ਦਰਸ਼ਨ ਔਲਖ ਨੂੰ ਆਏ ਪੁਰਾਣੇ ਦਿਨਾਂ ਦੀ ਯਾਦ, ਸਾਂਝੀ ਕੀਤੀ ਕਾਲਜ ਦੇ ਦਿਨਾਂ ਦੀ ਤਸਵੀਰ
Saturday, Dec 04, 2021 - 11:31 AM (IST)

ਚੰਡੀਗੜ੍ਹ- ਅਦਾਕਾਰ ਦਰਸ਼ਨ ਔਲਖ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਕਾਲਜ ਸਮੇਂ ਦੀ ਇਕ ਤਸਵੀਰ ਸਾਂਝੀ ਕੀਤੀ ਹੈ। ਜਿਸ ‘ਚ ਉਨ੍ਹਾਂ ਨੂੰ ਪਛਾਨਣਾ ਵੀ ਔਖਾ ਹੈ। ਇਸ ਤਸਵੀਰ ਨੂੰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਪੁਰਾਣੀਆਂ ਯਾਦਾਂ ਨੂੰ ਸਾਂਝਾ ਕੀਤਾ ਹੈ। ਦਰਸ਼ਨ ਔਲਖ ਅਕਸਰ ਆਪਣੀ ਪੁਰਾਣੀਆਂ ਯਾਦਾਂ ਨੂੰ ਸਾਂਝਾ ਕਰਦੇ ਰਹਿੰਦੇ ਹਨ। ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੇ ਦਰਸ਼ਨ ਔਲਖ ਕਿਸੇ ਪਛਾਣ ਦੇ ਮੁਹਤਾਜ਼ ਨਹੀਂ ਹਨ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਅਤੇ ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਉਹ ਕੰਮ ਕਰ ਚੁੱਕੇ ਹਨ।
ਪਿਛਲੇ ਕਈ ਮਹੀਨਿਆਂ ਤੋਂ ਉਹ ਕਿਸਾਨਾਂ ਦੇ ਹੱਕ ‘ਚ ਆਪਣੀ ਆਵਾਜ਼ ਬੁਲੰਦ ਕਰਦੇ ਆ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਦੇ ਹੱਕ ‘ਚ ਗੀਤ ਵੀ ਕੱਢਿਆ ਸੀ ਅਤੇ ਕਿਸਾਨ ਅੰਦੋਲਨ ‘ਚ ਉਨ੍ਹਾਂ ਨੇ ਮੂਹਰਲੀ ਕਤਾਰ ‘ਚ ਖੜੇ ਹੋ ਕੇ ਕਿਸਾਨਾਂ ਦੇ ਪ੍ਰਦਰਸ਼ਨ ‘ਚ ਭਾਗ ਲਿਆ। ਅੱਜ ਜਦੋਂ ਕਿਸਾਨ ਇਸ ਅੰਦੋਲਨ ਦੌਰਾਨ ਖੇਤੀ ਬਿੱਲਾਂ ਨੂੰ ਰੱਦ ਕਰਵਾ ਚੁੱਕੇ ਹਨ ਤਾਂ ਦਰਸ਼ਨ ਔਲਖ ਦੀ ਖੁਸ਼ੀ ਦਾ ਕੋਈ ਠਿਕਾਣਾ ਨਹੀਂ ਹੈ। ਹਰ ਪੰਜਾਬੀ ਵਾਂਗ ਉਹ ਵੀ ਇਸ ਖੁਸ਼ੀ ਨੂੰ ਲੈ ਕੇ ਪੱਬਾਂ ਭਾਰ ਹਨ। ਦਰਸ਼ਨ ਔਲਖ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਲਗਾਤਾਰ ਇਕ ਤੋਂ ਬਾਅਦ ਇਕ ਫ਼ਿਲਮਾਂ ‘ਚ ਕੰਮ ਕਰ ਰਹੇ ਹਨ।