ਗਾਇਕ AP ਢਿੱਲੋਂ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੇ ਖ਼ਿਲਾਫ਼ ਵੱਡੀ ਕਾਰਵਾਈ ! ਅਦਾਲਤ ਨੇ ਸੁਣਾਈ ਸਜ਼ਾ

Thursday, Oct 02, 2025 - 11:57 AM (IST)

ਗਾਇਕ AP ਢਿੱਲੋਂ ਦੇ ਘਰ 'ਤੇ ਗੋਲੀਬਾਰੀ ਕਰਨ ਵਾਲੇ ਖ਼ਿਲਾਫ਼ ਵੱਡੀ ਕਾਰਵਾਈ ! ਅਦਾਲਤ ਨੇ ਸੁਣਾਈ ਸਜ਼ਾ

ਵੈੱਬ ਡੈਸਕ- AP ਢਿੱਲੋਂ ਦੇ ਵੈਨਕੁਵਰ ਸਥਿਤ ਘਰ 'ਤੇ ਗੋਲੀਬਾਰੀ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਈ ਗਈ ਹੈ। 26 ਸਾਲਾ ਅਭਿਜੀਤ ਕਿੰਗਰਾ ਨੇ ਸਤੰਬਰ 2024 ਵਿਚ AP ਢਿੱਲੋਂ ਦੇ ਵੈਨਕੁਵਰ ਸਥਿਤ ਘਰ 'ਤੇ ਗੋਲੀਬਾਰੀ ਕੀਤੀ ਸੀ ਅਤੇ ਘਰ ਦੇ ਬਾਹਰ ਖੜ੍ਹੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ ਸੀ। ਇਸ ਹਮਲੇ ਮਗਰੋਂ ਰੋਹਿਤ ਗੋਦਾਰਾ ਨੇ ਇਸ ਦੀ ਜ਼ਿੰਮੇਵਾਰੀ ਲਈ ਗਈ ਸੀ ਅਤੇ ਕਿਹਾ ਗਿਆ ਸੀ ਕਿ  AP ਢਿੱਲੋਂ ਦੇ ਸਲਮਾਨ ਖਾਨ ਨਾਲ ਨੇੜਲੇ ਸਬੰਧਾਂ ਕਾਰਨ ਇਹ ਹਮਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਸੰਬੰਧੀ ਫੋਰਟਿਸ ਦੇ ਡਾਕਟਰਾਂ ਨੇ ਦਿੱਤੀ ਅਹਿਮ ਅਪਡੇਟ

ਇਸ ਮਗਰੋਂ ਪੁਲਸ ਵੱਲੋਂ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਨੌਜਵਾਨ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ, ਜਿਸ ਮਗਰੋਂ ਨਵੰਬਰ 2024 ਵਿਚ ਅਭਿਜੀਤ ਕਿੰਗਰਾ ਦੀ ਗ੍ਰਿਫਤਾਰੀ ਹੋਈ ਸੀ ਅਤੇ ਉਦੋਂ ਤੋਂ ਹੀ ਅਭਿਜੀਤ ਜੇਲ੍ਹ ਵਿਚ ਸੀ। ਹੁਣ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਵੱਲੋਂ ਅਭਿਜੀਤ ਨੂੰ 6 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਨਾਲ ਹੀ ਅਦਾਲਤ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਅਭਿਜੀਤ ਇਸ ਮਾਮਲੇ 'ਚ ਇਕੱਲਾ ਨਹੀਂ ਸੀ। ਲਾਰੇਂਸ ਗੈਂਗ ਦੇ ਨਿਰਦੇਸ਼ਾਂ 'ਤੇ ਹੀ ਅਭਿਜੀਤ ਵੱਲੋਂ ਇਸ ਪੂਰੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ: ਪੰਜਾਬੀ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ, ਮਸ਼ਹੂਰ ਕਲਾਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News