ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਅੱਜ ਹੋਵੇਗੀ ਦੀਪ ਸਿੱਧੂ ਦੀ ਅੰਤਿਮ ਅਰਦਾਸ

02/24/2022 12:16:18 PM

ਜਲੰਧਰ (ਬਿਊਰੋ)- ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਤੇ ਕਿਸਾਨ ਅੰਦੋਲਨ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੀਪ ਸਿੱਧੂ ਦੀ 15 ਫਰਵਰੀ ਨੂੰ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ ਸੀ। ਜਿਸ ਨਾਲ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪਰਿਵਾਰ ਵਾਲੇ ਬੁਰੀ ਤਰ੍ਹਾਂ ਟੁੱਟ ਗਏ ਸਨ। ਅੱਜ ਭਾਵ 24 ਫਰਵਰੀ ਨੂੰ ਅਦਾਕਾਰ ਦੀਪ ਸਿੱਧੂ ਦੀ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਦੀਵਾਨ ਟੋਡਰ ਮੱਲ ਹਾਲ ਵਿਖੇ ਹੋਵੇਗੀ। ਜਿਸ ਦੀਆਂ ਤਿਆਰੀਆਂ ਵੱਡੇ ਪੱਧਰ ਤੇ ਕੀਤੀਆਂ ਜਾ ਰਹੀਆਂ ਹਨ।

ਇੱਥੇ ਲੱਖਾਂ ਦੀ ਗਿਣਤੀ 'ਚ ਪਹੁੰਚਣ ਵਾਲੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਖ਼ਾਲਸਾ ਏਡ ਦੇ ਨਾਲ-ਨਾਲ ਵੱਖ ਵੱਖ ਪੰਚਾਇਤਾਂ ਵੱਲੋਂ ਲੰਗਰ ਲਗਾਏ ਜਾ ਰਹੇ ਹਨ।


ਤੁਹਾਨੂੰ ਦੱਸ ਦੇਈਏ ਕਿ ਦੀਪ ਸਿੱਧੂ ਆਪਣੀ ਮਹਿਲਾ ਦੋਸਤ ਨਾਲ ਦਿੱਲੀ ਤੋਂ ਪੰਜਾਬ ਪਰਤ ਰਹੇ ਸਨ। ਦਿੱਲੀ ਤੋਂ ਪੰਜਾਬ ਆਉਂਦੇ ਸਮੇਂ ਕੁੰਡਲੀ ਮਾਨੇਸਰ (ਕੇ. ਐੱਮ. ਪੀ.) ਹਾਈਵੇ ’ਤੇ ਵਾਪਰੇ ਸੜਕ ਹਾਦਸੇ ’ਚ ਦੀਪ ਸਿੱਧੂ ਦੀ ਮੌਤ ਹੋਈ। ਦੀਪ ਸਿੱਧੂ ਦਾ ਜੀਵਨ ਕਾਫੀ ਸੰਘਰਸ਼ ਭਰਿਆ ਰਿਹਾ ਹੈ।

Aarti dhillon

This news is Content Editor Aarti dhillon