ਦੀਪ ਸਿੱਧੂ ਦੀਆਂ ਅਸਥੀਆਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ
Saturday, Feb 26, 2022 - 11:04 AM (IST)
ਸ੍ਰੀ ਕੀਰਤਪੁਰ ਸਾਹਿਬ (ਰਾਜਬੀਰ/ਬਾਲੀ)– ਨੌਜਵਾਨ ਪੀਡ਼੍ਹੀ ਦੇ ਦਿਲਾਂ ’ਚ ਆਪਣਾ ਅਹਿਮ ਸਥਾਨ ਰੱਖਣ ਵਾਲੇ ਉੱਘੇ ਅਦਾਕਾਰ ਤੇ ਯੂਥ ਨੇਤਾ ਦੀਪ ਸਿੱਧੂ ਦੀਆਂ ਅਸਥੀਆਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਪਰਿਵਾਰਕ ਮੈਂਬਰਾਂ ਵਲੋਂ ਨਮ ਅੱਖਾਂ ਦੇ ਨਾਲ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਦੌਰਾਨ ਵੱਡੀ ਗਿਣਤੀ ’ਚ ਉਸ ਦੇ ਮਿੱਤਰ-ਸੱਜਣ ਵੀ ਮੌਜੂਦ ਸਨ।
ਇਹ ਖ਼ਬਰ ਵੀ ਪੜ੍ਹੋ : ਜਾਣੋ ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਐਮੀ ਵਿਰਕ ਦੀ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ (ਵੀਡੀਓ)
ਪਰਿਵਾਰਕ ਮੈਂਬਰ ਪਹਿਲਾਂ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਪਹੁੰਚੇ, ਜਿਥੇ ਦੀਪ ਸਿੱਧੂ ਦੀ ਅੰਤਿਮ ਅਰਦਾਸ ਪਾਠੀ ਸਿੰਘ ਵਲੋਂ ਕੀਤੀ ਗਈ, ਜਿਸ ਤੋਂ ਬਾਅਦ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ।
ਪਰਿਵਾਰਕ ਮੈਂਬਰ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਗੁਰਦੁਆਰਾ ਸਾਹਿਬ ਦੀ ਮੈਨੇਜਮੈਂਟ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਪਰਿਵਾਰਕ ਮੈਂਬਰਾਂ ਨੇ ਜਿਥੇ ਦੁੱਖ ਪ੍ਰਗਟ ਕੀਤਾ, ਉਥੇ ਹੀ ਦੀਪ ਸਿੱਧੂ ਵਲੋਂ ਤਿਆਰ ਕੀਤੀ ਜਥੇਬੰਦੀ ‘ਵਾਰਿਸ ਪੰਜਾਬ ਦੇ’ ਨੌਜਵਾਨਾਂ ਦੇ ਨਾਂਅ ਸੁਨੇਹਾ ਦਿੱਤਾ।
ਇਸ ਮੌਕੇ ਦੀਪ ਸਿੱਧੂ ਦੀ ਮਾਤਾ ਗੁਰਵਿੰਦਰ ਕੌਰ ਚਾਚਾ ਬੇਦੀ ਸਿੰਘ, ਧਰਮ ਪਤਨੀ ਨਮਰਤਾ ਕੌਰ ਸਿੱਧੂ, ਬੇਟੀ ਰੇਨੇ ਸਿੱਧੂ 13 ਸਾਲ ਹੋਰ ਪਰਿਵਾਰਕ ਮੈਂਬਰ ਤੇ ਵੱਡੀ ਗਿਣਤੀ ’ਚ ਸੱਜਣ-ਮਿੱਤਰ ਮੌਜੂਦ ਸਨ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।