ਜੇਲ੍ਹ ’ਚੋਂ ਬਾਹਰ ਆਉਣ ਤੋਂ ਬਾਅਦ ਦਲੇਰ ਮਹਿੰਦੀ ਭਰਾ ਮੀਕਾ ਸਿੰਘ ਨਾਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

Tuesday, Sep 20, 2022 - 11:15 AM (IST)

ਜੇਲ੍ਹ ’ਚੋਂ ਬਾਹਰ ਆਉਣ ਤੋਂ ਬਾਅਦ ਦਲੇਰ ਮਹਿੰਦੀ ਭਰਾ ਮੀਕਾ ਸਿੰਘ ਨਾਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ ( ਗੁਰਿੰਦਰ ਸਾਗਰ )- ਕਬੂਤਰਬਾਜ਼ੀ ਦੇ ਦੋਸ਼ਾਂ ਵਿਚਾਲੇ ਘਿਰੇ ਅਤੇ ਜੇਲ੍ਹ ਗਏ ਦਲੇਰ ਮਹਿੰਦੀ ਨੂੰ ਚਾਰ ਦਿਨ ਪਹਿਲਾਂ ਜੇਲ੍ਹ ਤੋਂ ਜ਼ਮਾਨਤ ਮਿਲੀ ਹੈ ਜਿਸ ਤੋਂ ਬਾਅਦ ਪਰਮਾਤਮਾ ਦਾ ਸ਼ੁਕਰਾਨਾ ਕਰਨ ਦਲੇਰ ਮਹਿੰਦੀ ਆਪਣੇ ਭਰਾ ਮੀਕਾ ਸਿੰਘ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਦੇਰ ਰਾਤ ਨਤਮਸਤਕ ਹੋਏ। ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਵਾਹਿਗੁਰੂ ਦੇ ਚਰਨਾਂ ’ਚ ਅਰਦਾਸ ਕੀਤੀ। 

ਇਹ ਵੀ ਪੜ੍ਹੋ : ਨੇਹਾ ਕੱਕੜ ਬੋਲਡ ਅੰਦਾਜ਼ ’ਚ ਆਈ ਨਜ਼ਰ, ਪਿੰਕ ਗਾਊਨ ’ਚ ਮੁੰਬਈ ਦੀ ਸੜਕ ’ਤੇ ਦਿੱਤੇ ਪੋਜ਼

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲੇਰ ਮਹਿੰਦੀ ਨੇ ਕਿਹਾ ਕਿ ਮੈਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਅੱਜ ਇੱਥੇ ਪਹੁੰਚਿਆ ਹਾਂ। ਉਨ੍ਹਾਂ ਨੇ ਕਿਹਾ ਕਿ ਜਿਸ ਦੇ ਸਿਰ ਦੇ ਉੱਪਰ ਵਾਹਿਗੁਰੂ ਦਾ ਹੱਥ ਹੁੰਦਾ ਹੈ ਉਹ ਬੰਦਾ ਕਦੇ ਵੀ ਨਿਰਾਸ਼ ਜਾਂ ਦੁਖੀ ਨਹੀਂ ਹੁੰਦਾ।

ਇਹ ਵੀ ਪੜ੍ਹੋ : ਅਮਿਤਾਭ ਬੱਚਨ ਨੇ ਫ਼ਿਲਮ ‘ਉਚਾਈ’ ਦਾ ਦੂਜਾ ਪੋਸਟਰ ਕੀਤਾ ਸਾਂਝਾ, ਪੁੱਤਰ ਅਭਿਸ਼ੇਕ ਨੇ ਅਜਿਹੀ ਕੀਤੀ ਪ੍ਰਤੀਕਿਰਿਆ

ਦੱਸ ਦੇਈਏ ਕਿ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ 19 ਸਾਲ ਪੁਰਾਣੇ ਇਕ ਮਾਮਲੇ ’ਚ 2 ਸਾਲ ਦੀ ਸਜ਼ਾ ਸੁਣਾਈ ਗਈ ਸੀ, ਜਿਸ ਤੋਂ ਬਾਅਦ ਉਹ ਪਟਿਆਲਾ ਸੈਂਟਰਲ ਜੇਲ੍ਹ ’ਚ ਬੰਦ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਲੇਰ ਮਹਿੰਦੀ ਨੂੰ ਵੱਡੀ ਰਾਹਤ ਦਿੰਦਿਆਂ ਸਜ਼ਾ ਮੁਅੱਤਲ ਕਰ ਦਿੱਤੀ ਹੈ, ਜਿਸ ਤਹਿਤ ਉਹ ਹੁਣ ਜੇਲ੍ਹ ਤੋਂ ਬਾਹਰ ਆਏ।


author

Shivani Bassan

Content Editor

Related News