ਦਰਸ਼ਨ ਔਲਖ ਨੇ ਸਾਂਝੀ ਕੀਤੀ ਕੁਲਫੀਆਂ ਵੇਚਣ ਵਾਲੇ ਦੀ ਵੀਡੀਓ, ਹੋ ਰਹੀ ਹੈ ਖ਼ੂਬ ਵਾਇਰਲ
Friday, Jun 11, 2021 - 12:37 PM (IST)
ਚੰਡੀਗੜ੍ਹ (ਬਿਊਰੋ)- ਸੋਸ਼ਲ ਮੀਡੀਆ ‘ਤੇ ਇੱਕ ਬਜ਼ੁਰਗ ਦੀ ਵੀਡੀਓ ਖ਼ੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਇੱਕ ਬਜ਼ੁਰਗ ਕੁਲਫੀਆਂ ਵੇਚਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਅਦਾਕਾਰ ਦਰਸ਼ਨ ਔਲਖ ਨੇ ਵੀ ਆਪਣੇ ਇੰਸਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਬਜ਼ੁਰਗ ਦੇ ਕੁਲਫੀਆਂ ਵੇਚਣ ਦੇ ਅੰਦਾਜ਼ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਬਜ਼ੁਰਗ ਗਾਇਕੀ ਦੇ ਅੰਦਾਜ਼ ‘ਚ ਕੁਲਫੀਆਂ ਵੇਚ ਰਿਹਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਦਰਸ਼ਨ ਔਲਖ ਅਕਸਰ ਸੋਸ਼ਲ ਮੀਡੀਆ ‘ਤੇ ਇਸ ਤਰ੍ਹਾਂ ਦੇ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ।
ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਪੰਜਾਬੀ ਅਤੇ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ। ਪਿਛਲੇ ਕਈ ਮਹੀਨਿਆਂ ਤੋਂ ਉਹ ਕਿਸਾਨ ਅੰਦੋਲਨ ਦੇ ਨਾਲ ਜੁੜੇ ਹੋਏ ਨੇ ਉਹ ਲਗਾਤਾਰ ਕਿਸਾਨ ਅੰਦੋਲਨ ਨੂੰ ਸਪੋਟ ਕਰਦੇ ਆ ਰਹੇ ਹਨ ਅਤੇ ਕਿਸਾਨਾਂ ਦੇ ਸਮਰਥਨ ‘ਚ ਉਹ ਪੋਸਟਾਂ ਸ਼ੇਅਰ ਕਰਦੇ ਰਹਿੰਦੇ ਹਨ।