ਨਹੀਂ ਰਹੀ ਦੰਗਲ ਦੀ ਛੋਟੀ ''ਬਬੀਤਾ ਫੋਗਾਟ'', 19 ਦੀ ਉਮਰ ''ਚ ਸੁਹਾਨੀ ਭਟਨਾਗਰ ਨੇ ਲਿਆ ਆਖ਼ਰੀ ਸਾਹ

Saturday, Feb 17, 2024 - 06:37 PM (IST)

ਨਹੀਂ ਰਹੀ ਦੰਗਲ ਦੀ ਛੋਟੀ ''ਬਬੀਤਾ ਫੋਗਾਟ'', 19 ਦੀ ਉਮਰ ''ਚ ਸੁਹਾਨੀ ਭਟਨਾਗਰ ਨੇ ਲਿਆ ਆਖ਼ਰੀ ਸਾਹ

ਮੁੰਬਈ (ਬਿਊਰੋ) : ਹਾਲ ਹੀ 'ਚ ਬੀ-ਟਾਊਨ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਹੈ ਕਿ ਆਮਿਰ ਖ਼ਾਨ ਦੀ ਫ਼ਿਲਮ 'ਦੰਗਲ' 'ਚ ਛੋਟੀ ਧੀ ਬਬੀਤਾ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰਾ ਸੁਹਾਨੀ ਭਟਨਾਗਰ ਸਾਡੇ 'ਚ ਨਹੀਂ ਰਹੀ। ਅਭਿਨੇਤਰੀ ਦੀ ਉਮਰ ਸਿਰਫ 19 ਸਾਲ ਸੀ। 

ਇਹ ਖ਼ਬਰ ਵੀ ਪੜ੍ਹੋ : ਗਿੱਪੀ ਗਰੇਵਾਲ ਪਿਤਾ ਦੀ ਬਰਸੀ ਮੌਕੇ ਹੋਏ ਭਾਵੁਕ, ਕਿਹਾ- ਮੈਂ ਤੁਹਾਨੂੰ ਹਰ ਦਿਨ ਮਿਸ ਕਰਦੈ

ਰਿਪੋਰਟਾਂ ਦੀ ਮੰਨੀਏ ਤਾਂ ਉਹ ਲੰਬੇ ਸਮੇਂ ਤੋਂ ਬਿਮਾਰ ਸੀ। ਕਿਹਾ ਜਾਂਦਾ ਹੈ ਕਿ ਉਸ ਦੇ ਪੂਰੇ ਸਰੀਰ 'ਚ ਤਰਲ ਇਕੱਠਾ ਹੋ ਗਿਆ ਹੈ। ਕੁਝ ਸਮਾਂ ਪਹਿਲਾਂ ਸੁਹਾਨੀ ਦਾ ਐਕਸੀਡੈਂਟ ਹੋਇਆ ਸੀ, ਜਿਸ ਕਾਰਨ ਉਸ ਦੀ ਲੱਤ ਫਰੈਕਚਰ ਹੋ ਗਈ ਸੀ। ਇਲਾਜ ਦੌਰਾਨ ਉਸ ਨੇ ਜੋ ਦਵਾਈਆਂ ਲਈਆਂ ਉਸ ਦੇ ਇੰਨੇ ਮਾੜੇ ਪ੍ਰਭਾਵ ਸਨ ਕਿ ਹੌਲੀ-ਹੌਲੀ ਉਸ ਦੇ ਸਰੀਰ 'ਚ ਤਰਲ ਪਦਾਰਥ ਜਮ੍ਹਾ ਹੋਣ ਲੱਗਾ। ਉਹ ਲੰਬੇ ਸਮੇਂ ਤੋਂ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖਲ ਸੀ।

ਇਹ ਖ਼ਬਰ ਵੀ ਪੜ੍ਹੋ : ਆਇਸ਼ਾ ਟਾਕੀਆ ਦੀ ਪਲਾਸਟਿਕ ਸਰਜਰੀ ’ਤੇ ਸਵਾਲ ਚੁੱਕਣ ਵਾਲਿਆਂ ਨੂੰ ਮਿਲਿਆ ਠੋਕਵਾਂ ਜਵਾਬ

ਨੌਜਵਾਨ ਧੀ ਦੀ ਮੌਤ ਕਾਰਨ ਮਾਪੇ ਦੁਖੀ ਹਨ। ਅੱਜ ਸੁਹਾਨੀ ਦਾ ਅੰਤਿਮ ਸੰਸਕਾਰ ਫਰੀਦਾਬਾਦ ਦੇ ਸੈਕਟਰ-15 ਸਥਿਤ ਅਜਰੌਂਦਾ ਸ਼ਮਸ਼ਾਨਘਾਟ 'ਚ ਕੀਤਾ ਜਾਵੇਗਾ। ਸੁਹਾਨੀ ਭਟਨਾਗਰ ਬਾਲੀਵੁੱਡ ਦੀ ਮਸ਼ਹੂਰ ਬਾਲ ਕਲਾਕਾਰ ਸੀ। ਉਹ ਆਮਿਰ ਖ਼ਾਨ ਦੀ ਬਲਾਕਬਸਟਰ ਫ਼ਿਲਮ 'ਦੰਗ' 'ਚ ਬਬੀਤਾ ਫੋਗਾਟ ਦੀ ਭੂਮਿਕਾ ਲਈ ਜਾਣੀ ਜਾਂਦੀ ਹੈ। ਫ਼ਿਲਮ 'ਚ ਉਨ੍ਹਾਂ ਦੀ ਅਦਾਕਾਰੀ ਦੀ ਕਾਫ਼ੀ ਤਾਰੀਫ਼ ਹੋਈ ਸੀ। ਉਸ ਨੇ ਕਈ ਟੈਲੀਵਿਜ਼ਨ ਵਿਗਿਆਪਨਾਂ 'ਚ ਵੀ ਕੰਮ ਕੀਤਾ। 'ਦੰਗਲ' ਤੋਂ ਬਾਅਦ ਸੁਹਾਨੀ ਨੂੰ ਕਈ ਫ਼ਿਲਮਾਂ ਦੇ ਆਫਰ ਮਿਲੇ ਪਰ ਉਨ੍ਹਾਂ ਨੇ ਐਕਟਿੰਗ ਤੋਂ ਬ੍ਰੇਕ ਲੈ ਲਿਆ। ਉਹ ਆਪਣੀ ਪੜ੍ਹਾਈ 'ਤੇ ਧਿਆਨ ਦੇਣਾ ਚਾਹੁੰਦੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News