ਬਾਲੀਵੁੱਡ ਗਾਇਕਾ ਕਣਿਕਾ ਕਪੂਰ ਦਾ ਕੋਰੋਨਾ ਟੈਸਟ ਪਾਜ਼ੀਟਿਵ

03/20/2020 2:55:19 PM

ਨਵੀਂ ਦਿੱਲੀ : ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਪੂਰੀ ਦੁਨੀਆ 'ਚ ਵਧਦਾ ਹੀ ਜਾ ਰਿਹਾ ਹੈ। ਚੀਨ ਦੇ ਵੁਹਾਨ ਸ਼ਹਿਰ ਸੇਫੈਲ ਤੋਂ ਫੈਲੇ ਕੋਰੋਨਾ ਵਾਇਰਸ ਨੇ ਇਨ੍ਹੀਂ ਦਿਨੀਂ ਪੂਰੀ ਦੁਨੀਆ 'ਤੇ ਆਪਣਾ ਕਹਿਰ ਵੱਧਾ ਦਿੱਤਾ ਹੈ। ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਪੂਰੀ ਦੁਨੀਆ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਡਾਕਟਰਾਂ ਵਲੋਂ ਵੀ ਵੱਧ ਤੋਂ ਵੱਧ ਸਾਵਧਾਨੀ ਵਰਤਣ ਦੀ ਗੱਲ ਆਖੀ ਜਾ ਰਹੀ ਹੈ। ਨਵੇਂ ਮਾਮਲੇ 'ਚ ਬਾਲੀਵੁੱਡ ਦੀ ਮਸ਼ਹੂਰ ਪਲੇਅਬੈਕ ਗਾਇਕਾ ਕਣਿਕਾ ਕਪੂਰ ਦਾ ਕੋਰੋਨਾ ਵਾਇਰਸ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ।
ਦੱਸ ਦਈਏ ਕਿ ਕਣਿਕਾ ਕਪੂਰ 15 ਮਾਰਚ ਨੂੰ ਲੰਡਨ ਤੋਂ ਲਖਨਊ ਆਈ ਸੀ। ਜਾਣਕਾਰੀ ਮੁਤਾਬਕ ਏਅਰਪੋਰਟ 'ਤੇ ਉਹ ਗਰਾਊਂਡ ਸਟਾਫ ਨੂੰ ਮਿਲੀਭੁਗਤ ਨਾਲ ਵਾਸ਼ਰੂਮ 'ਚ ਲੁੱਕ ਕੇ ਭੱਜ ਗਈ ਸੀ।

PunjabKesari

ਕਣਿਕਾ ਨੇ ਐਤਵਾਰ ਨੂੰ ਲਖਨਊ ਦੇ ਗੈਲੇਂਟ ਅਪਾਰਟਮੇਂਟ 'ਚ ਇਕ ਪਾਰਟੀ ਕੀਤੀ ਸੀ, ਜਿਸ 'ਚ ਲਖਨਊ ਦੇ ਸਾਰੇ ਵੱਡੇ ਅਫਸਰ ਅਤੇ ਨੇਤਾ ਸ਼ਾਮਲ ਹੋਏ ਸਨ। ਇਸ ਘਟਨਾ ਦੇ ਸਾਹਮਣੇ ਆਉਣ ਦੇ ਬਾਅਦ ਪੂਰੇ ਅਪਾਰਟਮੈਂਟ 'ਚ ਹੜਕੰਪ ਮੱਚ ਗਿਆ ਹੈ। ਇਸ ਦੀ ਜਾਣਕਾਰੀ ਕਣਿਕਾ ਕਪੂਰ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਦਿੱਤੀ ਹੈ। ਕਣਿਕਾ ਕਪੂਰ ਨੇ ਲਿਖਿਆ ਹੈ,''ਪਿਛਲੇ 4 ਦਿਨਾਂ ਤੋਂ ਮੈਨੂੰ ਫਲੂ ਸੀ, ਫਿਰ ਮੈਂ ਇਸ ਦੇ ਟੈਸਟ ਕਰਵਾਏ ਤੇ ਮੇਰੇ ਟੈਸਟ ਪਾਜ਼ੀਟਿਵ ਆਏ।''

ਇਹ ਵੀ ਪੜ੍ਹੋ ► ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਤੇ ਪ੍ਰਾਈਵੇਟ ਬੱਸਾਂ ਬੰਦ  ► ਰੋਪੜ 'ਚ 8 ਸਾਲਾ ਬੱਚੀ ਕੋਰੋਨਾ ਵਾਇਰਸ ਦੀ ਸ਼ੱਕੀ ਮਰੀਜ਼

ਪੰਜਾਬ 'ਚ 'ਕੋਰੋਨਾ' ਦੇ 3 ਕੇਸ, ਇਕ ਦੀ ਮੌਤ

ਮੋਹਾਲੀ 'ਚ ਕੋਰੋਨਾ ਵਾਇਰਸ ਦੇ ਕੇਸ ਦੀ ਪੁਸ਼ਟੀ ਹੋਣ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 3 ਹੋ ਗਈ ਹੈ। ਇਨ੍ਹਾਂ 'ਚੋਂ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ। ਪਿੰਡ ਪਠਲਾਵਾ ਵਾਸੀ ਬਲਦੇਵ ਸਿੰਘ ਪੁੱਤਰ ਜਗਨ ਨਾਥੀ ਬੀਤੀ 6 ਮਾਰਚ ਨੂੰ ਜਰਮਨ ਵਾਇਆ ਇਟਲੀ 2 ਘੰਟੇ ਦੀ ਏਅਰ ਸਟੇਅ ਤੋਂ ਬਾਅਦ ਆਪਣੇ ਪਿੰਡ ਪੁੱਜਾ ਸੀ, ਜਿਸ ਤੋਂ ਬਾਅਦ ਬੀਮਾਰ ਹੋਣ 'ਤੇ ਉਸ ਨੂੰ ਬੰਗਾ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਦੂਜਾ ਮਾਮਲਾ ਅੰਮ੍ਰਿਤਸਰ ਦਾ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਹੁਸ਼ਿਆਰਪੁਰ ਵਾਸੀ ਨੂੰ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ, ਜਿੱਥੇ ਦੂਜੀ ਵਾਰ ਉਸ ਦੀ ਕੋਰੋਨਾ ਵਾਇਰਸ ਸਬੰਧੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।

ਇਹ ਵੀ ਪੜ੍ਹੋ : ਹੁਣ 'ਮੋਹਾਲੀ' ਦੀ ਔਰਤ 'ਚ 'ਕੋਰੋਨਾ ਵਾਇਰਸ' ਦੀ ਪੁਸ਼ਟੀ, ਸੀਲ ਹੋਇਆ ਪੂਰਾ ਇਲਾਕਾ ►


Anuradha

Content Editor

Related News