ਦੀਪ ਸਿੱਧੂ ਦੀ ਦੋਸਤ ਰੀਨਾ ਰਾਏ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

10/18/2022 6:06:03 PM

ਅੰਮ੍ਰਿਤਸਰ (ਗੁਰਿੰਦਰ ਸਾਗਰ) - ਫ਼ਿਲਮੀ ਅਦਾਕਾਰ ਅਤੇ ਵਾਰਿਸ ਪੰਜਾਬ ਜਥੇਬੰਦੀ ਦੇ ਪਹਿਲੇ ਮੁਖੀ ਸੰਦੀਪ ਸਿੰਘ ਉਰਫ਼ ਦੀਪ ਸਿੱਧੂ ਦੀ ਮਹਿਲਾ ਮਿੱਤਰ ਰੀਨਾ ਰੋਏ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਨਤਮਸਤਕ ਹੋਣ ਪਹੁੰਚੀ। ਗੁਰੂ ਘਰ ਨਤਮਸਤਕ ਹੋਣ ਤੋਂ ਬਾਅਦ ਰੀਨਾ ਰਾਏ ਨੇ ਪਵਿੱਤਰ ਗੁਰਬਾਣੀ ਤੇ ਕੀਰਤਨ ਦਾ ਆਨੰਦ ਮਾਣਿਆ।

ਇਸ ਦੌਰਾਨ ਜਦੋਂ ਪੱਤਰਕਾਰਾਂ ਵੱਲੋਂ ਰੀਨਾ ਰਾਏ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੱਤਰਕਾਰਾਂ ਤੋਂ ਦੂਰੀ ਬਣਾ ਲਈ।  

ਦੱਸ ਦਈਏ ਕਿ ਜਦੋਂ ਦੀਪ ਸਿੱਧੂ ਦੀ ਮੌਤ ਹੋਈ ਸੀ, ਉਸ ਸਮੇਂ ਉਨ੍ਹਾਂ ਨਾਲ ਇਹ ਰੀਨਾ ਰਾਏ ਮੌਜੂਦ ਸੀ। ਦੀਪ ਸਿੱਧੂ ਦੀ ਮੌਤ ਤੋਂ ਬਾਅਦ ਰੀਨਾ ਰਾਏ 'ਤੇ ਦੀਪ ਦੀ ਮੌਤ ਨੂੰ ਲੈ ਕੇ ਬਹੁਤ ਸਾਰੇ ਸਵਾਲ ਖੜ੍ਹੇ ਹੋਣ ਲੱਗੇ ਸਨ।

ਹਾਲਾਤ ਜ਼ਿਆਦਾ ਖ਼ਰਾਬ ਹੁੰਦੇ ਵੇਖ ਰੀਨਾ ਰਾਏ ਵਿਦੇਸ਼ ਚਲੀ ਗਈ ਸੀ, ਜਿਸ ਤੋਂ ਬਾਅਦ ਅੱਜ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ।

ਦੱਸਣਯੋਗ ਹੈ ਕਿ ਦੀਪ ਸਿੱਧੂ ਆਪਣੀ ਮਹਿਲਾ ਦੋਸਤ ਨਾਲ ਦਿੱਲੀ ਤੋਂ ਪੰਜਾਬ ਪਰਤ ਰਹੇ ਸਨ। ਦਿੱਲੀ ਤੋਂ ਪੰਜਾਬ ਆਉਂਦੇ ਸਮੇਂ ਕੁੰਡਲੀ ਮਾਨੇਸਰ (ਕੇ. ਐੱਮ. ਪੀ.) ਹਾਈਵੇ ’ਤੇ ਵਾਪਰੇ ਸੜਕ ਹਾਦਸੇ ’ਚ ਦੀਪ ਸਿੱਧੂ ਦੀ ਮੌਤ ਹੋਈ। ਦੀਪ ਸਿੱਧੂ ਦਾ ਜਨਮ 2 ਅਪ੍ਰੈਲ 1984 ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਸੀ।

ਉਨ੍ਹਾਂ ਦੇ ਪਿਤਾ ਦਾ ਨਾਂ ਸੁਰਜੀਤ ਸਿੰਘ ਹੈ, ਜੋ ਪੇਸ਼ੇ ਤੋਂ ਵਕੀਲ ਸਨ। ਦੀਪ ਸਿੱਧੂ ਖ਼ੁਦ ਵੀ ਵਕਾਲਤ ਦੀ ਪੜ੍ਹਾਈ ਕਰ ਚੁੱਕੇ ਸਨ। ਕੁਝ ਸਮੇਂ ਲਈ ਉਨ੍ਹਾਂ ਵਕਾਲਤ ਕੀਤੀ, ਫਿਰ ਕਿੰਗ ਫਿਸ਼ਰ ਮਾਡਲ ਹੰਟ ਐਵਾਰਡ ਜਿੱਤਣ ਤੋਂ ਬਾਅਦ ਉਨ੍ਹਾਂ ਮਾਡਲਿੰਗ ਤੇ ਫ਼ਿਲਮਾਂ ’ਚ ਕਿਸਮਤ ਅਜ਼ਮਾਉਣੀ ਸ਼ੁਰੂ ਕਰ ਦਿੱਤੀ।

 

sunita

This news is Content Editor sunita