ਮਰਹੂਮ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ

Saturday, Apr 20, 2024 - 11:47 AM (IST)

ਮਰਹੂਮ ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਗਾਇਕ ਨੂੰ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ (ਗੰਭੀਰ) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੋਸਤ ਤੇ ਮਸ਼ਹੂਰ ਪੰਜਾਬੀ ਗਾਇਕ ਜਸਕਰਨ ਸਿੰਘ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਹੁਣ ਉਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।
ਜਸਟਿਸ ਜਸਜੀਤ ਸਿੰਘ ਬੇਦੀ ਨੇ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਪੁਲਸ ਨੂੰ ਪਟੀਸ਼ਨਰ ਨੂੰ ਦੋ ਹਥਿਆਰਬੰਦ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਗਾਇਕ ਦੇ ਇੰਸਟਾਗ੍ਰਾਮ ’ਤੇ ਧਮਕੀ ਦੇਣ ਵਾਲੇ ਕੁਮੈਂਟ ਪੜ੍ਹਨ ਤੋਂ ਬਾਅਦ ਨੋਟ ਕੀਤਾ ਕਿ ਗਾਇਕ ਨੂੰ ਜਾਨ ਦਾ ਖ਼ਤਰਾ ਹੈ। 

ਇਹ ਖ਼ਬਰ ਵੀ ਪੜ੍ਹੋ : ਸਲਮਾਨ ਖ਼ਾਨ ਦੇ ਘਰੋਂ ਲਾਰੈਂਸ ਬਿਸ਼ਨੋਈ ਦੇ ਨਾਂ ’ਤੇ 2 ਵਾਰ ਬੁੱਕ ਕੀਤੀ ਕੈਬ, ਫੜਿਆ ਗਿਆ ਨੌਜਵਾਨ ਤਾਂ ਕਹਿੰਦਾ ਪ੍ਰੈਂਕ ਕੀਤਾ

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਜਸਕਰਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਦੋਸਤ ਹੈ। ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਬਾਅਦ ਉਹ ਇੰਗਲੈਂਡ ਚਲਾ ਗਿਆ ਸੀ। ਹਾਈ ਕੋਰਟ ਨੇ ਸੁਰੱਖਿਆ ਦੇ ਹੁਕਮ ਦੇਣ ਦੇ ਨਾਲ ਹੀ ਪੰਜਾਬ ਪੁਲਸ ਤੋਂ ਵੀ ਜਵਾਬ ਮੰਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News