ਕਰੂਜ਼ ਡਰੱਗ ਕੇਸ: ਆਰੀਅਨ ਖਾਨ ਨੂੰ ਝਟਕਾ, ਨਹੀਂ ਮਿਲੀ ਜ਼ਮਾਨਤ

Wednesday, Oct 20, 2021 - 03:55 PM (IST)

ਕਰੂਜ਼ ਡਰੱਗ ਕੇਸ: ਆਰੀਅਨ ਖਾਨ ਨੂੰ ਝਟਕਾ, ਨਹੀਂ ਮਿਲੀ ਜ਼ਮਾਨਤ

ਮੁੰਬਈ- ਡਰੱਗ ਕੇਸ 'ਚ ਜੇਲ੍ਹ ਦੀ ਹਵਾ ਖਾ ਰਹੇ ਕਿੰਗ ਖਾਨ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਦੇ ਇਕ ਵਾਰ ਫਿਰ ਨਿਰਾਸ਼ਾ ਹੱਥ ਲੱਗੀ। 20 ਅਕਤੂਬਰ ਨੂੰ ਭਾਵ ਅੱਜ ਸ਼ਾਹਰੁਖ ਦੇ ਲਾਡਲੇ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਸੀ। ਹੁਣ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ। ਕੋਰਟ ਨੇ ਆਰੀਅਨ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਆਰੀਅਨ ਦੀ ਜ਼ਮਾਨਤ ਪਟੀਸ਼ਨ ਚੌਥੀ ਵਾਰ ਵੀ ਰੱਦ ਹੋਈ ਹੈ।

Bollywood Tadka
ਆਰੀਅਨ ਦੇ ਨਾਲ ਅਰਬਾਜ਼ ਮਰਚੈਂਟ ਅਤੇ ਮੁਨਮੁਨ ਧਮੇਚਾ ਦੀ ਜ਼ਮਾਨਤ ਅਰਜ਼ੀ ਵੀ ਰੱਦ ਹੋ ਗਈ। ਇਸ ਫ਼ੈਸਲੇ ਨੇ ਇਕ ਵਾਰ ਫਿਰ ਸ਼ਾਹਰੁਖ ਖਾਨ ਦੇ ਪੁੱਤਰ ਨੂੰ ਮੁਸ਼ਕਿਲਾਂ 'ਚ ਪਾ ਦਿੱਤਾ ਹੈ। ਸੈਸ਼ਨ ਕੋਰਟ 'ਚ ਜ਼ਮਾਨਤ ਰੱਦ ਹੋਣ ਤੋਂ ਬਾਅਦ ਹੁਣ ਆਰੀਅਨ ਦੇ ਵਕੀਲ ਬੰਬਈ ਹਾਈ ਕੋਰਟ ਵੱਲ ਰੁੱਖ ਕਰਨਗੇ। ਜ਼ਿਕਰਯੋਗ ਹੈ ਕਿ ਮਾਮਲੇ 'ਚ ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਹੋਈ ਸੁਣਵਾਈ ਦੇ ਦੌਰਾਨ ਜੱਜ ਵੀਵੀ ਪਾਟਿਲ ਦੀ ਕੋਰਟ ਨੇ ਆਰੀਅਨ ਦੀ ਪਟੀਸ਼ਨ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਅਦਾਲਤ ਨੇ ਦੁਸਹਿਰਾ ਅਤੇ ਵੀਕਐਂਡ ਦੇ ਚੱਲਦੇ 20 ਅਕਤੂਬਰ ਨੂੰ ਆਦੇਸ਼ ਸੁਣਾਉਣ ਦੀ ਘੋਸ਼ਣਾ ਕੀਤੀ ਸੀ। ਉਧਰ ਹੁਣ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਜਿਸ ਤੋਂ ਬਾਅਦ ਖ਼ਾਨ ਪਰਿਵਾਰ ਫਿਰ ਪਰੇਸ਼ਾਨ ਹੋ ਗਿਆ ਹੈ।

Bollywood Tadka
ਦੱਸ ਦੇਈਏ ਕਿ ਸਟਾਰ ਕਿਡ ਨੂੰ 2 ਅਕਤੂਬਰ ਨੂੰ ਐੱਨ.ਸੀ.ਬੀ. ਨੇ ਮੁੰਬਈ ਕਰੂਜ਼ 'ਤੇ ਹੋ ਰਹੀ ਪਾਰਟੀ 'ਚ ਹੋਈ ਛਾਪੇਮਾਰੀ ਤੋਂ ਬਾਅਦ ਹਿਰਾਸਤ 'ਚ ਲਿਆ ਸੀ। ਦੋਸ਼ ਸੀ ਕਿ ਕਰੂਜ਼ 'ਤੇ ਡਰੱਗ ਪਾਰਟੀ ਹੋ ਰਹੀ ਸੀ। ਲੰਬੀ ਪੁੱਛਗਿੱਛ ਤੋਂ ਬਾਅਦ ਆਰੀਅਨ ਨੂੰ 3 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ ਕੁਝ ਦਿਨ ਆਰੀਅਨ ਐੱਨ.ਸੀ.ਬੀ. ਦੀ ਹਿਰਾਸਤ 'ਚ ਰਹੇ ਅਤੇ 8 ਅਕਤੂਬਰ ਨੂੰ ਉਨ੍ਹਾਂ ਨੂੰ ਜੇਲ੍ਹ 'ਚ ਭੇਜ ਦਿੱਤਾ ਗਿਆ। ਇਸ ਦਿਨ ਉਸ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਸੀ ਜਿਸ ਨੂੰ ਰੱਦ ਕਰ ਦਿੱਤਾ ਗਿਆ। ਆਰੀਅਨ ਦੀ ਦੋ ਵਾਰ ਜ਼ਮਾਨਤ ਰੱਦ ਹੋਣ ਤੋਂ ਬਾਅਦ ਸ਼ਾਹਰੁਖ ਖਾਨ ਅਤੇ ਗੌਰੀ ਟੁੱਟ ਗਏ। 


author

Aarti dhillon

Content Editor

Related News