200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ’ਚ ਜੈਕਲੀਨ ਬਣੇਗੀ ਸਰਕਾਰੀ ਗਵਾਹ?

Saturday, Apr 18, 2026 - 10:02 AM (IST)

200 ਕਰੋੜ ਦੇ ਮਨੀ ਲਾਂਡਰਿੰਗ ਮਾਮਲੇ ’ਚ ਜੈਕਲੀਨ ਬਣੇਗੀ ਸਰਕਾਰੀ ਗਵਾਹ?

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ’ਚ ਸਰਕਾਰੀ ਗਵਾਹ ਬਣਨ ਨਾਲ ਸਬੰਧਤ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਤੋਂ ਜਵਾਬ ਮੰਗਿਆ। ਵਿਸ਼ੇਸ਼ ਜੱਜ ਪ੍ਰਸ਼ਾਂਤ ਸ਼ਰਮਾ ਨੇ ਏਜੰਸੀ ਨੂੰ ਨੋਟਿਸ ਜਾਰੀ ਕੀਤਾ ਅਤੇ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ 20 ਅਪ੍ਰੈਲ ਤੈਅ ਕੀਤੀ।

ਇਹ ਵੀ ਪੜ੍ਹੋ: ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

ਜਾਂਚ ਦੇ ਸਿਲਸਿਲੇ ’ਚ ਈ. ਡੀ. ਵੱਲੋਂ ਕਈ ਵਾਰ ਤਲਬ ਕੀਤੀ ਜਾ ਚੁੱਕੀ ਜੈਕਲੀਨ ਦਾ ਨਾਂ ਏਜੰਸੀ ਵੱਲੋਂ ਦਾਇਰ ਪੂਰਕ ਚਾਰਜਸ਼ੀਟ ’ਚ ਪਹਿਲੀ ਵਾਰ ਮੁਲਜ਼ਮ ਵਜੋਂ ਸਾਹਮਣੇ ਆਇਆ ਹੈ। ਪਿਛਲੇ ਸਾਲ 3 ਜੁਲਾਈ ਨੂੰ ਦਿੱਲੀ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ ਜਾਂਚ ਰਿਪੋਰਟ (ਈ. ਸੀ. ਆਈ. ਆਰ.) ਨੂੰ ਰੱਦ ਕਰਨ ਦੀ ਜੈਕਲੀਨ ਫਰਨਾਂਡੀਜ਼ ਦੀ ਪਟੀਸ਼ਨ ਖਾਰਿਜ ਕਰ ਦਿੱਤੀ ਸੀ। 2 ਮਹੀਨੇ ਬਾਅਦ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫੈਸਲੇ ’ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਦਿੱਲੀ ਪੁਲਸ ਨੇ ਰੈਨਬੈਕਸੀ ਦੇ ਸਾਬਕਾ ਪ੍ਰਮੋਟਰਾਂ ਸ਼ਿਵਿੰਦਰ ਸਿੰਘ ਅਤੇ ਮਲਵਿੰਦਰ ਸਿੰਘ ਦੀਆਂ ਪਤਨੀਆਂ ਤੋਂ ਕਥਿਤ ਤੌਰ ’ਤੇ 200 ਕਰੋੜ ਰੁਪਏ ਦੀ ਠੱਗੀ ਲਈ ਚੰਦਰਸ਼ੇਖਰ ਦੇ ਖ਼ਿਲਾਫ ਮਾਮਲਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ: ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ ਸੂਟਕੇਸਾਂ ਦਾ ਰਾਜ਼ ?

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News