ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ, ਜਾਣੋ ਕੀ ਹੈ ਮਾਮਲਾ

Tuesday, Feb 27, 2024 - 06:57 PM (IST)

ਜਲੰਧਰ (ਬਿਊਰੋ) - ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ ਕਿ ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇਹ ਧਮਕੀ ਲੱਕੀ ਪਟਿਆਲ ਨਾਂ ਦੇ ਗੈਂਗਸਟਰ ਵਲੋਂ ਦਿੱਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਬੰਟੀ ਬੈਂਸ ਨੂੰ ਰੰਗਦਾਰੀ ਦੇ ਮਾਮਲੇ 'ਚ ਲੱਕੀ ਪਟਿਆਲ ਵਲੋਂ ਧਮਕੀ ਦਿੱਤੀ ਗਈ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। 

ਇਹ ਖ਼ਬਰ ਵੀ ਪੜ੍ਹੋ : ਲਖਨਊ ’ਚ ਅਕਸ਼ੇ ਕੁਮਾਰ ਤੇ ਟਾਈਗਰ ਸ਼ਰਾਫ ਦੇ ਇਵੈਂਟ ’ਚ ਵੱਡਾ ਹੰਗਾਮਾ, ਲੋਕਾਂ ਨੇ ਸੁੱਟੀਆਂ ਚੱਪਲਾਂ, ਦੇਖੋ ਵੀਡੀਓ

ਦੱਸਣਯੋਗ ਹੈ ਕਿ ਬੰਟੀ ਬੈਂਸ ਹਮੇਸ਼ਾ ਹੀ ਨਵੇਂ-ਨਵੇਂ ਕਲਾਕਾਰਾਂ ਨੂੰ ਲਾਂਚ ਕਰਨ ਤੇ ਇੰਡਸਟਰੀ 'ਚ ਡਿਫਰੈਂਟ ਕੰਮ ਕਰਨ ਲਈ ਜਾਣੇ ਜਾਂਦੇ ਹਨ। ਹੁਣ ਤੱਕ ਬੰਟੀ ਕਈ ਅਜਿਹੇ ਚਿਹਰਿਆਂ ਨੂੰ ਲਾਂਚ ਕਰ ਚੁੱਕੇ ਹਨ, ਜੋ ਇਸ ਵੇਲੇ ਦੇ ਵੱਡੇ ਸਟਾਰ ਹਨ। ਬੰਟੀ ਬੈਂਸ ਆਪਣੇ ਪ੍ਰੋਜੈਕਟਸ ਨਾਲ ਦਰਸ਼ਕਾਂ ਨੂੰ ਹਰ ਵਾਰ ਸਰਪ੍ਰਾਈਜ਼ ਕਰਦੇ ਹਨ।

ਕੀ ਹੈ ਪੂਰਾ ਮਾਮਲਾ?

ਜਦੋਂ ਇਸ ਪੂਰੇ ਮਾਮਲੇ ਦੀ ਤਹਿ ਤੱਕ ਜਾਣ ਲਈ ਬੰਟੀ ਬੈਂਸ ਨੂੰ ਫੋਨ ਕੀਤਾ ਗਿਆ ਤਾਂ ਉਨ੍ਹਾਂ ਨੇ ਪੂਰੀ ਘਟਨਾ ਨੂੰ ਵਿਸਥਾਰ ਨਾਲ ਬਿਆਨ ਕੀਤਾ। ਉਨ੍ਹਾਂ ਨੇ ਦੱਸਿਆ ਇਸ ਤਰ੍ਹਾਂ ਦੀਆਂ ਧਮਕੀਆਂ ਮੈਨੂੰ ਪਹਿਲਾਂ ਵੀ ਕਈ ਵਾਰ ਮਿਲ ਚੁੱਕੀਆਂ ਹਨ। ਰਾਤ 1 ਵਜੇ ਦੇ ਕਰੀਬ ਮੇਰੇ ਘਰ ਦੇ ਬਾਹਰ ਫਾਈਰਿੰਗ ਵੀ ਕੀਤੀ ਗਈ। ਲੱਕੀ ਪਟਿਆਲ ਨਾਂ ਦਾ ਗੈਂਗਸਟਰ ਮੇਰੇ ਕੋਲੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News