2 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਫ਼ਿਲਮ ਦਾ ਗੀਤ ‘ਦਾਰੂ ਦੇ ਡਰੱਮ’

09/10/2023 5:12:07 PM

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਫ਼ਿਲਮ ਦਾ ਦੂਜਾ ਗੀਤ ‘ਦਾਰੂ ਦੇ ਡਰੱਮ’ ਰਿਲੀਜ਼ ਹੋ ਗਿਆ ਹੈ। ਯੂਟਿਊਬ ’ਤੇ ਇਹ ਗੀਤ ਵ੍ਹਾਈਟ ਹਿੱਲ ਟਿਊਨਸ ਦੇ ਚੈਨਲ ’ਤੇ ਰਿਲੀਜ਼ ਹੋਇਆ ਹੈ।

ਇਸ ਗੀਤ ਨੂੰ ਖ਼ਬਰ ਲਿਖੇ ਜਾਣ ਤਕ 2 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਗੀਤ ਨੂੰ ਐਮੀ ਵਿਰਕ ਨੇ ਆਪਣੀ ਸੁਰੀਲੀ ਆਵਾਜ਼ ’ਚ ਗਾਇਆ ਹੈ। ਗੀਤ ਨੂੰ ਗੁਰਮੀਤ ਸਿੰਘ ਨੇ ਸੰਗੀਤ ਦਿੱਤਾ ਹੈ, ਜਦਕਿ ਬੋਲ ਵਿੰਦਰ ਨੱਥੂਮਾਜਰਾ ਨੇ ਲਿਖੇ ਹਨ।

ਇਹ ਖ਼ਬਰ ਵੀ ਪੜ੍ਹੋ : 19 ਸਾਲ ਛੋਟੀ ਅਦਾਕਾਰਾ ਬਣੀ ਸ਼ਾਹਰੁਖ ਖ਼ਾਨ ਦੀ ਮਾਂ, ਕਿਹਾ– ‘ਮੈਂ ਵੀ ਰੋਈ...’

ਫ਼ਿਲਮ ’ਚ ਐਮੀ ਵਿਰਕ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਬੀ. ਐੱਨ. ਸ਼ਰਮਾ, ਜੈਸਮੀਨ ਬਾਜਵਾ, ਮਾਹੀ ਸ਼ਰਮਾ, ਹਰਦੀਪ ਗਿੱਲ, ਮਲਕੀਤ ਰੌਣੀ, ਹਨੀ ਮੱਟੂ, ਸੀਮਾ ਕੌਸ਼ਲ, ਸਤਵਿੰਦਰ ਕੌਰ, ਪਰਮਿੰਦਰ ਗਿੱਲ, ਗੁਰੀ ਘੁੰਮਣ, ਮੋਹਨ ਕੰਬੋਜ ਤੇ ਵਿਜੇ ਟੰਡਨ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।

ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ, ਜਿਸ ਨੂੰ ਗੁਨਬੀਰ ਸਿੰਘ ਸਿੱਧੂ, ਮਨਮੋਰਦ ਸਿੰਘ ਸਿੱਧੂ ਤੇ ਸੰਦੀਪ ਬਾਂਸਲ ਨੇ ਪ੍ਰੋਡਿਊਸ ਕੀਤਾ ਹੈ, ਜੋ ਦੁਨੀਆ ਭਰ ’ਚ 28 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਤੁਹਾਨੂੰ ਇਹ ਗੀਤ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News