ਬਲੈਕ ਐਂਡ ਗੋਲਡਨ ਲਹਿੰਗੇ ''ਚ ਮੌਨੀ ਰਾਏ ਨੇ ਕੀਤੀ ਡਾਂਸ ਦੀ ਰਿਹਰਸਲ, ਤਸਵੀਰਾਂ ਵਾਇਰਲ

04/02/2022 1:19:37 PM

ਮੁੰਬਈ- ਅਦਾਕਾਰਾ ਮੌਨੀ ਰਾਏ ਆਪਣੀ ਲੁੱਕ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ 'ਚ ਪਰਫੈਕਟ ਲੱਗਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਖ਼ੂਬਸੂਰਤੀ ਦੇ ਦੀਵਾਨੇ ਹਨ। ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਖੂਬ ਵਾਇਰਲ ਹੋ ਰਹੀਆਂ ਹਨ। 


ਤਸਵੀਰਾਂ 'ਚ ਮੌਨੀ ਰਾਏ ਬਲੈਕ ਐਂਡ ਗੋਲਡਨ ਲਹਿੰਗਾ ਚੋਲੀ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਗੋਲਡਨ ਮਾਂਗ ਟਿੱਕਾ ਲਗਾਇਆ ਹੋਇਆ ਹੈ। ਮਿਨੀਮਲ ਮੇਕਅਪ ਅਤੇ ਖੁੱਲ੍ਹੇ ਵਾਲਾਂ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕਰ ਰਹੀ ਹੈ।


ਇਸ ਲੁੱਕ 'ਚ ਅਦਾਕਾਰਾ ਕਹਿਰ ਢਾਹ ਰਹੀ ਹੈ। ਮੌਨੀ ਡਾਂਸ ਰਿਹਰਸਲ ਕਰਦੀ ਹੋਈ ਨਜ਼ਰ ਆ ਰਹੀ ਹੈ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਹੋਕੇ ਭਰ ਰਹੇ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ 'ਤੇ ਖੂਬ ਪਿਆਰ ਲੁਟਾ ਰਹੇ ਹਨ।


ਕੰਮ ਦੀ ਗੱਲ ਕਰੀਏ ਤਾਂ ਮੌਨੀ 'ਡਾਂਸ ਇੰਡੀਆ ਡਾਂਸ ਲਿਟਿਲ ਮਾਸਟਰ 5' ਨੂੰ ਜੱਜ ਕਰਦੀ ਨਜ਼ਰ ਆਵੇਗੀ। ਇਸ ਤੋਂ ਇਲਾਵਾ ਅਦਾਕਾਰਾ ਫਿਲਮ 'ਬ੍ਰਹਮਾਸਤਰ' 'ਚ ਦਿਖਾਈ ਦੇਵੇਗੀ।

Aarti dhillon

This news is Content Editor Aarti dhillon