ਮੂਸੇਵਾਲਾ ਦੀ ਹਵੇਲੀ ਪਹੁੰਚੇ ਦਰਸ਼ਨ ਔਲਖ, ਪੋਸਟ ਸਾਂਝੀ ਕਰਦਿਆਂ ਕਿਹਾ- 5 ਮਹੀਨੇ ਹੋ ਗਏ ਕੋਈ ਇਨਸਾਫ਼ ਨਹੀਂ ਮਿਲਿਆ

Sunday, Oct 30, 2022 - 04:05 PM (IST)

ਮੂਸੇਵਾਲਾ ਦੀ ਹਵੇਲੀ ਪਹੁੰਚੇ ਦਰਸ਼ਨ ਔਲਖ, ਪੋਸਟ ਸਾਂਝੀ ਕਰਦਿਆਂ ਕਿਹਾ- 5 ਮਹੀਨੇ ਹੋ ਗਏ ਕੋਈ ਇਨਸਾਫ਼ ਨਹੀਂ ਮਿਲਿਆ

ਜਲੰਧਰ (ਬਿਊਰੋ) : ਬਾਲੀਵੁੱਡ ਅਤੇ ਪਾਲੀਵੁੱਡ ਅਦਾਕਾਰ ਦਰਸ਼ਨ ਔਲਖ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਤੋਂ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਹੋਏ ਦਰਸ਼ਨ ਔਲਖ ਨੇ ਸਿੱਧੂ ਨੂੰ ਹਾਲੇ ਤੱਕ ਇਨਸਾਫ਼ ਨਾ ਮਿਲਣ 'ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਹੈ, ''ਅੱਜ 29 ਤਰੀਕ ਹੈ, 5 ਮਹੀਨੇ ਹੋ ਗਏ ਕੋਈ ਇਨਸਾਫ਼ ਨਹੀਂ ਮਿਲਿਆ #295 ਅੱਜ @sardarbalkaursidhu ਬਾਈ ਜੀ ਨੂੰ ਮਿਲ ਕੇ @sidhu_moosewala ਦੇ ਵਿਛੋੜੇ ਤੇ ਪਿਆਰ ਦੀਆ ਗੱਲਾਂ ਸਾਂਝੀਆਂ ਕੀਤੀਆਂ। ਪੰਜ ਮਹੀਨੇ ਬੀਤ ਜਾਣ 'ਤੇ ਵੀ ਪਰਿਵਾਰ ਨੂੰ ਕੋਈ ਇਨਸਾਫ਼ ਨਹੀਂ ਮਿਲਿਆ #justiceforsidhumoosewala #sidhumoosewala।''

PunjabKesari

ਦੱਸ ਦਈਏ ਸਿੱਧੂ ਮੂਸੇਵਾਲਾ ਦੀ ਮੌਤ ਨੂੰ 5 ਮਹੀਨੇ ਹੋ ਗਏ ਹਨ। 29 ਮਈ ਨੂੰ ਜਵਾਹਕੇ ਪਿੰਡ 'ਚ ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੀ ਮੌਤ ‘ਤੇ ਦੇਸ਼ ਤੋਂ ਲੈ ਕੇ ਵਿਦੇਸ਼ਾਂ ਤੱਕ ਦੇ ਕਲਾਕਾਰਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਸੀ। ਅਜੇ ਵੀ ਪਰਿਵਾਰ ਤੇ ਕਲਾਕਾਰ ਸਿੱਧੂ ਦੀ ਮੌਤ ਦੇ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।

PunjabKesari

ਸਿੱਧੂ ਮੂਸੇਵਾਲਾ ਆਪਣੇ ਪਿੱਛੇ ਕਈ ਸੁਪਰ ਹਿੱਟ ਗੀਤਾਂ ਤੋਂ ਇਲਾਵਾ ਅਣਰਿਲੀਜ਼ ਹੋਏ ਗੀਤ ਛੱਡ ਗਿਆ ਹੈ। ਜਿਸ ਨੂੰ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਸਮੇਂ-ਸਮੇਂ ਉੱਤੇ ਰਿਲੀਜ਼ ਕਰਨਗੇ, ਉਹ ਇਸ ਤਰ੍ਹਾਂ ਉਹ ਆਪਣੇ ਪੁੱਤਰ ਨੂੰ ਜ਼ਿੰਦਾ ਰੱਖਣਾ ਚਾਹੁੰਦੇ ਹਨ।

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ, ਕੁਮੈਂਟ ਬਾਕਸ 'ਚ ਸਾਂਝੀ ਕਰੋ।


author

sunita

Content Editor

Related News