ਅੱਲੂ ਅਰਜੁਨ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫੈਸਲਾ 3 ਜਨਵਰੀ ਨੂੰ

Tuesday, Dec 31, 2024 - 01:58 PM (IST)

ਅੱਲੂ ਅਰਜੁਨ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਫੈਸਲਾ 3 ਜਨਵਰੀ ਨੂੰ

ਐਂਟਰਟੇਨਮੈਂਟ ਡੈਸਕ - 'ਪੁਸ਼ਪਾ 2' ਫਿਲਮ ਦੇ ਪ੍ਰੀਮੀਅਰ ਦੌਰਾਨ ਸੰਧਿਆ ਥੀਏਟਰ 'ਚ ਭਾਜੜ ਦੌਰਾਨ ਇਕ ਔਰਤ ਦੀ ਮੌਤ ਦੇ ਮਾਮਲੇ ’ਚ ਤੇਲਗੂ ਫਿਲਮ ਅਭਿਨੇਤਾ ਅੱਲੂ ਅਰਜੁਨ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਨਾਮਪੱਲੀ ਅਦਾਲਤ 3 ਜਨਵਰੀ ਨੂੰ ਆਪਣਾ ਫੈਸਲਾ ਸੁਣਾਏਗੀ। ਪੁਲਸ ਨੇ ਅਭਿਨੇਤਾ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ਦੇ ਖਿਲਾਫ ਜਵਾਬੀ ਹਲਫਨਾਮਾ ਦਾਇਰ ਕੀਤਾ।

ਇਹ ਖ਼ਬਰ ਵੀ ਪੜ੍ਹੋ - ਕਰੋੜਾਂ-ਅਰਬਾਂ ਦੇ ਮਾਲਕ ਦਿਲਜੀਤ ਦੋਸਾਂਝ, ਔਖੇ ਵੇਲੇ ਜਿਗਰੀ ਦੋਸਤ ਦੇ 150 ਰੁਪਏ ਨੇ ਬਦਲ 'ਤੀ ਤਕਦੀਰ

ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸੋਮਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। ਭਾਜੜ ਵਿਚ ਔਰਤ ਦੀ ਮੌਤ ਅਤੇ ਉਸ ਦੇ ਪੁੱਤਰ ਸ੍ਰੀਤੇਜ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਤੋਂ ਬਾਅਦ ਅੱਲੂ ਅਰਜੁਨ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਸ ਨੂੰ 13 ਦਸੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। 

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਕਾਰਨ ਪੰਜਾਬ ਸਰਕਾਰ ਹੋਵੇਗੀ ਮਾਲਾ-ਮਾਲ, ਜਾਣੋ ਕਿਵੇਂ

ਹਾਈ ਕੋਰਟ ਨੇ ਉਸੇ ਦਿਨ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਅਤੇ ਉਸ ਨੂੰ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ਵਿਚ ਜਾਣ ਦਾ ਨਿਰਦੇਸ਼ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News