ਇਕ ਹੋਰ ਪੰਜਾਬੀ ਗਾਇਕ ਦਾ ਦੇਹਾਂਤ, ਮਿਊਜ਼ਿਕ ਇੰਡਸਟਰੀ ''ਚ ਫਿਰ ਤੋਂ ਛਾਇਆ ਮਾਤਮ
Thursday, Oct 09, 2025 - 04:49 PM (IST)

ਐਂਟਰਟੇਨਮੈਂਟ ਡੈਸਕ-ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਕ ਵਾਰ ਫਿਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਲੋਕ ਗਾਇਕ ਗੁਰਮੀਤ ਮਾਨ ਹੁਣ ਸਾਡੇ ਵਿਚਾਲੇ ਨਹੀਂ ਰਹੇ, ਜੋ ਕਿ ਰੋਪੜ ਜ਼ਿਲ੍ਹੇ ਦਾ ਮਾਣ ਸਨ ਅਤੇ ਪੁਲਸ ਵਿੱਚ ਨੌਕਰੀ ਵੀ ਕਰਦੇ ਸਨ।
ਤੁਹਾਨੂੰ ਦੱਸ ਦੇਈਏ ਕਿ ਗਾਇਕ ਗੁਰਮੀਤ ਮਾਨ ਤੇ ਪ੍ਰੀਤ ਪਾਇਲ ਦੀ ਦੋਗਾਣਾ ਜੋੜੀ ਨੇ ਪੰਜਾਬੀ ਸੱਭਿਆਚਾਰ ਦੀ ਲੰਮੇ ਸਮੇਂ ਤੋਂ ਸੇਵਾ ਨਿਭਾਈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਸਵੇਰੇ 10:55 ਵਜੇ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਫੈਲ ਗਈ। ਰਾਜਵੀਰ ਜਵੰਦਾ ਨੂੰ 27 ਸਤੰਬਰ 2025 ਨੂੰ ਇੱਕ ਸੜਕ ਹਾਦਸੇ ਤੋਂ ਬਾਅਦ ਬਹੁਤ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਵਿੱਚ ਰੀੜ੍ਹ ਦੀ ਹੱਡੀ ਦੀਆਂ ਗੰਭੀਰ ਸੱਟਾਂ ਅਤੇ ਦਿਮਾਗ ਨੂੰ ਬੇਹੱਦ ਨੁਕਸਾਨ ਪਹੁੰਚਿਆ ਸੀ। ਉਹ ਕਰੀਬ 10 ਦਿਨਾਂ ਤੋਂ ਵੈਂਟੀਲੇਟਰ 'ਤੇ ਸਨ।