਥਾਂਵਾਂ ਨੂੰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੇ ਹੁਕਮ ਕੀਤੇ ਗਏ ਹਨ। ਨਾਲ ਹੀ ਬੱਸਾਂ ਨੂੰ ਵੀ 50 ਫੀਸਦੀ ਸਮਰੱਥਾ ਨਾਲ ਚਲਾਉਣ ਦੀ ਹਿਦਾਇਤ ਦਿੱਤੀ ਗਈ ਹੈ। ਸਕੂਲਾਂ-ਕਾਲਜਾਂ ਨੂੰ ਆਨਲਾਈਨ ਚਲਾਉੁਣ ਲਈ ਵੀ ਆਖਿਆ ਗਿਆ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News