ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦਰਸ਼ਨ ਔਲਖ ਨੇ ਸੰਗਤਾਂ ਨੂੰ ਦਿੱਤੀਆਂ ਵਧਾਈਆਂ

Wednesday, Sep 04, 2024 - 11:06 AM (IST)

ਜਲੰਧਰ (ਬਿਊਰੋ) - ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਅੱਜ ਪ੍ਰਕਾਸ਼ ਗੁਰਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਸੰਗਤਾਂ ਵੀ ਗੁਰੁ ਘਰਾਂ ‘ਚ ਨਤਮਸਤਕ ਹੋ ਰਹੀਆਂ ਹਨ। ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਗੁਰੁ ਗ੍ਰੰਥ ਸਾਹਿਬ ਜੀ ਦੇ ਗੁਰਪੁਰਬ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ, ''ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤ ਨੂੰ ਵਧਾਈਆਂ ਹੋਵਣ ਜੀ ਸਰਬੱਤ ਦੇ ਭਲੇ ਦੀ ਅਰਦਾਸ ਦਰਸ਼ਨ ਔਲਖ।'' ਦਰਸ਼ਨ ਔਲਖ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ 'ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ -  ਕੰਗਨਾ ਰਣੌਤ ਦੇ ਵਿਵਾਦਿਤ ਬਿਆਨ 'ਤੇ ਬੱਬੂ ਮਾਨ ਦਾ ਆਇਆ ਅਜਿਹਾ ਰਿਐਕਸ਼ਨ

ਦੱਸ ਦਈਏ ਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੇ ਮੌਕੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਦੇ ਨਾਲ ਹੀ ਦੀਪਮਾਲਾ ਵੀ ਕੀਤੀ ਗਈ ਹੈ। ਦਰਸ਼ਨ ਔਲਖ ਦੇ ਨਾਲ-ਨਾਲ ਹੋਰ ਵੀ ਕਈ ਸਿਤਾਰਿਆਂ ਨੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। 

PunjabKesari

ਇਹ ਖ਼ਬਰ ਵੀ ਪੜ੍ਹੋ -  ਹਰਿਆਣਵੀਂ ਡਾਂਸਰ ਸਪਨਾ ਚੌਧਰੀ ਅੱਜ ਕਰੇਗੀ ਵੱਡਾ ਐਲਾਨ

ਦਰਸ਼ਨ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


sunita

Content Editor

Related News