ਲੁਧਿਆਣਾ ਦੇ ਥਰੀਕੇ ਪਿੰਡ ’ਚ ਕੀਤਾ ਜਾਵੇਗਾ ਦੀਪ ਸਿੱਧੂ ਦਾ ਅੰਤਿਮ ਸੰਸਕਾਰ

02/16/2022 10:19:43 AM

ਚੰਡੀਗੜ੍ਹ (ਬਿਊਰੋ)– ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਬੀਤੇ ਦਿਨੀਂ ਸੜਕ ਹਾਦਸੇ ’ਚ ਦਿਹਾਂਤ ਹੋ ਗਿਆ। ਦੀਪ ਸਿੱਧੂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਹਰ ਕੋਈ ਸਦਮੇ ’ਚ ਹੈ। ਸੋਨੀਪਤ ਦੇ ਸਰਕਾਰੀ ਹਸਪਤਾਲ ’ਚ ਦੀਪ ਸਿੱਧੂ ਦੀ ਮ੍ਰਿਤਕ ਦੇਹ ਰੱਖੀ ਗਈ ਹੈ। ਇਥੇ ਪੋਸਟਮਾਰਟਮ ਤੋਂ ਬਾਅਦ ਦੀਪ ਸਿੱਧੂ ਦੀ ਮ੍ਰਿਤਕ ਦੇਹ ਲੁਧਿਆਣਾ ਭੇਜੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਦੀਪ ਸਿੱਧੂ ਬਾਰੇ ਉਹ ਗੱਲਾਂ, ਜੋ ਤੁਸੀਂ ਨਹੀਂ ਜਾਣਦੇ ਹੋਵੋਗੇ, ਜਾਣੋ ਪਿਛੋਕੜ ਤੇ ਅਹਿਮ ਕਿੱਸੇ

ਦੀਪ ਸਿੱਧੂ ਦਾ ਅੰਤਿਮ ਸੰਸਕਾਰ ਲੁਧਿਆਣਾ ਦੇ ਥਰੀਕੇ ਪਿੰਡ ’ਚ ਕੀਤਾ ਜਾਵੇਗਾ। ਜੇਕਰ ਦੀਪ ਸਿੱਧੂ ਦੀ ਮ੍ਰਿਤਕ ਦੇਹ ਅੱਜ ਲੁਧਿਆਣਾ ਪਹੁੰਚ ਜਾਂਦੀ ਹੈ ਤਾਂ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਹੀ ਕਰ ਦਿੱਤਾ ਜਾਵੇਗਾ, ਨਹੀਂ ਤਾਂ ਅੰਤਿਮ ਸੰਸਕਾਰ ਕੱਲ ਕੀਤਾ ਜਾ ਸਕਦਾ ਹੈ।

ਦੀਪ ਸਿੱਧੂ ਦੀ ਮੌਤ ’ਤੇ ਪੰਜਾਬੀ ਸਿਤਾਰਿਆਂ ਦੇ ਨਾਲ-ਨਾਲ ਰਾਜਨੀਤਕ ਆਗੂਆਂ ਵਲੋਂ ਵੀ ਸੋਸ਼ਲ ਮੀਡੀਆ ਰਾਹੀਂ ਦੁੱਖ ਪ੍ਰਗਟਾਇਆ ਜਾ ਰਿਹਾ ਹੈ। ਇਹੀ ਨਹੀਂ ਸੰਨੀ ਦਿਓਲ ਤੇ ਅਰਵਿੰਦ ਕੇਜਰੀਵਾਲ ਵਲੋਂ ਵੀ ਦੀਪ ਸਿੱਧੂ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ ਗਿਆ ਹੈ।

ਸੰਨੀ ਦਿਓਲ ਨੇ ਟਵੀਟ ਕਰਦਿਆਂ ਲਿਖਿਆ, ‘ਦੀਪ ਸਿੱਧੂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਹੈਰਾਨ ਹਾਂ। ਉਸ ਦੀ ਧੀ, ਪਤਨੀ ਤੇ ਪਰਿਵਾਰ ਨਾਲ ਮੇਰੀ ਹਮਦਰਦੀ ਹੈ। ਰੱਬ ਉਸ ਦੀ ਆਤਮਾ ਨੂੰ ਸ਼ਾਂਤੀ ਦੇਵੇ। ਓਮ ਸ਼ਾਂਤੀ।’

ਨੋਟ- ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh